੧੨੦੬
॥ ੩ ॥ ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਾ ਕੈ ਲੇਖੁ ਮਥਾਮਾ ॥ ੪ ॥ ੧੧ ॥ ਸਾਰਗ ਮਹਲਾ ੫ ॥ ਅਨਦਿਨੁ ਰਾਮ ਕੇ ਗੁਣ ਕਹੀਐ ॥ ਸਗਲ ਪਦਾਰਥ ਸਰਬ ਸੂਖ ਸਿਧਿ ਮਨ ਬਾਂਛਤ ਫਲ ਲਹੀਐ ॥ ੧ ॥ ਰਹਾਉ ॥ ਆਵਹੁ ਸੰਤ ਪ੍ਰਾਨ ਸੁਖਦਾਤੇ ਸਿਮਰਹ ਪ੍ਰਭੁ ਅਬਿਨਾਸੀ ॥ ਅਨਾਥਹੁ ਨਾਥੁ ਦਿਨ ਦੁਖ ਭੰਜਨ ਪੂਰਿ ਰਹਿਓ ਘਟ ਵਾਸੀ ॥ ੧ ॥ ਗਾਵਤ ਸੁਨਤ ਸੁਨਾਵਤ ਸਰਧਾ ਹਰਿ ਰਸੁ ਪੀ ਵਡਭਾਗੇ ॥ ਕਲਿ ਕਲੇਸ ਮਿਟੇ ਸਭਿ ਤਨ ਤੇ ਰਾਮ ਨਾਮ ਲਿਵ ਜਾਗੇ ॥ ੨ ॥ ਕਾਮੁ ਕ੍ਰੋਧੁ ਝੂਠੁ ਤਜਿ ਨਿੰਦਾ ਹਰਿ ਸਿਮਰਨਿ ਬੰਧਨ ਤੂਟੇ ॥ ਮੋਹ ਮਗਨ ਅਹੰ ਅੰਧ ਮਮਤਾ ਗੁਰ ਕਿਰਪਾ ਤੇ ਛੂਟੇ ॥ ੩ ॥ ਤੂ ਸਮਰਥੁ ਪਾਰਬ੍ਰਹਮ ਸੁਆਮੀ ਕਰਿ ਕਿਰਪਾ ਜਨੁ ਤੇਰਾ ॥ ਪੂਰਿ ਰਹਿਓ ਸਰਬ ਮਹਿ ਠਾਕੁਰੁ ਨਾਨਕ ਸੋ ਪ੍ਰਭੁ ਨੇਰਾ ॥ ੪ ॥ ੧੨ ॥ ਸਾਰਗ ਮਹਲਾ ੫ ॥ ਬਲਿਹਾਰੀ ਗੁਰਦੇਵ ਚਰਨ ॥ ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥ ੧ ॥ ਰਹਾਉ ॥ ਦੂਖ ਰੋਗ ਭੈ ਸਗਨ ਬਿਨਾਸੇ ਜੋ ਆਵੈ ਹਰਿ ਸੰਤ ਸਰਨ ॥ ਆਪਿ ਜਪੈ ਅਵਰਹ ਨਾਮੁ ਜਪਾਵੈ ਵਡ ਸਮਰਥ ਤਾਰਨ ਤਰਨ ॥ ੧ ॥ ਜਾ ਕੋ ਮੰਤ੍ਰੁ ਉਤਾਰੈ ਸਹਸਾ ਊਣੇ ਕਉ ਸੁਭਰ ਭਰਨ ॥ ਹਰਿ ਦਾਸਨ ਕੀ ਆਗਿਆ ਮਾਨਤ ਤੇ ਨਾਹੀ ਫੁਨਿ ਗਰਭ ਪਰਨ ॥ ੨ ॥ ਭਗਤਨ ਕੀ ਟਹਲ ਕਮਾਵਤ ਗਾਵਤ ਦੁਖ ਕਾਟੇ ਤਾ ਕੇ ਜਨਮ ਮਰਨ ॥ ਜਾ ਕਉ ਭਇਓ ਕ੍ਰਿਪਾਲੁ ਬੀਠੁਲਾ ਤਿਨਿ ਹਰਿ ਹਰਿ ਅਜਰ ਜਰਨ ॥ ੩ ॥ ਹਰਿ ਰਸਹਿ ਅਘਾਨੇ ਸਹਜਿ ਸਮਾਨੇ ਮੁਖ ਤੇ ਨਾਹੀ ਜਾਤ ਬਰਨ ॥ ਗੁਰ ਪ੍ਰਸਾਦਿ ਨਾਨਕ ਸੰਤੋਖੇ ਨਾਮੁ ਪ੍ਰਭੂ ਜਪਿ ਜਪਿ ਉਧਰਨ ॥ ੪ ॥ ੧੩ ॥ ਸਾਰਗ ਮਹਲਾ ੫ ॥ ਗਾਇਓ ਰੀ ਮੈ ਗੁਣ ਨਿਧਿ ਮੰਗਲ ਗਾਇਓ ॥ ਭਲੇ ਸੰਜੋਗ ਭਲੇ ਦਿਨ ਅਉਸਰ ਜਉ ਗੋਪਾਲੁ ਰੀਝਾਇਓ ॥ ੧ ॥ ਰਹਾਉ ॥ ਸੰਤਹ ਚਰਨ ਮੋਰਲੋ ਮਾਥਾ ॥ ਹਮਰੈ ਮਸਤਕਿ ਸੰਤ ਧਰੇ ਹਾਥਾ ॥ ੧ ॥ ਸਾਧਹ ਮੰਤ੍ਰੁ ਮੋਰਲੋ ਮਨੂਆ ॥ ਤਾ ਤੇ ਗਤੁ ਹੋਏ ਤ੍ਰੈ ਗੁਨੀਆ ॥ ੨ ॥ ਭਗਤਹ ਦਰਸੁ ਦੇਖਿ ਨੈਨ ਰੰਗਾ ॥ ਲੋਭ ਮੋਹ ਤੂਟੇ ਭ੍ਰਮ ਸੰਗਾ ॥ ੩ ॥ ਕਹੁ ਨਾਨਕ ਸੁਖ ਸਹਜ ਅਨੰਦਾ ॥ ਖੋਲਿ ਭੀਤਿ ਮਿਲੇ ਪਰਮਾਨੰਦਾ ॥ ੪ ॥ ੧੪ ॥

ਸਾਰਗ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਕੈਸੇ ਕਹਉ ਮੋਹਿ ਜੀਅ ਬੇਦਨਾਈ ॥ ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥