੧੨੦੯
ਹਰਿ ਨਾਮਾ ਉਰਿ ਧਾਰੈ ॥ ੧ ॥ ਜੋ ਜੋ ਸੁਨੈ ਰਾਮ ਜਸੁ ਨਿਰਮਲ ਤਾ ਕਾ ਜਨਮ ਮਰਣ ਦੁਖੁ ਨਾਸਾ ॥ ਕਹੁ ਨਾਨਕ ਪਾਈਏ ਵਡਭਾਗੀਂ. ਮਨ ਤਨ ਹੋਇ ਬਿਗਾਸਾ ॥ ੨ ॥ ੪ ॥ ੨੩ ॥

ਸਾਰਗ ਮਹਲਾ ੫ ਦੁਪਦੇ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਮੋਹਨ ਘਰਿ ਆਵਹੁ ਕਰਉ ਜੋਦਰੀਆ ॥ ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥ ੧ ॥ ਰਹਾਉ ॥ ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ ਭਰੀਆ ॥ ਹੋਇ ਕ੍ਰਿਪਾਲ ਗੁਰ ਲਾਹਿ ਪਾਰਦੋ ਮਿਲਉ ਲਾਲ ਮਨੁ ਹਰੀਆ ॥ ੧ ॥ ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥ ਸਾਧਸੰਗਤਿ ਜੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ ॥ ੨ ॥ ੧ ॥ ੨੪ ॥ ਸਾਰਗ ਮਹਲਾ ੫ ॥ ਅਬ ਕਿਆ ਸੋਚਉ ਸੋਚ ਬਿਸਾਰੀ ॥ ਕਰਣਾ ਸਾ ਸੋਈ ਕਰਿ ਰਹਿਆ ਦੇਹਿ ਨਾਉ ਬਲਿਹਾਰੀ ॥ ੧ ॥ ਰਹਾਉ ॥ ਚਹੁ ਦਿਸ ਫੂਲਿ ਰਹੀ ਬਿਖਿਆ ਬਿਖੁ ਗੁਰ ਮੰਤ੍ਰੁ ਮੂਖਿ ਗਰੁੜਾਰੀ ॥ ਹਾਥ ਦੇਇ ਰਾਖਿਓ ਕਰਿ ਅਪੁਨਾ ਜਿਉ ਜਲ ਕਮਲਾ ਅਲਿਧਾਰੀ ॥ ੧ ॥ ਹਉ ਨਾਹੀ ਕਿਛੁ ਮੈ ਕਿਆ ਹੋਸਾ ਸਭ ਤੁਮ ਹੀ ਕਲ ਧਾਰੀ ॥ ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਸੰਤ ਸਦਕਾਰੀ ॥ ੨ ॥ ੨ ॥ ੨੫ ॥ ਸਾਰਗ ਮਹਲਾ ੫ ॥ ਅਬ ਮੋਹਿ ਸਰਬ ਉਪਾਵ ਬਿਕਰਾਤੇ ॥ ਕਰਣ ਕਾਰਣ ਸਮਰਥ ਸੁਆਮੀ ਹਰਿ ਏਕਸੁ ਤੇ ਮੇਰੀ ਗਾਤੇ ॥ ੧ ॥ ਰਹਾਉ ॥ ਦੇਖੇ ਨਾਨਾ ਰੂਪ ਬਹੁ ਰੰਗਾ ਅਨ ਨਾਹੀ ਤੁਮ ਭਾਂਤੇ ॥ ਦੇਂਹਿ ਅਧਾਰੁ ਸਰਬ ਕਉ ਠਾਕੁਰ ਜੀਅ ਪ੍ਰਾਨ ਸੁਖਦਾਤੇ ॥ ੧ ॥ ਭ੍ਰਮਤੌ ਭ੍ਰਮਤੌ ਹਾਰਿ ਜਉ ਪਰਿਓ ਤਉ ਗੁਰ ਮਿਲਿ ਚਰਨ ਪਰਾਤੇ ॥ ਕਹੁ ਨਾਨਕ ਮੈ ਸਰਬ ਸੁਖੁ ਪਾਇਆ ਇਹ ਸੂਖਿ ਬਿਹਾਨੀ ਰਾਤੇ ॥ ੨ ॥ ੩ ॥ ੨੬ ॥ ਸਾਰਗ ਮਹਲਾ ੫ ॥ ਅਬ ਮੋਹਿ ਲਬਧਿਓ ਹੈ ਹਰਿ ਟੇਕਾ ॥ ਗੁਰ ਦਇਆਲ ਭਏ ਸੁਖਦਾਈ ਅੰਧੁਲੈ ਮਾਣਿਕੁ ਦੇਖਾ ॥ ੧ ॥ ਰਹਾਉ ॥ ਕਾਟੇ ਅਗਿਆਨ ਤਿਮਰ ਨਿਰਮਲੀਆ ਬੁਧਿ ਬਿਗਾਸ ਬਿਬੇਕਾ ॥ ਜਿਉ ਜਲ ਤਰੰਗ ਫੇਨੁ ਜਲ ਹੋਈ ਹੈ ਸੇਵਕ ਠਾਕੁਰ ਭਏ ਏਕਾ ॥ ੧ ॥ ਜਹ ਤੇ ਉਠਿਓ ਤਹ ਹੀ ਆਇਓ ਸਭ ਹੀ ਏਕੈ ਏਕਾ ॥ ਨਾਨਕ ਦ੍ਰਿਸਟਿ ਆਇਓ ਸ੍ਰਬ ਠਾਈ ਪ੍ਰਾਣਪਤੀ ਹਰਿ ਮਸਕਾ ॥ ੨ ॥ ੪ ॥ ੨੭ ॥ ਸਾਰਗ ਮਹਲਾ ੫ ॥ ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥ ਪੇਖਿ ਆਇਓ ਸਰਬ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥