੧੨੦੦
ਆਵਣ ਜਾਨੀ ॥ ੨ ॥ ਨੈਣੀ ਬਿਰਹੁ ਦੇਖਾ ਪ੍ਰਭ ਸੁਆਮੀ ਰਸਨਾ ਨਾਮੁ ਵਖਾਨੀ ॥ ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥ ੩ ॥ ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥ ਜਨ ਨਾਨਕ ਹਰਿ ਕਿਰਪਾ ਧਾਰੀ ਹਰਿ ਰਾਮੈ ਨਾਮਿ ਸਮਾਨੀ ॥ ੪ ॥ ੫ ॥ ਸਾਰਗ ਮਹਲਾ ੪ ਜਪਿ ਮਨਿ ਰਾਮ ਨਾਮੁ ਪੜ੍ਹੁ ਸਾਰੁ ॥ ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥ ੧ ॥ ਰਹਾਉ ॥ ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ ਛਾਰੁ ॥ ਜਿਸੁ ਬਿਖਿਆ ਕਉ ਤੂਮੑ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥ ੧ ॥ ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਾਵਾਰੁ ॥ ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ ॥ ੨ ॥ ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥ ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ ਜਾਇ ਪੂਛਹੁ ਬੇਦ ਬੀਚਾਰੁ ॥ ੩ ॥ ਰਾਣਾ ਰਾਉ ਸਭੈ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥ ਨਾਨਕ ਸੰਤ ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥ ੪ ॥ ੬ ॥

ਸਾਰਗ ਮਹਲਾ ੪ ਘਰੁ ੩ ਦੁਪਦਾ ੴ ਸਤਿਗੁਰ ਪ੍ਰਸਾਦਿ ॥
ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥ ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥ ੧ ॥ ਰਹਾਉ ॥ ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ ॥ ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ ਲਾਗੈ ਪਛੁਤਾਪ ॥ ੧ ॥ ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥ ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥ ੨ ॥ ੧ ॥ ੭ ॥

ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ ੴ ਸਤਿਗੁਰ ਪ੍ਰਸਾਦਿ ॥
ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥ ੧ ॥ ਰਹਾਉ ॥ ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥ ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੁ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥ ੧ ॥ ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥