੧੨੦੫
ਕਥਾ ਸੁਨਾਏ ॥ ਚਰਣੀ ਚਲਏ ਮਾਰਗਿ ਠਾਕੁਰ ਕੈ ਰਸਨਾ ਹਰਿ ਗੁਣ ਗਾਏ ॥ ੨ ॥ ਦੇਖਿਓ ਦ੍ਰਿਸਟਿ ਸਰਬ ਮੰਗਲ ਰੂਪ ਉਲਟੀ ਸੰਤ ਕਰਾਏ ॥ ਪਾਇਓ ਲਾਲੁ ਅਮੋਲੁ ਨਾਮੁ ਹਰਿ ਛੋਡਿ ਨ ਕਤਹੂ ਜਾਏ ॥ ੩ ॥ ਕਵਨ ਉਪਮਾ ਕਉਨ ਬਡਾਈ ਕਿਆ ਗੁਨ ਕਹਉ ਰਿਝਾਏ ॥ ਹੋਤ ਕ੍ਰਿਪਾਲ ਦਿਨ ਦਇਆ ਪ੍ਰਭ ਜਨ ਨਾਨਕ ਦਾਸ ਦਸਾਏ ॥ ੪ ॥ ੮ ॥ ਸਾਰਗ ਮਹਲਾ ੫ ॥ ਓੁਇ ਸੁਖ ਕਾ ਸਿਉ ਬਰਨਿ ਸੁਨਾਵਤ ॥ ਅਨਦ ਬਿਨੋਦ ਪੇਖਿ ਪ੍ਰਭ ਦਰਸਨ ਮਨਿ ਮੰਗਲ ਗੁਨ ਗਾਵਤ ॥ ੧ ॥ ਰਹਾਉ ॥ ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ॥ ਪੀਓ ਅੰਮ੍ਰਿਤ ਨਾਮੁ ਅਮੋਲਕ ਜਿਉ ਚਾਖਿ ਗੂੰਗਾ ਮੁਸਕਾਵਤ ॥ ੧ ॥ ਜੈਸੇ ਪਵਨੁ ਬੰਧ ਕਰਿ ਰਾਖਿਓ ਬੂਝ ਨ ਆਵਤ ਜਾਵਤ ॥ ਜਾ ਕਉ ਰਿਦੈ ਪ੍ਰਗਾਸੁ ਭਇਓ ਹਰਿ ਉਆ ਕੀ ਕਹੀ ਨ ਜਾਇ ਕਹਾਵਤ ॥ ੨ ॥ ਆਨ ਉਪਾਵ ਜੇਤੇ ਕਿਛੁ ਕਹੀਅਹਿ ਤੇਤੇ ਸੀਖੇ ਪਾਵਤ ॥ ਅਚਿੰਤ ਲਾਲੁ ਗ੍ਰਿਹ ਭੀਤਰਿ ਪ੍ਰਗਟਿਓ ਅਗਮ ਜੈਸੇ ਪਰਖਾਵਤ ॥ ੩ ॥ ਨਿਰਗੁਣ ਨਿਰੰਕਾਰ ਅਬਿਨਾਸੀ ਅਤੁਲੋ ਤੁਲਿਓ ਨ ਜਾਵਤ ॥ ਕਹੁ ਨਾਨਕ ਅਜਰੁ ਜਿਨਿ ਜਰਿਆ ਤਿਸ ਹੀ ਕਉ ਬਨਿ ਆਵਤ ॥ ੪ ॥ ੯ ॥ ਸਾਰਗ ਮਹਲਾ ੫ ॥ ਬਿਖਈ ਦਿਨੁ ਰੈਨਿ ਇਵ ਹੀ ਗੁਦਾਰੈ ॥ ਗੋਬਿੰਦੁ ਨ ਭਜੈ ਅਹੰਬੁਧਿ ਮਾਤਾ ਜਨਮੁ ਜੂਐ ਜੀਉ ਹਾਰੈ ॥ ੧ ॥ ਰਹਾਉ ॥ ਨਾਮੁ ਅਮੋਲਾ ਪ੍ਰੀਤਿ ਨ ਤਿਸ ਸਿਉ ਪਰ ਨਿੰਦਾ ਹਿਤਕਾਰੈ ॥ ਛਾਪਰੁ ਬਾਂਧਿ ਸਵਾਰੈ ਤ੍ਰਿਣ ਕੋ ਦੁਆਰੈ ਪਾਵਕੁ ਜਾਰੈ ॥ ੧ ॥ ਕਾਲਰ ਪੋਟ ਉਠਾਵੈ ਮੂੰਡਹਿ ਅੰਮ੍ਰਿਤੁ ਮਨ ਤੇ ਡਾਰੈ ॥ ਓਢੈ ਬਸਤ੍ਰ ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ ॥ ੨ ॥ ਕਾਟੈ ਪੇਡੁ ਡਾਲ ਪਰਿ ਠਾਢੌ ਖਾਇ ਕਾਇ ਮੁਸਕਾਰੈ ॥ ਗਿਰਿਓ ਜਾਇ ਰਸਾਤਲਿ ਪਰਿਓ ਛਿਟੀ ਛਿਟੀ ਸਿਰ ਭਾਰੈ ॥ ੩ ॥ ਨਿਰਵੈਰੈ ਸੰਗਿ ਵੈਰੁ ਰਚਾਏ ਪਹੁਚਿ ਨ ਸਕੈ ਗਵਾਰੈ ॥ ਕਹੁ ਨਾਨਕ ਸੰਤਨ ਕਾ ਰਾਖਾ ਪਾਰਬ੍ਰਹਮੁ ਨਿਰੰਕਾਰੈ ॥ ੪ ॥ ੧੦ ॥ ਸਾਰਗ ਮਹਲਾ ੫ ॥ ਅਵਰਿ ਸਭਿ ਭੂਲੇ ਭ੍ਰਮਤ ਨ ਜਾਨਿਆ ॥ ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ ਤਿਨਿ ਬੇਦਹਿ ਤਤੁ ਪਛਾਨਿਆ ॥ ੧ ॥ ਰਹਾਉ ॥ ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ ਪਚਾਰਾ ॥ ਜਉ ਲਉ ਰਿਦੈ ਨਹੀ ਪਰਗਾਸਾ ਤਉ ਲਉ ਅੰਧ ਅੰਧਾਰਾ ॥ ੧ ॥ ਜੈਸੇ ਧਰਤੀ ਸਾਧੈ ਬਹੁ ਬਿਧਿ ਬਿਨੁ ਬੀਜੈ ਨਹੀ ਜਾਂਮੈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ ਤੁਟੈ ਨਾਹੀ ਅਭਿਮਾਨੈ ॥ ੨ ॥ ਨੀਰੁ ਬਿਲੋਵੈ ਅਤਿ ਸ੍ਰਮੁ ਪਾਵੈ ਨੈਨੂ ਕੈਸੇ ਰੀਸੈ ॥ ਬਿਨੁ ਗੁਰ ਭੇਟੇ ਮੁਕਤਿ ਨ ਕਾਹੂ ਮਿਲਤ ਨਹੀ ਜਗਦੀਸੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥