੧੨੧੦
ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥ ੧ ॥ ਰਹਾਉ ॥ ਮੈ ਨੀਰੇ ਅਨਿਕ ਭੋਜਨ ਬਹੁ ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਂਗੈ ॥ ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ ॥ ੧ ॥ ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥ ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥ ੨ ॥ ੫ ॥ ੨੮ ॥ ਸਾਰਗ ਮਹਲਾ ੫ ॥ ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥ ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥ ੧ ॥ ਰਹਾਉ ॥ ਤੁਮ ਹੀ ਸੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ ॥ ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥ ੧ ॥ ਤੁਮ ਹੀ ਨਾਇਕ ਤੁਮੑਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥ ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥ ੨ ॥ ੬ ॥ ੨੯ ॥ ਸਾਰਗ ਮਹਲਾ ੫ ॥ ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥ ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ ॥ ੧ ॥ ਰਹਾਉ ॥ ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਸੰਗਾ ॥ ਐਸੋ ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥ ੧ ॥ ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ ਨਿਸੰਗਾ ॥ ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥ ੨ ॥ ੭ ॥ ੩੦ ॥ ਸਾਰਗ ਮਹਲਾ ੫ ॥ ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥ ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹਾ ਪ੍ਰਿਅ ਅੰਕਿ ਸਮਾਨੀ ॥ ੧ ॥ ਰਹਾਉ ॥ ਛੂਟਹਿ ਤੇ ਗੁਰਿ ਕੀਈ ਸੋੁਹਾਗਨਿ ਹਰਿ ਪਾਇਓ ਸੁਘੜ ਸੁਜਾਨੀ ॥ ਜਿਹ ਘਰ ਮਹਿ ਬੈਸਨੁ ਨਹੀ ਪਾਵਤ ਸੋ ਥਾਨੁ ਮਿਲਿਓ ਬਾਸਾਨੀ ॥ ੧ ॥ ਉਨੑ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ ॥ ਕਹੁ ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੂਕੀ ਕਾਣਿ ਲੋੁਕਾਨੀ ॥ ੨ ॥ ੮ ॥ ੩੧ ॥ ਸਾਰਗ ਮਹਲਾ ੫ ॥ ਅਬ ਮੇਰੋ ਪੰਚਾ ਤੇ ਸੰਗੁ ਤੂਟਾ ॥ ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥ ੧ ॥ ਰਹਾਉ ॥ ਬਿਖਮ ਥਾਨ ਬਹੁਤ ਬਹੁ ਧਰੀਆ ਅਨਿਕ ਰਾਖ ਸੂਰੂਟਾ ॥ ਬਿਖਮ ਗਾਰ੍ਹ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥ ੧ ॥ ਬਹੁਤੁ ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ ॥ ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ ਰਸੁ ਘੂਟਾ ॥ ੨ ॥ ੯ ॥ ੩੨ ॥ ਸਾਰਗ ਮਹਲਾ ੫ ॥ ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥