੧੧੯੭
ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਅਪੁਨੇ ਠਾਕੁਰ ਕੀ ਹਉ ਚੇਰੀ ॥ ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥ ੧ ॥ ਰਹਾਉ ॥ ਪੂਰਨ ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥ ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥ ੧ ॥ ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥ ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ ॥ ੨ ॥ ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥ ਅਕੁਲ ਨਿਰੰਜਨ ਸਿਉ ਮਨੁ ਮਾਨਿਆ ਬਿਸਰੀ ਲਾਜ ਲੋੁਕਾਨੀ ॥ ੩ ॥ ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥ ਹਰਿ ਕੈ ਨਾਮਿ ਰਤੀ ਸੋਹਾਗਨਿ ਨਾਨਕ ਰਾਮ ਭਰਾਤਾ ॥ ੪ ॥ ੧ ॥ ਸਾਰਗ ਮਹਲਾ ੧ ॥ ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥ ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥ ੧॥ ਰਹਾਉ ॥ ਜਬ ਲਗੁ ਦਰਸੁ ਨ ਪਰਸੈ ਪ੍ਰੀਤਮ ਤਬ ਲਗੁ ਭੂਖ ਪਿਆਸੀ ॥ ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥ ੧ ॥ ਊਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥ ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥ ੨ ॥ ਕੁਚਿਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥ ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ ਦੂਖ ਸਮਾਨਿਆ ॥ ੩ ॥ ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖ ਦਰਦੁ ਸਰੀਰੇ ॥ ਨਾਨਕ ਪ੍ਰਭ ਤੇ ਸਹਜ ਸੁਹੇਲੀ ਪ੍ਰਭ ਦੇਖਤ ਹੀ ਮਨੁ ਧੀਰੇ ॥ ੪ ॥ ੨ ॥ ਸਾਰਗ ਮਹਲਾ ੧ ॥ ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥ ਸਤਿਗੁਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥