੧੨੦੭
ਮਨੁ ਨ ਰਹੈ ਬਹੁ ਬਿਧਿ ਉਮਕਾਈ ॥ ੧ ॥ ਰਹਾਉ ॥ ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ ॥ ਜਤਨ ਕਰਉ ਇਹੁ ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥ ੧ ॥ ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ ਜਾਂਈ ॥ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਂਈ ॥ ੨ ॥ ਕਰਉ ਨਿਹੋਰਾ ਬਹੁਤੁ ਬੇਨਤੀ ਸੇਵਉ ਦਿਨੁ ਰੈਨਾਈ ॥ ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ ॥ ੩ ॥ ਦੇਖਿ ਚਰਿਤ੍ਰ ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ ॥ ਪ੍ਰਭ ਰੰਗ ਦਇਅਲ ਮੋਹਿ ਗ੍ਰਿਹ ਮਹਿ ਪਾਇਆ ਜਨ ਨਾਨਕ ਤਪਤਿ ਬੁਝਾਈ ॥ ੪ ॥ ੧ ॥ ੧੫ ॥ ਸਾਰਗ ਮਹਲਾ ੫ ॥ ਰੇ ਮੂੜੇੑ ਤੂ ਕਿਉ ਸਿਮਰਤ ਅਬ ਨਾਹੀ ॥ ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥ ੧ ॥ ਰਹਾਉ ॥ ਅਨਿਕ ਜਨਮ ਭ੍ਰਮਤੌ ਹੀ ਆਇਓ ਮਾਨਸ ਜਨਮੁ ਦੁਲਭਾਹੀ ॥ ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥ ੧ ॥ ਕਰਹਿ ਬੁਰਾਈ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥ ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥ ੨ ॥ ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥ ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥ ੩ ॥ ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ ॥ ਕਹੁ ਨਾਨਕ ਤਿਨ ਜਨ ਬਲਿਹਾਰੀ ਜੋ ਅਲਿਪ ਰਹੇ ਮਨ ਮਾਂਹੀ ॥ ੪ ॥ ੨ ॥ ੧੬ ॥ ਸਾਰਗ ਮਹਲਾ ੫ ॥ ਕਿਉ ਜੀਵਨੁ ਪ੍ਰੀਤਮ ਬਿਨੁ ਮਾਈ ॥ ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥ ੧ ॥ ਰਹਾਉ ॥ ਜੀਅ ਹੀਂ.ਅ ਪ੍ਰਾਨ ਕੋ ਦਾਤਾ ਜਾ ਕੈ ਸੰਗਿ ਸੁਹਾਈ ॥ ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥ ੧ ॥ ਚਰਨ ਸੰਤਨ ਕੇ ਮਾਥੇ ਮੇਰੇ ਊਪਰਿ ਨੈਨਹੁ ਧੂਰਿ ਬਾਂਛਾਈਂ. ॥ ਜਿਹ ਪ੍ਰਸਾਦਿ ਮਿਲਿਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ ॥ ੨ ॥ ੩ ॥ ੧੭ ॥ ਸਾਰਗ ਮਹਲਾ ੫ ॥ ਉਆ ਅਉਸਰ ਕੈ ਹਉ ਬਲਿ ਜਾਈ ॥ ਆਠ ਪਹਰ ਅਪਨਾ ਪ੍ਰਭੁ ਸਿਮਰਨੁ ਵਡਭਾਗੀ ਹਰਿ ਪਾਂਈ ॥ ੧ ॥ ਰਹਾਉ ॥ ਭਲੋ ਕਬੀਰੁ ਦਾਸੁ ਦਾਸਨ ਕੋ ਊਤਮੁ ਸੈਨੁ ਜਨੁ ਨਾਈ ॥ ਊਛ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥ ੧ ॥ ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ ਰੇਨਾਈ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥