੧੨੦
ਸਚਾ ਰਸਨਾ ਸਚਿ ਰਾਤੀ ਸਚੁ ਸੁਣਿ ਆਖਿ ਵਖਾਨਣਿਆ ॥ ੨ ॥ ਮਨਸਾ ਮਾਰਿ ਸਚਿ ਸਮਾਣੀ ॥ ਇਨਿ ਮਨਿ ਡੀਠੀ ਸਭ ਆਵਣ ਜਾਣੀ ॥ ਸਤਿਗੁਰੁ ਸੇਵੇ ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥ ੩ ॥ ਗੁਰ ਕੈ ਸਬਦਿ ਰਿਦੈ ਦਿਖਾਇਆ ॥ ਮਾਇਆ ਮੋਹੁ ਸਬਦਿ ਜਲਾਇਆ ॥ ਸਚੋ ਸਚਾ ਵੇਖਿ ਸਾਲਾਹੀ ਗੁਰ ਸਬਦੀ ਸਚੁ ਪਾਵਣਿਆ ॥ ੪ ॥ ਜੋ ਸਚਿ ਰਾਤੇ ਤਿਨ ਸਚੀ ਲਿਵ ਲਾਗੀ ॥ ਹਰਿ ਨਾਮੁ ਸਮਾਲਹਿ ਸੇ ਵਡਭਾਗੀ ॥ ਸਚੈ ਸਬਦਿ ਆਪਿ ਮਿਲਾਏ ਸਤਸੰਗਤਿ ਸਚੁ ਗੁਣ ਗਾਵਣਿਆ ॥ ੫ ॥ ਲੇਖਾ ਪੜੀਐ ਜੇ ਲੇਖੇ ਵਿਚਿ ਹੋਵੈ ॥ ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥ ਅਨਦਿਨੁ ਸਚ ਸਬਦਿ ਸਾਲਾਹੀ ਹੋਰੁ ਕੋਇ ਨ ਕੀਮਤਿ ਪਾਵਣਿਆ ॥ ੬ ॥ ਪੜਿ ਪੜਿ ਥਾਕੇ ਸਾਂਤਿ ਨ ਆਈ ॥ ਤ੍ਰਿਸਨਾ ਜਾਲੇ ਸੁਧਿ ਨ ਕਾਈ ॥ ਬਿਖੁ ਬਿਹਾਝਹਿ ਬਿਖੁ ਮੋਹ ਪਿਆਸੇ ਕੂੜੁ ਬੋਲਿ ਬਿਖੁ ਖਾਵਣਿਆ ॥ ੭ ॥ ਗੁਰ ਪਰਸਾਦੀ ਏਕੋ ਜਾਣਾ ॥ ਦੂਜਾ ਮਾਰਿ ਮਨੁ ਸਚਿ ਸਮਾਣਾ ॥ ਨਾਨਕ ਏਕੋ ਨਾਮੁ ਵਰਤੈ ਮਨ ਅੰਤਰਿ ਗੁਰ ਪਰਸਾਦੀ ਪਾਵਣਿਆ ॥ ੮ ॥ ੧੭ ॥ ੧੮ ॥ ਮਾਝ ਮਹਲਾ ੩ ॥ ਵਰਨ ਰੂਪ ਵਰਤਹਿ ਸਭ ਤੇਰੇ ॥ ਮਰਿ ਮਰਿ ਜੰਮਹਿ ਫੇਰ ਪਵਹਿ ਘਣੇਰੇ ॥ ਤੂੰ ਏਕੋ ਨਿਹਚਲੁ ਅਗਮ ਅਪਾਰਾ ਗੁਰਮਤੀ ਬੂਝ ਬੁਝਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਰਾਮ ਨਾਮੁ ਮੰਨਿ ਵਸਾਵਣਿਆ ॥ ਤਿਸੁ ਰੂਪੁ ਨ ਰੇਖਿਆ ਵਰਨੁ ਨ ਕੋਈ ਗੁਰਮਤੀ ਆਪਿ ਬੁਝਾਵਣਿਆ ॥ ੧ ॥ ਰਹਾਉ ॥ ਸਭ ਏਕਾ ਜੋਤਿ ਜਾਣੈ ਜੇ ਕੋਈ ॥ ਸਤਿਗੁਰੁ ਸੇਵਿਐ ਪਰਗਟੁ ਹੋਈ ॥ ਗੁਪਤੁ ਪਰਗਟੁ ਵਰਤੈ ਸਭ ਥਾਈ ਜੋਤੀ ਜੋਤਿ ਮਿਲਾਵਣਿਆ ॥ ੨ ॥ ਤਿਸਨਾ ਅਗਨਿ ਜਲੈ ਸੰਸਾਰਾ ॥ ਲੋਭੁ ਅਭਿਮਾਨੁ ਬਹੁਤੁ ਅਹੰਕਾਰਾ ॥ ਮਰਿ ਮਰਿ ਜਨਮੈ ਪਤਿ ਗਵਾਏ ਅਪਣੀ ਬਿਰਥਾ ਜਨਮੁ ਗਵਾਵਣਿਆ ॥ ੩ ॥ ਗੁਰ ਕਾ ਸਬਦੁ ਕੋ ਵਿਰਲਾ ਬੂਝੈ ॥ ਆਪੁ ਮਾਰੇ ਤਾ ਤ੍ਰਿਭਵਣੁ ਸੂਝੈ ॥ ਫਿਰਿ ਓਹੁ ਮਰੈ ਨ ਮਰਣਾ ਹੋਵੈ ਸਹਜੇ ਸਚਿ ਸਮਾਵਣਿਆ ॥ ੪ ॥ ਮਾਇਆ ਮਹਿ ਫਿਰਿ ਚਿਤੁ ਨ ਲਾਏ ॥ ਗੁਰ ਕੈ ਸਬਦਿ ਸਦ ਰਹੈ ਸਮਾਏ ॥ ਸਚੁ ਸਲਾਹੇ ਸਭ ਘਟ ਅੰਤਰਿ ਸਚੋ ਸਚੁ ਸੁਹਾਵਣਿਆ ॥ ੫ ॥ ਸਚੁ ਸਾਲਾਹੀ ਸਦਾ ਹਜੂਰੇ ॥ ਗੁਰ ਕੈ ਸਬਦਿ ਰਹਿਆ ਭਰਪੂਰੇ ॥ ਗੁਰ ਪਰਸਾਦੀ ਸਚੁ ਨਦਰੀ ਆਵੈ ਸਚੇ ਹੀ ਸੁਖੁ ਪਾਵਣਿਆ ॥ ੬ ॥ ਸਚੁ ਮਨ ਅੰਦਰਿ ਰਹਿਆ ਸਮਾਇ ॥ ਸਦਾ ਸਚੁ ਨਿਹਚਲੁ ਆਵੈ ਨ ਜਾਇ ॥ ਸਚੇ ਲਾਗੈ ਸੋ ਮਨੁ ਨਿਰਮਲੁ ਗੁਰਮਤੀ ਸਚਿ ਸਮਾਵਣਿਆ ॥ ੭ ॥ ਸਚੁ ਸਾਲਾਹੀ ਅਵਰੁ ਨ ਕੋਈ ॥ ਜਿਤੁ ਸੇਵਿਐ ਸਦਾ ਸੁਖੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥