੧੨੧੨
ਸਭ ਹੂ ਤੇ ਨੇਰੈ ਅਗਮ ਅਗਮ ਘਟ ਵਾਸਾ ॥ ੧ ॥ ਰਹਾਉ ॥ ਅਭੂਲੁ ਨ ਭੂਲੈ ਲਿਖਿਓ ਨ ਚਲਾਵੈ ਮਤਾ ਨ ਕਰੈ ਪਚਾਸਾ ॥ ਖਿਨ ਮਹਿ ਸਾਜਿ ਸਵਾਰਿ ਬਿਨਾਹੈ ਭਗਤਿ ਵਛਲ ਗੁਣਤਾਸਾ ॥ ੧ ॥ ਅੰਧ ਕੂਪ ਮਹਿ ਦੀਪਕੁ ਬਲਿਓ ਗੁਰਿ ਰਿਦੈ ਕੀਓ ਪਰਗਾਸਾ ॥ ਕਹੁ ਨਾਨਕ ਦਰਸੁ ਪੇਖਿ ਸੁਖੁ ਪਾਇਆ ਸਭ ਪੂਰਨ ਹੋਈ ਆਸਾ ॥ ੨ ॥ ੧੫ ॥ ੩੮ ॥ ਸਾਰਗ ਮਹਲਾ ੫ ॥ ਚਰਨਹ ਗੋਬਿੰਦ ਮਾਰਗੁ ਸੁਹਾਵਾ ॥ ਆਨ ਮਾਰਗੁ ਜੇਤਾ ਕਿਛੁ ਧਾਈਐ ਤੇਤੋ ਹੀ ਦੁਖੁ ਹਾਵਾ ॥ ੧ ॥ ਰਹਾਉ ॥ ਨੇਤ੍ਰ ਪੁਨੀਤ ਭਏ ਦਰਸੁ ਪੇਖੇ ਹਸਤ ਪੁਨੀਤ ਟਹਲਾਵਾ ॥ ਰਿਦਾ ਪੁਨੀਤ ਰਿਦੈ ਹਰਿ ਬਸਿਓ ਮਸਤ ਪੁਨੀਤ ਸੰਤ ਧੂਰਾਵਾ ॥ ੧ ॥ ਸਰਬ ਨਿਧਾਨ ਨਾਮਿ ਹਰਿ ਹਰਿ ਕੈ ਜਿਸੁ ਕਰਮਿ ਲਿਖਿਆ ਤਿਨਿ ਪਾਵਾ ॥ ਜਨ ਨਾਨਕ ਕਉ ਗੁਰ ਪੂਰਾ ਭੇਟਿਓ ਸੁਖਿ ਸਹਜੇ ਅਨਦ ਬਿਹਾਵਾ ॥ ੨ ॥ ੧੬ ॥ ੩੯ ॥ ਸਾਰਗ ਮਹਲਾ ੫ ॥ ਧਿਆਇਓ ਅੰਤਿ ਬਾਰ ਨਾਮੁ ਸਖਾ ॥ ਜਹ ਮਾਤ ਪਿਤਾ ਸੁਤ ਭਾਈ ਨ ਪਹੁਚੈ ਤਹਾ ਤਹਾ ਤੂ ਰਖਾ ॥ ੧ ॥ ਰਹਾਉ ॥ ਅੰਧ ਕੂਪ ਗ੍ਰਿਹ ਮਹਿ ਤਿਨਿ ਸਿਮਰਿਓ ਜਿਸੁ ਮਸਤਕਿ ਲੇਖੁ ਲਿਖਾ ॥ ਖੂਲੇੑ ਬੰਧਨ ਮੁਕਤਿ ਗੁਰਿ ਕੀਨੀ ਸਭ ਤੂਹੈ ਤੁਹੀ ਦਿਖਾ ॥ ੧ ॥ ਅੰਮ੍ਰਿਤ ਨਾਮੁ ਪੀਆ ਮਨੁ ਤ੍ਰਿਪਤਿਆ ਆਘਾਏ ਰਸਨ ਚਖਾ ॥ ਕਹੁ ਨਾਨਕ ਸੁਖ ਸਹਜੁ ਮੈ ਪਾਇਆ ਗੁਰਿ ਲਾਹੀ ਸਗਲ ਤਿਖਾ ॥ ੨ ॥ ੧੭ ॥ ੪੦ ॥ ਸਾਰਗ ਮਹਲਾ ੫ ॥ ਗੁਰ ਮਿਲਿ ਐਸੇ ਪ੍ਰਭੂ ਧਿਆਇਆ ॥ ਭਇਓ ਕ੍ਰਿਪਾਲੁ ਦਇਆਲੁ ਦੁਖ ਭੰਜਨੁ ਲਗੈ ਨ ਤਾਤੀ ਬਾਇਆ ॥ ੧ ॥ ਰਹਾਉ ॥ ਜੇਤੇ ਸਾਸ ਸਾਸ ਹਮ ਲੇਤੇ ਤੇਤੇ ਹੀ ਗੁਣ ਗਾਇਆ ॥ ਨਿਮਖ ਨ ਬਿਛੁਰੈ ਘਰੀ ਨ ਬਿਸਰੈ ਸਦ ਸੰਗੇ ਜਤ ਜਾਇਆ ॥ ੧ ॥ ਹਉ ਬਲਿ ਬਲਿ ਬਲਿ ਬਲਿ ਚਰਨ ਕਮਲ ਕਉ ਬਲਿ ਬਲਿ ਗੁਰ ਦਰਸਾਇਆ ॥ ਕਹੁ ਨਾਨਕ ਕਾਹੂ ਪਰਵਾਹਾ ਜਉ ਸੁਖ ਸਾਗਰੁ ਮੈ ਪਾਇਆ ॥ ੨ ॥ ੧੮ ॥ ੪੧ ॥ ਸਾਰਗ ਮਹਲਾ ੫ ॥ ਮੇਰੈ ਮਨਿ ਸਬਦੁ ਲਗੋ ਗੁਰ ਮੀਠਾ ॥ ਖੁਲਿੑਓ ਕਰਮੁ ਭਇਓ ਪਰਗਾਸਾ ਘਟਿ ਘਟਿ ਹਰਿ ਹਰਿ ਡੀਠਾ ॥ ੧ ॥ ਰਹਾਉ ॥ ਪਾਰਬ੍ਰਹਮ ਆਜੋਨੀ ਸੰਭਉ ਸਰਬ ਥਾਨ ਘਟ ਬੀਠਾ ॥ ਭਇਓ ਪਰਾਪਤਿ ਅੰਮ੍ਰਿਤ ਨਾਮਾ ਬਲਿ ਬਲਿ ਪ੍ਰਭ ਚਰਣੀਠਾ ॥ ੧ ॥ ਸਤਸੰਗਤਿ ਕੀ ਰੇਣੁ ਮੁਖਿ ਲਾਗੀ ਕੀਏ ਸਗਲ ਤੀਰਥ ਮਜਨੀਠਾ ॥ ਕਹੁ ਨਾਨਕ ਰੰਗਿ ਚਲੂਲ ਭਏ ਹੈ ਹਰਿ ਰੰਗੁ ਨ ਲਹੈ ਮਜੀਠਾ ॥ ੨ ॥ ੧੯ ॥ ੪੨ ॥ ਸਾਰਗ ਮਹਲਾ ੫ ॥ ਹਰਿ ਹਰਿ ਨਾਮੁ ਦੀਓ ਗੁਰਿ ਸਾਥੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥