੧੨੦੪
ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ ॥ ੧ ॥ ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਂਗਿਓ ॥ ਹੀਂਓੁ ਦੇਂਉ ਸਭੁ ਮਨੁ ਤਨੁ ਅਰਪਉ ਸੀਸੁ ਚਰਣ ਪਰਿ ਰਾਖਿਓ ॥ ੨ ॥ ਚਰਣ ਬੰਦਨਾ ਅਮੋਲ ਦਾਸਰੋ ਦੇਂਉ ਸਾਧਸੰਗਤਿ ਅਰਦਾਗਿਓ ॥ ਕਰਹੁ ਕ੍ਰਿਪਾ ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥ ੩ ॥ ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ ਸੀਤਲਾਗਿਓ ॥ ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥ ੪ ॥ ੫ ॥ ਸਾਰਗ ਮਹਲਾ ੫ ॥ ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥ ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥ ੧ ॥ ਰਹਾਉ ॥ ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ ॥ ਗਿਰਿ ਬਸੁਧਾ ਜਲ ਪਵਨ ਜਾਇਗੋ ਇਕਿ ਸਾਧ ਬਚਨ ਅਟਲਾਧਾ ॥ ੧ ॥ ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥ ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥ ੨ ॥ ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ ॥ ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥ ੩ ॥ ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ ॥ ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥ ੪ ॥ ੬ ॥ ਸਾਰਗ ਮਹਲਾ ੫ ॥ ਮੇਰੈ ਮਨਿ ਬਾਸਿਬੋ ਗੁਰ ਗੋਬਿੰਦ ॥ ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ ਆਨੰਦ ॥ ੧ ॥ ਰਹਾਉ ॥ ਜਹਾਂ ਬੀਸਰੈ ਠਾਕੁਰੁ ਪਿਆਰੋ ਤਹਾਂ ਦੂਖ ਸਭ ਆਪਦ ॥ ਜਹ ਗੁਨ ਗਾਇ ਆਨੰਦ ਮੰਗਲ ਰੂਪ ਤਹਾਂ ਸਦਾ ਸੁਖ ਸੰਪਦ ॥ ੧ ॥ ਜਹਾ ਸ੍ਰਵਨ ਹਰਿ ਕਥਾ ਨ ਸੁਨੀਐ ਤਹ ਮਹਾ ਭਇਆਨ ਉਦਿਆਨਦ ॥ ਜਹਾਂ ਕੀਰਤਨੁ ਸਾਧਸੰਗਤਿ ਰਸੁ ਤਹ ਸਘਨ ਬਾਸ ਫਲਾਂਨਦ ॥ ੨ ॥ ਬਿਨੁ ਸਿਮਰਨ ਕੋਟਿ ਬਰਖ ਜੀਵੈ ਸਗਲੀ ਅਉਧ ਬ੍ਰਿਥਾਨਦ ॥ ਏਕ ਨਿਮਖ ਗੋਬਿੰਦ ਭਜਨੁ ਕਰਿ ਤਉ ਸਦਾ ਸਦਾ ਜੀਵਾਨਦ ॥ ੩ ॥ ਸਰਨਿ ਸਰਨਿ ਸਰਨਿ ਪ੍ਰਭ ਪਾਵਉ ਦੀਜੈ ਸਾਧਸੰਗਤਿ ਕਿਰਪਾਨਦ ॥ ਨਾਨਕ ਪੂਰਿ ਰਹਿਓ ਹੈ ਸਰਬ ਮੈ ਸਗਲ ਗੁਣਾ ਬਿਧਿ ਜਾਂਨਦ ॥ ੪ ॥ ੭ ॥ ਸਾਰਗ ਮਹਲਾ ੫ ॥ ਅਬ ਮੋਹਿ ਰਾਮ ਭਰੋਸਉ ਪਾਏ ॥ ਜੋ ਜੋ ਸਰਣਿ ਪਰਿਓ ਕਰੁਣਾਨਿਧਿ ਤੇ ਤੇ ਭਵਹਿ ਤਰਾਏ ॥ ੧ ॥ ਰਹਾਉ ॥ ਸੁਖਿ ਸੋਇਓ ਅਰੁ ਸਹਜਿ ਸਮਾਇਓ ਸਹਸਾ ਗੁਰਹਿ ਗਵਾਏ ॥ ਜੋ ਚਾਹਤ ਸੋਈ ਹਰਿ ਕੀਓ ਮਨ ਬਾਂਛਤ ਫਲ ਪਾਏ ॥ ੧ ॥ ਹਿਰਦੈ ਜਪਉ ਨੇਤ੍ਰ ਧਿਆਨੁ ਲਾਵਉ ਸ੍ਰਵਨੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥