੧੨੧
ਹੋਈ ॥ ਨਾਨਕ ਨਾਮਿ ਰਤੇ ਵੀਚਾਰੀ ਸਚੋ ਸਚੁ ਕਮਾਵਣਿਆ ॥ ੮ ॥ ੧੮ ॥ ੧੯ ॥ ਮਾਝ ਮਹਲਾ ੩ ॥ ਨਿਰਮਲ ਸਬਦੁ ਨਿਰਮਲ ਹੈ ਬਾਣੀ ॥ ਨਿਰਮਲ ਜੋਤਿ ਸਭ ਮਾਹਿ ਸਮਾਣੀ ॥ ਨਿਰਮਲ ਬਾਣੀ ਹਰਿ ਸਾਲਾਹੀ ਜਪਿ ਹਰਿ ਨਿਰਮਲੁ ਮੈਲੁ ਗਵਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਸੁਖਦਾਤਾ ਮੰਨਿ ਵਸਾਵਣਿਆ ॥ ਹਰਿ ਨਿਰਮਲੁ ਗੁਰ ਸਬਦਿ ਸਲਾਹੀ ਸਬਦੋ ਸੁਣਿ ਤਿਸਾ ਮਿਟਾਵਣਿਆ ॥ ੧ ॥ ਰਹਾਉ ॥ ਨਿਰਮਲ ਨਾਮੁ ਵਸਿਆ ਮਨਿ ਆਏ ॥ ਮਨੁ ਤਨੁ ਨਿਰਮਲੁ ਮਾਇਆ ਮੋਹੁ ਗਵਾਏ ॥ ਨਿਰਮਲ ਗੁਣ ਗਾਵੈ ਨਿਤ ਸਾਚੇ ਕੇ ਨਿਰਮਲ ਨਾਦੁ ਵਜਾਵਣਿਆ ॥ ੨ ॥ ਨਿਰਮਲ ਅੰਮ੍ਰਿਤੁ ਗੁਰ ਤੇ ਪਾਇਆ ॥ ਵਿਚਹੁ ਆਪੁ ਮੁਆ ਤਿਥੈ ਮੋਹੁ ਨ ਮਾਇਆ ॥ ਨਿਰਮਲ ਗਿਆਨੁ ਧਿਆਨੁ ਅਤਿ ਨਿਰਮਲੁ ਨਿਰਮਲ ਬਾਣੀ ਮੰਨਿ ਵਸਾਵਣਿਆ ॥ ੩ ॥ ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ ॥ ਹਉਮੈ ਮੈਲੁ ਗੁਰ ਸਬਦੇ ਧੋਵੈ ॥ ਨਿਰਮਲ ਵਾਜੈ ਅਨਹਦ ਧੁਨਿ ਬਾਣੀ ਦਰਿ ਸਚੇ ਸੋਭਾ ਪਾਵਣਿਆ ॥ ੪ ॥ ਨਿਰਮਲ ਤੇ ਸਭ ਨਿਰਮਲ ਹੋਵੈ ॥ ਨਿਰਮਲੁ ਮਨੂਆ ਹਰਿ ਸਬਦਿ ਪਰੋਵੈ ॥ ਨਿਰਮਲ ਨਾਮਿ ਲਗੇ ਬਡਭਾਗੀ ਨਿਰਮਲੁ ਨਾਮਿ ਸੁਹਾਵਣਿਆ ॥ ੫ ॥ ਸੋ ਨਿਰਮਲੁ ਜੋ ਸਬਦੇ ਸੋਹੈ ॥ ਨਿਰਮਲ ਨਾਮਿ ਮਨੁ ਤਨੁ ਮੋਹੈ ॥ ਸਚਿ ਨਾਮਿ ਮਲੁ ਕਦੇ ਨ ਲਾਗੈ ਮੁਖੁ ਊਜਲੁ ਸਚੁ ਕਰਾਵਣਿਆ ॥ ੬ ॥ ਮਨੁ ਮੈਲਾ ਹੈ ਦੂਜੈ ਭਾਇ ॥ ਮੈਲਾ ਚਉਕਾ ਮੈਲੈ ਥਾਇ ॥ ਮੈਲਾ ਖਾਇ ਫਿਰਿ ਮੈਲੁ ਵਧਾਏ ਮਨਮੁਖ ਮੈਲੁ ਦੁਖੁ ਪਾਵਣਿਆ ॥ ੭ ॥ ਮੈਲੈ ਨਿਰਮਲ ਸਭਿ ਹੁਕਮਿ ਸਬਾਏ ॥ ਸੇ ਨਿਰਮਲ ਜੋ ਹਰਿ ਸਾਚੇ ਭਾਏ ॥ ਨਾਨਕ ਨਾਮੁ ਵਸੈ ਮਨ ਅੰਤਰਿ ਗੁਰਮੁਖਿ ਮੈਲੁ ਚੁਕਾਵਣਿਆ ॥ ੮ ॥ ੧੯ ॥ ੨੦ ॥ ਮਾਝ ਮਹਲਾ ੩ ॥ ਗੋਵਿੰਦੁ ਊਜਲੁ ਊਜਲ ਹੰਸਾ ॥ ਮਨੁ ਬਾਣੀ ਨਿਰਮਲ ਮੇਰੀ ਮਨਸਾ ॥ ਮਨਿ ਊਜਲ ਸਦਾ ਮੁਖ ਸੋਹਹਿ ਅਤਿ ਊਜਲ ਨਾਮੁ ਧਿਆਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਗੋਬਿੰਦ ਗੁਣ ਗਾਵਣਿਆ ॥ ਗੋਬਿਦੁ ਗੋਬਿਦੁ ਕਹੈ ਦਿਨ ਰਾਤੀ ਗੋਬਿਦ ਗੁਣ ਸਬਦਿ ਸੁਣਾਵਣਿਆ ॥ ੧ ॥ ਰਹਾਉ ॥ ਗੋਬਿਦੁ ਗਾਵਹਿ ਸਹਜਿ ਸੁਭਾਏ ॥ ਗੁਰ ਕੈ ਭੈ ਊਜਲ ਹਉਮੈ ਮਲੁ ਜਾਏ ॥ ਸਦਾ ਅਨੰਦਿ ਰਹਹਿ ਭਗਤਿ ਕਰਹਿ ਦਿਨੁ ਰਾਤੀ ਸੁਣਿ ਗੋਬਿਦ ਗੁਣ ਗਾਵਣਿਆ ॥ ੨ ॥ ਮਨੂਆ ਨਾਚੈ ਭਗਤਿ ਦ੍ਰਿੜਾਏ ॥ ਗੁਰ ਕੈ ਸਬਦਿ ਮਨੈ ਮਨੁ ਮਿਲਾਏ ॥ ਸਚਾ ਤਾਲੁ ਪੂਰੇ ਮਾਇਆ ਮੋਹੁ ਚੁਕਾਏ ਸਬਦੇ ਨਿਰਤਿ ਕਰਾਵਣਿਆ ॥ ੩ ॥ ਊਚਾ ਕੂਕੇ ਤਨਹਿ ਪਛਾੜੇ ॥ ਮਾਇਆ ਮੋਹਿ ਜੋਹਿਆ ਜਮਕਾਲੇ ॥ ਮਾਇਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥