੧੨੧੩
ਨਿਮਖ ਬਚਨੁ ਪ੍ਰਭ ਹੀਅਰੈ ਬਸਿਓ ਸਗਲ ਭੂਖ ਮੇਰੀ ਲਾਥੇ ॥ ੧ ॥ ਰਹਾਉ ॥ ਕ੍ਰਿਪਾ ਨਿਧਾਨ ਗੁਣ ਨਾਇਕ ਠਾਕੁਰ ਸੁਖ ਸਮੂਹ ਸਭ ਨਾਥੇ ॥ ਏਕ ਆਸ ਮੋਹਿ ਤੇਰੀ ਸੁਆਮੀ ਅਉਰ ਦੁਤੀਆ ਆਸ ਬਿਰਾਥੇ ॥ ੧ ॥ ਨੈਣ ਤ੍ਰਿਪਤਾਸੇ ਦੇਖਿ ਦਰਵਾਸਾ ਗੁਰਿ ਕਰ ਧਾਰੇ ਮੇਰੈ ਮਾਥੇ ॥ ਕਹੁ ਨਾਨਕ ਮੈ ਅਤੁਲ ਸੁਖੁ ਪਾਇਆ ਜਨਮ ਮਰਣ ਭੈ ਲਾਥੇ ॥ ੨ ॥ ੨੦ ॥ ੪੩ ॥ ਸਾਰਗ ਮਹਲਾ ੫ ॥ ਰੇ ਮੂੜੇੑ ਆਨ ਕਾਹੇ ਕਤ ਜਾਈ ॥ ਸੰਗਿ ਮਨੋਹਰੁ ਅੰਮ੍ਰਿਤੁ ਹੈ ਰੇ ਭੂਲਿ ਭੂਲਿ ਬਿਖੁ ਖਾਈ ॥ ੧ ॥ ਰਹਾਉ ॥ ਪ੍ਰਭ ਸੁੰਦਰ ਚਤੁਰ ਅਨੂਪ ਬਿਧਾਤੇ ਤਿਸ ਸਿਉ ਰੁਚ ਨਹੀ ਰਾਈ ॥ ਮੋਹਨਿ ਸਿਉ ਬਾਵਰ ਮਨੁ ਮੋਹਿਓ ਝੂਠਿ ਠਗਉਰੀ ਪਾਈ ॥ ੧ ॥ ਭਇਓ ਦਇਆਲੁ ਕ੍ਰਿਪਾਲੁ ਦੁਖ ਹਰਤਾ ਸੰਤਨ ਸਿਉ ਬਨਿ ਆਈ ॥ ਸਗਲ ਨਿਧਾਨ ਘਰੈ ਮਹਿ ਪਾਏ ਕਹੁ ਨਾਨਕ ਜੋਤਿ ਸਮਾਈ ॥ ੨ ॥ ੨੧ ॥ ੪੪ ॥ ਸਾਰਗ ਮਹਲਾ ੫ ॥ ਓਅੰ ਪ੍ਰਿਅ ਪ੍ਰੀਤਿ ਚੀਤਿ ਪਹਿਲਰੀਆ ॥ ਜੋ ਤਉ ਬਚਨੁ ਦੀਓ ਮੇਰੇ ਸਤਿਗੁਰ ਤਉ ਮੈ ਸਾਜ ਸੀਗਰੀਆ ॥ ੧ ॥ ਰਹਾਉ ॥ ਹਮ ਭੂਲਹ ਤੁਮ ਸਦਾ ਅਭੂਲਾ ਹਮ ਪਤਿਤ ਤੁਮ ਪਤਿਤ ਉਧਰੀਆ ॥ ਹਮ ਨੀਚ ਬਿਰਖ ਤੁਮ ਮੈਲਾਗਰ ਲਾਜ ਸੰਗਿ ਸੰਗਿ ਬਸਰੀਆ ॥ ੧ ॥ ਤੁਮ ਗੰਭੀਰ ਧੀਰ ਉਪਕਾਰੀ ਹਮ ਕਿਆ ਬਪੁਰੇ ਜੰਤਰੀਆ ॥ ਗੁਰ ਕ੍ਰਿਪਾਲ ਨਾਨਕ ਹਰਿ ਮੇਲਿਓ ਤਉ ਮੇਰੀ ਸੂਖਿ ਸੇਜਰੀਆ ॥ ੨ ॥ ੨੨ ॥ ੪੫ ॥ ਸਾਰਗ ਮਹਲਾ ੫ ॥ ਮਨ ਓਇ ਦਿਨਸ ਧੰਨਿ ਪਰਵਾਨਾਂ ॥ ਸਫਲ ਤੇ ਘਰੀ ਸੰਜੋਗ ਸੁਹਾਵੇ ਸਤਿਗੁਰ ਸੰਗਿ ਗਿਆਨਾਂ ॥ ੧ ॥ ਰਹਾਉ ॥ ਧੰਨਿ ਸੁਭਾਗ ਧੰਨਿ ਸੋਹਾਗਾ ਧੰਨਿ ਦੇਤ ਜਿਨਿ ਮਾਨਾਂ ॥ ਇਹੁ ਤਨੁ ਤੁਮੑਰਾ ਸਭੁ ਗ੍ਰਿਹੁ ਧਨੁ ਤੁਮਰਾ ਹੀਂਉ ਕੀਓ ਕਰਬਾਨਾਂ ॥ ੧ ॥ ਕੋਟਿ ਲਾਖ ਰਾਜ ਸੁਖ ਪਾਏ ਇਕ ਨਿਮਖ ਪੇਖਿ ਦ੍ਰਿਸਟਾਨਾਂ ॥ ਜਉ ਕਹਹੁ ਮੁਖਹੁ ਸੇਵਕ ਇਹ ਬੈਸੀਐ ਸੁਖ ਨਾਨਕ ਅੰਤ ਨ ਜਾਨਾਂ ॥ ੨ ॥ ੨੩ ॥ ੪੬ ॥ ਸਾਰਗ ਮਹਲਾ ੫ ॥ ਅਬ ਮੋਰੋ ਸਹਸਾ ਦੂਖੁ ਗਇਆ ॥ ਅਉਰ ਉਪਾਵ ਸਗਲ ਤਿਆਗਿ ਛੋਡੇ ਸਤਿਗੁਰ ਸਰਣਿ ਪਇਆ ॥ ੧ ॥ ਰਹਾਉ ॥ ਸਰਬ ਸਿਧਿ ਕਾਰਜ ਸਭਿ ਸਵਰੇ ਅਹੰ ਰੋਗ ਸਗਲ ਹੀ ਖਇਆ ॥ ਕੋਟਿ ਪਰਾਧ ਖਿਨ ਮਹਿ ਖਉ ਭਈ ਹੈ ਗੁਰ ਮਿਲਿ ਹਰਿ ਹਰਿ ਕਹਿਆ ॥ ੧ ॥ ਪੰਚ ਦਾਸ ਗੁਰਿ ਵਸਗਤਿ ਕੀਨੇ ਮਨ ਨਿਹਚਲ ਨਿਰਭਇਆ ॥ ਆਇ ਨ ਜਾਵੈ ਨ ਕਤ ਹੀ ਡੋਲੈ ਥਿਰੁ ਨਾਨਕ ਰਾਜਇਆ ॥ ੨ ॥ ੨੪ ॥ ੪੭ ॥ ਸਾਰਗ ਮਹਲਾ ੫ ॥ ਪ੍ਰਭੁ ਮੇਰੋ ਇਤ ਉਤ ਸਦਾ ਸਹਾਈ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥