੧੧੯੯
ਗੁਰਿ ਕਿੰਚਤ ਕਿਰਪਾ ਧਾਰੀ ॥ ਨਾਨਕ ਜਿਨ ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥ ੪ ॥ ੨ ॥ ਸਾਰਗ ਮਹਲਾ ੪ ॥ ਹਰਿ ਹਰਿ ਅੰਮ੍ਰਿਤ ਨਾਮੁ ਦੇਹੁ ਪਿਆਰੇ ॥ ਜਿਨ ਊਪਰਿ ਗੁਰਮੁਖਿ ਮਨੁ ਮਾਨਿਆ ਤਿਨ ਕੇ ਕਾਜ ਸਵਾਰੇ ॥ ੧ ॥ ਰਹਾਉ ॥ ਜੋ ਜਨ ਦੀਨ ਭਏ ਗੁਰ ਆਗੈ ਤਿਨ ਕੇ ਦੂਖ ਨਿਵਾਰੇ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਗੁਰ ਕੈ ਸਬਦਿ ਸਵਾਰੇ ॥ ੧ ॥ ਹਿਰਦੈ ਨਾਮੁ ਅੰਮ੍ਰਿਤ ਰਸੁ ਰਸਨਾ ਰਸੁ ਗਾਵਹਿ ਰਸੁ ਬੀਚਾਰੇ ॥ ਗੁਰ ਪਰਸਾਦਿ ਅੰਮ੍ਰਿਤ ਰਸੁ ਚੀਨੀੑਆ ਓਇ ਪਾਵਹਿ ਮੋਖ ਦੁਆਰੇ ॥ ੨ ॥ ਸਤਿਗੁਰੁ ਪੁਰਖੁ ਅਚਲੁ ਅਚਲਾ ਮਤਿ ਜਿਸੁ ਦ੍ਰਿੜਤਾ ਨਾਮੁ ਅਧਾਰੇ ॥ ਤਿਸੁ ਆਗੈ ਜੀਉ ਦੇਵਉ ਅਪੁਨਾ ਹਉ ਸਤਿਗੁਰ ਕੈ ਬਲਿਹਾਰੇ ॥ ੩ ॥ ਮਨਮੁਖ ਭ੍ਰਮਿ ਦੂਜੈ ਭਾਇ ਲਾਗੇ ਅੰਤਰਿ ਅਗਿਅਨ ਗੁਬਾਰੇ ॥ ਸਤਿਗੁਰੁ ਦਾਤਾ ਨਦਰਿ ਨ ਆਵੈ ਨਾ ਉਰਵਾਰਿ ਨ ਪਾਰੇ ॥ ੪ ॥ ਸਰਬੇ ਘਟਿ ਘਟਿ ਰਵਿਆ ਸੁਆਮੀ ਸਰਬ ਕਲਾ ਕਲ ਧਾਰੇ ॥ ਨਾਨਕੁ ਦਾਸਨਿ ਦਾਸੁ ਕਹਤ ਹੈ ਕਰਿ ਕਿਰਪਾ ਲੇਹੁ ਉਬਾਰੇ ॥ ੫ ॥ ੩ ॥ ਸਾਰਗ ਮਹਲਾ ੪ ॥ ਗੋਬਿਦ ਕੀ ਐਸੀ ਕਾਰ ਕਮਾਇ ॥ ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥ ੧ ॥ ਰਹਾਉ ॥ ਗੋਬਿਦ ਪ੍ਰੀਤਿ ਲਗੀ ਅਤਿ ਮੀਠੀ ਅਵਰ ਵਿਸਰਿ ਸਭ ਜਾਇ ॥ ਅਨਦਿਨੁ ਰਹਸੁ ਭਇਆ ਮਨੁ ਮਾਨਿਆ ਜੋਤੀ ਜੋਤਿ ਮਿਲਾਇ ॥ ੧ ॥ ਜਬ ਗੁਣ ਗਾਇ ਤਬ ਹੀ ਮਨੁ ਤ੍ਰਿਪਤੈ ਸਾਂਤਿ ਵਸੈ ਮਨਿ ਆਇ ॥ ਗੁਰ ਕਿਰਪਾਲ ਭਏ ਤਬ ਪਾਇਆ ਹਰਿ ਚਰਣੀ ਚਿਤੁ ਲਾਇ ॥ ੨ ॥ ਮਤਿ ਪ੍ਰਗਾਸ ਭਈ ਹਰਿ ਧਿਆਇਆ ਗਿਆਨਿ ਤਤਿ ਲਿਵ ਲਾਇ ॥ ਅੰਤਰਿ ਜੋਤਿ ਪ੍ਰਗਟੀ ਮਨੁ ਮਾਨਿਆ ਹਰਿ ਸਹਜਿ ਸਮਾਧਿ ਲਗਾਇ ॥ ੩ ॥ ਹਿਰਦੈ ਕਪਟੁ ਨਿਤ ਕਪਟੁ ਕਮਾਵਹਿ ਮੁਖਹੁ ਹਰਿ ਹਰਿ ਸੁਣਾਇ ॥ ਅੰਤਰਿ ਲੋਭੁ ਮਹਾ ਗੁਬਾਰਾ ਤੁਹ ਕੂਟੈ ਦੁਖ ਖਾਇ ॥ ੪ ॥ ਜਬ ਸੁਪ੍ਰਸੰਨ ਭਏ ਪ੍ਰਭ ਮੇਰੇ ਗੁਰਮੁਖਿ ਪਰਚਾ ਲਾਇ ॥ ਨਾਨਕ ਨਾਮ ਨਿਰੰਜਨੁ ਪਾਇਆ ਨਾਮੁ ਜਪਤ ਸੁਖੁ ਪਾਇ ॥ ੫ ॥ ੪ ॥ ਸਾਰਗ ਮਹਲਾ ੪ ॥ ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥ ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ ਸੁਖਾਨੀ ॥ ੧ ॥ ਰਹਾਉ ॥ ਦੀਨ ਦਇਆਲ ਹੋਵਹੁ ਜਨ ਊਪਰਿ ਜਨ ਦੇਵਹੁ ਅਕਥ ਕਹਾਨੀ ॥ ਸੰਤ ਜਨਾ ਮਿਲਿ ਹਰਿ ਰਸੁ ਪਾਇਆ ਹਰਿ ਮਨਿ ਤਨਿ ਮੀਠ ਲਗਾਨੀ ॥ ੧ ॥ ਹਰਿ ਕੈ ਰੰਗਿ ਰਤੇ ਬੈਰਾਗੀ ਜਿਨੑ ਗੁਰਮਤਿ ਨਾਮੁ ਪਛਾਨੀ ॥ ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ ਸਭ ਚੂਕੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥