੧੨੧੧
ਪ੍ਰਾਨ ਦਾਨੁ ਗੁਰਿ ਪੂਰੈ ਦੀਆ ਉਰਝਾਇਓ ਜਿਉ ਜਲ ਮੀਨਾ ॥ ੧ ॥ ਰਹਾਉ ॥ ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ ਦਾਨੁ ਕੀਨਾ ॥ ਮੰਤ੍ਰੁ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥ ੧ ॥ ਗ੍ਰਿਹੁ ਤੇਰਾ ਤੂ ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ ॥ ਕਹੁ ਨਾਨਕ ਮੈ ਸਹਜ ਘਰੁ ਪਾਇਆ ਹਰਿ ਭਗਤਿ ਭੰਡਾਰ ਖਜੀਨਾ ॥ ੨ ॥ ੧੦ ॥ ੩੩ ॥ ਸਾਰਗ ਮਹਲਾ ੫ ॥ ਮੋਹਨ ਸਭਿ ਜੀਅ ਤੇਰੇ ਤੂ ਤਾਰਹਿ ॥ ਛੁਟਹਿ ਸੰਘਾਰ ਨਿਮਖ ਕਿਰਪਾ ਤੇ ਕੋਟਿ ਬ੍ਰਹਮੰਡ ਉਧਾਰਹਿ ॥ ੧ ॥ ਰਹਾਉ ॥ ਕਰਹਿ ਅਰਦਾਸਿ ਬਹੁਤੁ ਬੇਨੰਤੀ ਨਿਮਖ ਨਿਮਖ ਸਾਮਾੑਰਹਿ ॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਹਾਥ ਦੇਇ ਨਿਸਤਾਰਹਿ ॥ ੧ ॥ ਕਿਆ ਏ ਭੂਪਤਿ ਬਪੁਰੇ ਕਹੀਅਹਿ ਕਹੁ ਏ ਕਿਸ ਨੋ ਮਾਰਹਿ ॥ ਰਾਖੁ ਰਾਖੁ ਰਾਖੁ ਸੁਖਦਾਤੇ ਸਭੁ ਨਾਨਕ ਜਗਤੁ ਤੁਮਾੑਰਹਿ ॥ ੨ ॥ ੧੧ ॥ ੩੪ ॥ ਸਾਰਗ ਮਹਲਾ ੫ ॥ ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥ ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥ ੧ ॥ ਰਹਾਉ ॥ ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗਿਰਾਮਾ ॥ ਗੁਰਿ ਕ੍ਰਿਪਾਲ ਸਉਦਾ ਇਹੁ ਜੋਰਿਓ ਹਥਿ ਚਰਿਓ ਲਾਲੁ ਅਗਾਮਾ ॥ ੧ ॥ ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ ॥ ਗੋਬਿਦ ਭਜਨ ਕੇ ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥ ੨ ॥ ੧੨ ॥ ੩੫ ॥ ਸਾਰਗ ਮਹਲਾ ੫ ॥ ਮੇਰੈ ਮਨਿ ਮਿਸਟ ਲਗੇ ਪ੍ਰਿਅ ਬੋਲਾ ॥ ਗੁਰਿ ਬਾਹ ਪਕਰਿ ਪ੍ਰਭ ਸੇਵਾ ਲਾਏ ਸਦ ਦਇਆਲੁ ਹਰਿ ਢੋਲਾ ॥ ੧ ॥ ਰਹਾਉ ॥ ਪ੍ਰਭ ਤੂ ਠਾਕੁਰੁ ਸਰਬ ਪ੍ਰਤਿਪਾਲਕੁ ਮੋਹਿ ਕਲਤ੍ਰ ਸਹਿਤ ਸਭਿ ਗੋਲਾ ॥ ਮਾਣੁ ਤਾਣੁ ਸਭੁ ਤੂਹੈ ਤੂਹੈ ਇਕੁ ਨਾਮੁ ਤੇਰਾ ਮੈ ਓਲਾੑ ॥ ੧ ॥ ਜੇ ਤਖਤਿ ਬੈਸਾਲਹਿ ਤਉ ਦਾਸ ਤੁਮਾੑਰੇ ਘਾਸੁ ਬਢਾਵਹਿ ਕੇਤਕ ਬੋਲਾ ॥ ਜਨ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਮੇਰੇ ਠਾਕੁਰ ਅਗਹ ਅਤੋਲਾ ॥ ੨ ॥ ੧੩ ॥ ੩੬ ॥ ਸਾਰਗ ਮਹਲਾ ੫ ॥ ਰਸਨਾ ਰਾਮ ਕਹਤ ਗੁਣ ਸੋਹੰ ॥ ਏਕ ਨਿਮਖ ਓਪਾਇ ਸਮਾਵੈ ਦੇਖਿ ਚਰਿਤ ਮਨ ਮੋਹੰ ॥ ੧ ॥ ਰਹਾਉ ॥ ਜਿਸੁ ਸੁਣਿਐ ਮਨਿ ਹੋਇ ਰਹਸੁ ਅਤਿ ਰਿਦੈ ਮਾਨ ਦੁਖ ਜੋਹੰ ॥ ਸੁਖੁ ਪਾਇਓ ਦੁਖੁ ਦੂਰਿ ਪਰਾਇਓ ਬਣਿ ਆਈ ਪ੍ਰਭ ਤੋਹੰ ॥ ੧ ॥ ਕਿਲਵਿਖ ਗਏ ਮਨ ਨਿਰਮਲ ਹੋਈ ਹੈ ਗੁਰਿ ਕਾਢੇ ਮਾਇਆ ਦ੍ਰੋਹੰ ॥ ਕਹੁ ਨਾਨਕ ਮੈ ਸੋ ਪ੍ਰਭੁ ਪਾਇਆ ਕਰਣ ਕਾਰਣ ਸਮਰਥੋਹੰ ॥ ੨ ॥ ੧੪ ॥ ੩੭ ॥ ਸਾਰਗ ਮਹਲਾ ੫ ॥ ਨੈਨਹੁ ਦੇਖਿਓ ਚਲਤੁ ਤਮਾਸਾ ॥ ਸਭ ਹੂ ਦੂਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥