੧੨੦੮
ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥ ੨ ॥ ੪ ॥ ੧੮ ॥ ਸਾਰਗ ਮਹਲਾ ੫ ॥ ਮਨੋਰਥ ਪੂਰੇ ਸਤਿਗੁਰ ਆਪਿ ॥ ਸਗਲ ਪਦਾਰਥ ਸਿਮਰਨਿ ਜਾ ਕੈ ਆਠ ਪਹਰ ਮੇਰੇ ਮਨ ਜਾਪਿ ॥ ੧ ॥ ਰਹਾਉ ॥ ਅੰਮ੍ਰਿਤ ਨਾਮੁ ਸੁਆਮੀ ਤੇਰਾ ਜੋ ਪੀਵੈ ਤਿਸ ਹੀ ਤ੍ਰਿਪਤਾਸ ॥ ਜਨਮ ਜਨਮ ਕੇ ਕਿਲਬਿਖ ਨਾਸਹਿ ਆਗੈ ਦਰਗਹ ਹੋਇ ਖਲਾਸ ॥ ੧ ॥ ਸਰਨਿ ਤੁਮਾਰੀ ਆਇਓ ਕਰਤੇ ਪਾਰਬ੍ਰਹਮ ਪੂਰਨ ਅਬਿਨਾਸ ॥ ਕਰਿ ਕਿਰਪਾ ਤੇਰੇ ਚਰਨ ਧਿਆਵਉ ਨਾਨਕ ਮਨਿ ਤਨਿ ਦਰਸ ਪਿਆਸ ॥ ੨ ॥ ੫ ॥ ੧੯ ॥

ਸਾਰਗ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਮਨ ਕਹਾ ਲੁਭਾਈਐ ਆਨ ਕਉ ॥ ਈਤ ਊਤ ਪ੍ਰਭੁ ਸਦਾ ਸਹਾਈ ਜੀਅ ਸੰਗਿ ਤੇਰੇ ਕਾਮ ਕਉ ॥ ੧ ॥ ਰਹਾਉ ॥ ਅੰਮ੍ਰਿਤ ਨਾਮੁ ਪ੍ਰਿਅ ਪ੍ਰੀਤਿ ਮਨੋਹਰ ਇਹੈ ਅਘਾਵਨ ਪਾਂਨ ਕਉ ॥ ਅਕਾਲ ਮੂਰਤਿ ਹੈ ਸਾਧ ਸੰਤਨ ਕੀ ਠਾਹਰ ਨੀਕੀ ਧਿਆਨ ਕਉ ॥ ੧ ॥ ਬਾਣੀ ਮੰਤ੍ਰੁ ਮਹਾ ਪੁਰਖਨ ਕੀ ਮਨਹਿ ਉਤਾਰਨ ਮਾਂਨ ਕਉ ॥ ਖੋਜਿ ਲਹਿਓ ਨਾਨਕ ਸੁਖ ਥਾਨਾਂ ਹਰਿ ਨਾਮਾ ਬਿਸ੍ਰਾਮ ਕਉ ॥ ੨ ॥ ੧ ॥ ੨੦ ॥ ਸਾਰਗ ਮਹਲਾ ੫ ॥ ਮਨ ਸਦਾ ਮੰਗਲ ਗੋਬਿੰਦ ਗਾਇ ॥ ਰੋਗ ਸੋਗ ਤੇਰੇ ਮਿਟਹਿ ਸਗਲ ਅਘ ਨਿਮਖ ਹੀਐ ਹਰਿ ਨਾਮੁ ਧਿਆਇ ॥ ੧ ॥ ਰਹਾਉ ॥ ਛੋਡਿ ਸਿਆਨਪ ਬਹੁ ਚਤੁਰਾਈ ਸਾਧੂ ਸਰਣੀ ਜਾਇ ਪਾਇ ॥ ਜਉ ਹੋਇ ਕ੍ਰਿਪਾਲੁ ਦੀਨ ਦੁਖ ਭੰਜਨ ਜਮ ਤੇ ਹੋਵੈ ਧਰਮ ਰਾਇ ॥ ੧ ॥ ਏਕਸ ਬਿਨੁ ਨਾਹੀ ਕੋ ਦੂਜਾ ਆਨ ਨ ਬੀਓ ਲਵੈ ਲਾਇ ॥ ਮਾਤ ਪਿਤਾ ਭਾਈ ਨਾਨਕ ਕੋ ਸੁਖਦਾਤਾ ਹਰਿ ਪ੍ਰਾਨ ਸਾਇ ॥ ੨ ॥ ੨ ॥ ੨੧ ॥ ਸਾਰਗ ਮਹਲਾ ੫ ॥ ਹਰਿ ਜਨ ਸਗਲ ਉਧਾਰੇ ਸੰਗ ਕੇ ॥ ਭਏ ਪੁਨੀਤ ਪਵਿਤ੍ਰ ਮਨ ਜਨਮ ਜਨਮ ਕੇ ਦੁਖ ਹਰੇ ॥ ੧ ॥ ਰਹਾਉ ॥ ਮਾਰਗਿ ਚਲੇ ਤਿਨੀੑ ਸੁਖੁ ਪਾਇਆ ਜਿਨੑ ਸਿਉ ਗੋਸਟਿ ਸੇ ਤਰੇ ॥ ਬੂਡਤ ਘੋਰ ਅੰਧ ਕੂਪ ਮਹਿ ਤੇ ਸਾਧੂ ਸੰਗਿ ਪਾਰਿ ਪਰੇ ॥ ੧ ॥ ਜਿਨੑ ਕੇ ਭਾਗ ਬਡੇ ਹੈ ਭਾਈ ਤਿਨੑ ਸਾਧੂ ਸੰਗਿ ਮੁਖ ਜੁਰੇ ॥ ਤਿਨੑ ਕੀ ਧੂਰਿ ਬਾਂਛੈ ਨਿਤ ਨਾਨਕੁ ਪ੍ਰਭੁ ਮੇਰਾ ਕਿਰਪਾ ਕਰੇ ॥ ੨ ॥ ੩ ॥ ੨੨ ॥ ਸਾਰਗ ਮਹਲਾ ੫ ॥ ਹਰਿ ਜਨ ਰਾਮ ਰਾਮ ਰਾਮ ਧਿਆਂਏ ॥ ਏਕ ਪਲਕ ਸੁਖ ਸਾਧ ਸਮਾਗਮ ਕੋਟਿ ਬੈਕੁੰਠਹ ਪਾਂਏ ॥ ੧ ॥ ਰਹਾਉ ॥ ਦੁਲਭ ਦੇਹ ਜਪਿ ਹੇਤ ਪੁਨੀਤਾ ਜਮ ਕੀ ਤ੍ਰਾਸ ਨਿਵਾਰੈ ॥ ਮਹਾ ਪਤਿਤ ਕੇ ਪਾਤਿਕ ਉਤਰਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥