੧੨੦੨
ਅੰਗੁ ਕਰੈ ਮੇਰਾ ਸੁਆਮੀ ਤਿਨੑ ਕੀ ਨਾਨਕ ਹਰਿ ਪੈਜ ਸਵਾਰੀ ॥ ੨ ॥ ੪ ॥ ੧੧ ॥ ਸਾਰਗ ਮਹਲਾ ੪ ਪੜਤਾਲ ॥ ਜਪਿ ਮਨ ਗੋਵਿੰਦੁ ਹਰਿ ਗੋਵਿੰਦੁ ਗੁਣੀ ਨਿਧਾਨੁ ਸਭ ਸ੍ਰਿਸਟਿ ਕਾ ਪ੍ਰਭੋ ਮੇਰੇ ਮਨ ਹਰਿ ਬੋਲਿ ਹਰਿ ਪੁਰਖੁ ਅਬਿਨਾਸੀ ॥ ੧ ॥ ਰਹਾਉ ॥ ਹਰਿ ਕਾ ਨਾਮੁ ਅੰਮ੍ਰਿਤੁ ਹਰਿ ਹਰਿ ਹਰੇ ਸੋ ਪੀਐ ਜਿਸੁ ਰਾਮੁ ਪਿਆਸੀ ॥ ਹਰਿ ਆਪਿ ਦਇਆਲੁ ਦਇਆ ਕਰਿ ਮੇਲੈ ਜਿਸੁ ਸਤਿਗੁਰੂ ਸੋ ਜਨੁ ਹਰਿ ਹਰਿ ਅੰਮ੍ਰਿਤ ਨਾਮੁ ਚਖਾਸੀ ॥ ੧ ॥ ਜੋ ਜਨ ਸੇਵਹਿ ਸਦ ਸਦਾ ਮੇਰਾ ਹਰਿ ਹਰੇ ਤਿਨ ਕਾ ਸਭੁ ਦੂਖੁ ਭਰਮੁ ਭਉ ਜਾਸੀ ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਜਿਉ ਚਾਤ੍ਰਿਕੁ ਜਲਿ ਪੀਐ ਤ੍ਰਿਪਤਾਸੀ ॥ ੨ ॥ ੫ ॥ ੧੨ ॥ ਸਾਰਗ ਮਹਲਾ ੪ ॥ ਜਪਿ ਮਨਿ ਸਿਰੀ ਰਾਮੁ ॥ ਰਾਮ ਰਮਤ ਰਾਮੁ ॥ ਸਤਿ ਸਤਿ ਰਾਮੁ ॥ ਬੋਲਹੁ ਭਈਆ ਸਦ ਰਾਮ ਰਾਮੁ ਰਾਮੁ ਰਵਿ ਰਹਿਆ ਸਰਬਗੇ ॥ ੧ ॥ ਰਹਾਉ ॥ ਰਾਮੁ ਆਪੇ ਆਪਿ ਆਪੇ ਸਭੁ ਕਰਤਾ ਰਾਮੁ ਆਪੇ ਆਪਿ ਆਪਿ ਸਭਤੁ ਜਗੇ ॥ ਜਿਸੁ ਆਪਿ ਕ੍ਰਿਪਾ ਕਰੇ ਮੇਰਾ ਰਾਮ ਰਾਮ ਰਾਮ ਰਾਇ ਸੋ ਜਨੁ ਰਾਮ ਨਾਮ ਲਿਵ ਲਾਗੇ ॥ ੧ ॥ ਰਾਮ ਨਾਮ ਕੀ ਉਪਮਾ ਦੇਖਹੁ ਹਰਿ ਸੰਤਹੁ ਜੋ ਭਗਤ ਜਨਾਂ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ ॥ ਜਨ ਨਾਨਕ ਕਾ ਅੰਗੁ ਕੀਆ ਮੇਰੈ ਰਾਮ ਰਾਇ ਦੁਸਮਨ ਦੂਖ ਗਏ ਸਭਿ ਭਗੇ ॥ ੨ ॥ ੬ ॥ ੧੩ ॥

ਸਾਰੰਗ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਮੂਰਤਿ ਕਉ ਬਲਿ ਜਾਉ ॥ ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਂਉ ॥ ੧ ॥ ਰਹਾਉ ॥ ਅਨਾਥਾ ਕੋ ਨਾਥੁ ਸਰਬ ਪ੍ਰਤਿਪਾਲਕੁ ਭਗਤਿ ਵਛਲੁ ਹਰਿ ਨਾਉ ॥ ਜਾ ਕਉ ਕੋਇ ਨ ਰਾਖੈ ਪ੍ਰਾਣੀ ਤਿਸੁ ਤੂ ਦੇਹਿ ਅਸਰਾਉ ॥ ੧ ॥ ਨਿਧਰਿਆ ਧਰ ਨਿਗਤਿਆ ਗਤਿ ਨਿਥਾਵਿਆ ਤੂ ਥਾਉ ॥ ਦਹ ਦਿਸ ਜਾਂਉ ਤਹਾਂ ਤੂ ਸੰਗੇ ਤੇਰੀ ਕੀਰਤਿ ਕਰਮ ਕਮਾਉ ॥ ੨ ॥ ਏਕਸੁ ਤੇ ਲਾਖ ਲਾਖ ਤੇ ਏਕਾ ਤੇਰੀ ਗਤਿ ਮਿਤਿ ਕਹਿ ਨ ਸਕਾਉ ॥ ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੋ ਖੇਲੁ ਦਿਖਾਉ ॥ ੩ ॥ ਸਾਧਨ ਕਾ ਸੰਗੁ ਸਾਧ ਸਿਉ ਗੋਸਟਿ ਹਰਿ ਸਾਧਨ ਸਿਉ ਲਿਵ ਲਾਉ ॥ ਜਨ ਨਾਨਕ ਪਾਇਆ ਹੈ ਗੁਰਮਤਿ ਹਰਿ ਦੇਹੁ ਦਰਸੁ ਮਨਿ ਚਾਉ ॥ ੪ ॥ ੧ ॥ ਸਾਰਗ ਮਹਲਾ ੫ ॥ ਹਰਿ ਜੀਉ ਅੰਤਰਜਾਮੀ ਜਾਨ ॥ ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ ॥ ੧ ॥ ਰਹਾਉ ॥ ਬੈਸਨੌ ਨਾਮੁ ਕਰਤ ਖਟ ਕਰਮਾ ਅੰਤਰਿ ਲੋਭ ਜੂਠਾਨ ॥ ਸੰਤ ਸਭਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥