੧੨੧੪
ਮਨਮੋਹਨੁ ਮੇਰੇ ਜੀਅ ਕੋ ਪਿਆਰੋ ਕਵਨ ਕਹਾ ਗੁਨ ਗਾਈ ॥ ੧ ॥ ਰਹਾਉ ॥ ਖੇਲਿ ਖਿਲਾਇ ਲਾਡ ਲਾਡਾਵੈ ਸਦਾ ਸਦਾ ਅਨਦਾਈ ॥ ਪ੍ਰਤਿਪਾਲੈ ਬਾਰਿਕ ਕੀ ਨਿਆਈ ਜੈਸੇ ਮਾਤ ਪਿਤਾਈ ॥ ੧ ॥ ਤਿਸੁ ਬਿਨੁ ਨਿਮਖ ਨਹੀ ਰਹਿ ਸਕੀਐ ਬਿਸਰਿ ਨ ਕਬਹੂ ਜਾਈ ॥ ਕਹੁ ਨਾਨਕ ਮਿਲਿ ਸੰਤਸੰਗਤਿ ਤੇ ਮਗਨ ਭਏ ਲਿਵ ਲਾਈ ॥ ੨ ॥ ੨੫ ॥ ੪੮ ॥ ਸਾਰਗ ਮਹਲਾ ੫ ॥ ਅਪਨਾ ਮੀਤੁ ਸੁਆਮੀ ਗਾਈਐ ॥ ਆਸ ਨ ਅਵਰ ਕਾਹੂ ਕੀ ਕੀਜੈ ਸੁਖਦਾਤਾ ਪ੍ਰਭੁ ਧਿਆਈਐ ॥ ੧ ॥ ਰਹਾਉ ॥ ਸੂਖ ਮੰਗਲ ਕਲਿਆਣ ਜਿਸਹਿ ਘਰਿ ਤਿਸ ਹੀ ਸਰਣੀ ਪਾਈਐ ॥ ਤਿਸਹਿ ਤਿਆਗਿ ਮਾਨੁਖੁ ਜੇ ਸੇਵਹੁ ਤਉ ਲਾਜ ਲੋਨੁ ਹੋਇ ਜਾਈਐ ॥ ੧ ॥ ਏਕ ਓਟ ਪਕਰੀ ਠਾਕੁਰ ਕੀ ਗੁਰ ਮਿਲਿ ਮਤਿ ਬੁਧਿ ਪਾਈਐ ॥ ਗੁਣ ਨਿਧਾਨ ਨਾਨਕ ਪ੍ਰਭੁ ਮਿਲਿਆ ਸਗਲ ਚੁਕੀ ਮੁਹਤਾਈਐ ॥ ੨ ॥ ੨੬ ॥ ੪੯ ॥ ਸਾਰਗ ਮਹਲਾ ੫ ॥ ਓਟ ਸਤਾਣੀ ਪ੍ਰਭ ਜੀਉ ਮੇਰੈ ॥ ਦ੍ਰਿਸਟਿ ਨ ਲਿਆਵਉ ਅਵਰ ਕਾਹੂ ਕਉ ਮਾਣਿ ਮਹਤਿ ਪ੍ਰਭ ਤੇਰੈ ॥ ੧ ॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ ਕਾਢਿ ਲੀਆ ਬਿਖੁ ਘੇਰੈ ॥ ਅੰਮ੍ਰਿਤੁ ਨਾਮੁ ਅਉਖਧੁ ਮੁਖਿ ਦੀਨੋ ਜਾਇ ਪਇਆ ਗੁਰ ਪੇਰੈ ॥ ੧ ॥ ਕਵਨ ਉਪਮਾ ਕਹਉ ਏਕ ਮੁਖ ਨਿਰਗੁਣ ਕੇ ਦਾਤੇਰੈ ॥ ਕਾਟਿ ਸਿਲਕ ਜਉ ਅਪੁਨਾ ਕੀਨੋ ਨਾਨਕ ਸੂਖ ਘਨੇਰੈ ॥ ੨ ॥ ੨੭ ॥ ੫੦ ॥ ਸਾਰਗ ਮਹਲਾ ੫ ॥ ਪ੍ਰਭ ਸਿਮਰਤ ਦੂਖ ਬਿਨਾਸੀ ॥ ਭਇਓ ਕ੍ਰਿਪਾਲੁ ਜੀਅ ਸੁਖਦਾਤਾ ਹੋਈ ਸਗਲ ਪਲਾਸੀ ॥ ੧ ॥ ਰਹਾਉ ॥ ਅਵਰੁ ਨ ਕੋਊ ਸੂਝੈ ਪ੍ਰਭ ਬਿਨੁ ਕਹੁ ਕੋ ਕਿਸੁ ਪਹਿ ਜਾਸੀ ॥ ਜਿਉ ਜਾਣਹੁ ਤਿਉ ਰਾਖਹੁ ਠਾਕੁਰ ਸਭੁ ਕਿਛੁ ਤੁਮ ਹੀ ਪਾਸੀ ॥ ੧ ॥ ਹਾਥ ਦੇਇ ਰਾਖੇ ਪ੍ਰਭਿ ਅਪੁਨੇ ਸਦ ਜੀਵਨ ਅਬਿਨਾਸੀ ॥ ਕਹੁ ਨਾਨਕ ਮਨਿ ਅਨਦੁ ਭਇਆ ਹੈ ਕਾਟੀ ਜਮ ਕੀ ਫਾਸੀ ॥ ੨ ॥ ੨੮ ॥ ੫੧ ॥ ਸਾਰਗ ਮਹਲਾ ੫ ॥ ਮੇਰੋ ਮਨੁ ਜਤ ਕਤ ਤੁਝਹਿ ਸਮਾੑਰੈ ॥ ਹਮ ਬਾਰਿਕ ਦੀਨ ਪਿਤਾ ਪ੍ਰਭ ਮੇਰੇ ਜਿਉ ਜਾਨਹਿ ਤਿਉ ਪਾਰੈ ॥ ੧ ॥ ਰਹਾਉ ॥ ਜਬ ਭੂਖੌ ਤਬ ਭੋਜਨੁ ਮਾਂਗੈ ਅਘਾਏ ਸੂਖ ਸਘਾਰੈ ॥ ਤਬ ਅਰੋਗ ਜਬ ਤੁਮ ਸੰਗਿ ਬਸਤੌ ਛੁਟਕਤ ਹੋਇ ਰਵਾਰੈ ॥ ੧ ॥ ਕਵਨ ਬਸੇਰੋ ਦਾਸ ਦਾਸਨ ਕੋ ਥਾਪਿਉ ਥਾਪਨਹਾਰੈ ॥ ਨਾਮੁ ਨ ਬਿਸਰੈ ਤਬ ਜੀਵਨੁ ਪਾਈਐ ਬਿਨਤੀ ਨਾਨਕ ਇਹ ਸਾਰੈ ॥ ੨ ॥ ੨੯ ॥ ੫੨ ॥ ਸਾਰਗ ਮਹਲਾ ੫ ॥ ਮਨ ਤੇ ਭੈ ਭਉ ਦੂਰਿ ਪਰਾਇਓ ॥ ਲਾਲ ਦਇਆਲ ਗੁਲਾਲ ਲਾਡਿਲੇ ਸਹਜਿ ਸਹਜਿ ਗੁਨ ਗਾਇਓ ॥ ੧ ॥ ਰਹਾਉ ॥ ਗੁਰ ਬਚਨਾਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥