੧੧੯੮
ਬਚਨਿ ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥ ੧ ॥ ਰਹਾਉ ॥ ਇਨ ਬਿਧਿ ਹਰਿ ਮਿਲਿਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥ ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥ ੧ ॥ ਜਿਸੁ ਮਨੁ ਮਾਨੈ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥ ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥ ੨ ॥ ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥ ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥ ੩ ॥ ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥ ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥ ੪ ॥ ੩ ॥

ਸਾਰੰਗ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮਰਾਮੁ ਰਹਿਆ ਭਰਪੂਰਿ ॥ ੧ ॥ ਰਹਾਉ ॥ ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥ ਆਤਮ ਜੋਤਿ ਭਈ ਪਰਫੂਲਿਤ ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥ ੧ ॥ ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥ ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥ ੨ ॥ ਦੁਰਮਤਿ ਬਿਕਾਰ ਮਲੀਨ ਮਤਿ ਹੋਛੀ ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥ ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥ ੩ ॥ ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਸੰਗਤਿ ਪਗ ਧੂਰਿ ॥ ਨਾਨਕ ਸੰਤੁ ਮਿਲੈ ਹਰਿ ਪਾਈਐ ਜਨੁ ਹਰਿ ਭੇਟਿਆ ਰਾਮੁ ਹਜੂਰਿ ॥ ੪ ॥ ੧ ॥ ਸਾਰੰਗ ਮਹਲਾ ੪ ॥ ਗੋਬਿੰਦ ਚਰਨਨ ਕਉ ਬਲਿਹਾਰੀ ॥ ਭਵਜਲੁ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥ ੧ ॥ ਰਹਾਉ ॥ ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ ਸੁਰਤਿ ਬੀਚਾਰੀ ॥ ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥ ੧ ॥ ਪ੍ਰਭੁ ਅਗਮ ਅਗੋਚਰੁ ਰਵਿਆ ਸ੍ਰਬ ਠਾਈ ਮਨਿ ਤਨਿ ਅਲਖ ਅਪਾਰੀ ॥ ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ ॥ ੨ ॥ ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥ ਤ੍ਰਿਸਨਾ ਜਲਤ ਨ ਕਬਹੂ ਬੂਝਹਿ ਜੂਐ ਬਾਜੀ ਹਾਰੀ ॥ ੩ ॥ ਊਠਤ ਬੈਠਤ ਹਰਿ ਗੁਨ ਗਾਵਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥