੧੨
ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥ ੪ ॥ ੨ ॥ ਆਸਾ ਮਹਲਾ ੧ ॥ ਤਿਤੁ ਸਰਵੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕਿਆ ॥ ਪੰਕਜੁ ਮੋਹੁ ਪਗੁ ਨਹੀ ਚਾਲੇ ਹਮ ਦੇਖਾ ਤਹ ਡੂਬੀਅਲੇ ॥ ੧ ॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥ ੧ ॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਇਆ ਮੂਰਖ ਮੁਗਧਾ ਜਨਮੁ ਭਇਆ ॥ ਪਤਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥ ੨ ॥ ੩ ॥ ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੇ ਸਾਧਸੰਗਤਿ ਭਜੁ ਕੇਵਲ ਨਾਮ ॥ ੧ ॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥ ੧ ॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥ ੨ ॥ ੪ ॥

ਸੋਹਿਲਾਃ ਰਾਗੁ ਗਉੜੀ ਦੀਪਕੀ ਮਹਲਾ ੧ ॥ ੴ ਸਤਿਗੁਰ ਪ੍ਰਸਾਦਿ ॥
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥ ੧ ॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥ ੧ ॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥ ੨ ॥ ਸੰਬਤਿ ਸਾਹਾ ਲਿਖਿਆ ਮਿਲਿ ਕਰ ਪਾਵਹੁ ਤੇਲੁ ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥ ੩ ॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥ ੪ ॥ ੧ ॥ ਰਾਗੁ ਆਸਾ ਮਹਲਾ ੧ ॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰੁ ਗੁਰੁ ਏਕੋ ਵੇਸ ਅਨੇਕ ॥ ੧ ॥ ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਇ ॥ ੧ ॥ ਰਹਾਉ ॥ ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥