੧੨੦੩
ਕੀ ਨਿੰਦਾ ਕਰਤੇ ਡੁਬੇ ਸਭ ਅਗਿਆਨ ॥ ੧ ॥ ਕਰਹਿ ਸੋਮ ਪਾਕੁ ਹਿਰਹਿ ਪਦ ਦਰਬਾ ਅੰਤਰਿ ਝੂਠ ਗੁਮਾਨ ॥ ਸਾਸਤ੍ਰ ਬੇਦ ਕੀ ਬਿਧਿ ਨਹੀ ਜਾਣਹਿ ਬਿਆਪੇ ਮਨ ਕੈ ਮਾਨ ॥ ੨ ॥ ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਦੰਫਾਨ ॥ ਪ੍ਰਭੂ ਭੁਲਾਏ ਊਝੜਿ ਪਾਏ ਨਿਹਫਲ ਸਭਿ ਕਰਮਾਨ ॥ ੩ ॥ ਸੋ ਗਿਆਨੀ ਸੋ ਬੈਸਨੌ ਪੜਿੑਆ ਜਿਸੁ ਕਰੀ ਕ੍ਰਿਪਾ ਭਗਵਾਨ ॥ ਓੁਨਿ ਸਤਿਗੁਰੁ ਸੇਵਿ ਪਰਮ ਪਦ ਪਾਇਆ ਉਧਰਿਆ ਸਗਲ ਬਿਸ੍ਵਾਨ ॥ ੪ ॥ ਕਿਆ ਹਮ ਕਥਹ ਕਿਛੁ ਕਥਿ ਨਹੀ ਜਾਣਹ ਪ੍ਰਭ ਭਾਵੈ ਤਿਵੈ ਬੋੁਲਾਨ ॥ ਸਾਧਸੰਗਤਿ ਕੀ ਧੂਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨ ॥ ੫ ॥ ੨ ॥ ਸਾਰਗ ਮਹਲਾ ੫ ॥ ਅਬ ਮੋਰੋ ਨਾਚਨੋ ਰਹੋ ॥ ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥ ੧ ॥ ਰਹਾਉ ॥ ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥ ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਜੋ ॥ ੧ ॥ ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥ ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ ਥਾਨ ਥਿਰੋ ॥ ੨ ॥ ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥ ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥ ੩ ॥ ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓੁਹੁ ਭਿੰਨ ਦ੍ਰਿਸਟੋ ॥ ਕਹੁ ਨਾਨਕ ਕੁੰਭੁ ਜਲੈ ਮਹਿ ਡਾਰਿਓ ਅੰਭੈ ਅੰਭ ਮਿਲੋ ॥ ੪ ॥ ੩ ॥ ਸਾਰਗ ਮਹਲਾ ੫ ॥ ਅਬ ਪੂਛੇ ਕਿਆ ਕਹਾ ॥ ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥ ੧ ॥ ਰਹਾਉ ॥ ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ ॥ ਕਾਥੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਹਵਾ ॥ ੧ ॥ ਆਇਓ ਲਾਭੁ ਲਾਭਨ ਕੈ ਤਾਈ ਮੋਹਨਿ ਠਾਗਉਰੀ ਸਿਉ ਉਲਝਿ ਪਹਾ ॥ ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥ ੨ ॥ ਸਗਲ ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥ ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ ਸਾਂਨਿੑਹਾ ॥ ੩ ॥ ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥ ਕਹੁ ਨਾਨਕ ਤਬ ਹੀ ਮਨ ਛੁਟੀਐ ਜਉ ਸਗਲੇ ਅਉਗਨ ਮੇਟਿ ਧਰਹਾ ॥ ੪ ॥ ੪ ॥ ਸਾਰਗ ਮਹਲਾ ੫ ॥ ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ ॥ ਅਨਿਕ ਭਾਂਤਿ ਆਨੂਪ ਰੰਗ ਰੇ ਤਿਨੑ ਸਿਉ ਰੁਚੈ ਨ ਲਾਗਿਓ ॥ ੧ ॥ ਰਹਾਉ ॥ ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ ਟੇਰਉ ਨੀਂ.ਦ ਪਲਕ ਨਹੀ ਜਾਗਿਓ ॥ ਹਾਰ ਕਜਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥