੧੨੧੫
ਕਮਾਤ ਕ੍ਰਿਪਾ ਤੇ ਬਹੁਰਿ ਨ ਕਤਹੂ ਧਾਇਓ ॥ ਰਹਤ ਉਪਾਧਿ ਸਮਾਧਿ ਸੁਖ ਆਸਨ ਭਗਤਿ ਵਛਲੁ ਗ੍ਰਿਹਿ ਪਾਇਓ ॥ ੧ ॥ ਨਾਦ ਬਿਨੋਦ ਕੋਡ ਆਨੰਦਾ ਸਹਜੇ ਸਹਜਿ ਸਮਾਇਓ ॥ ਕਰਨਾ ਆਪਿ ਕਰਾਵਨ ਆਪੇ ਕਹੁ ਨਾਨਕ ਆਪਿ ਆਪਾਇਓ ॥ ੨ ॥ ੩੦ ॥ ੫੩ ॥ ਸਾਰਗ ਮਹਲਾ ੫ ॥ ਅੰਮ੍ਰਿਤ ਨਾਮੁ ਮਨਹਿ ਆਧਾਰੋ ॥ ਜਿਨਿ ਦੀਆ ਤਿਸੁ ਕੈ ਕੁਰਬਾਨੈ ਗੁਰ ਪੂਰੇ ਨਮਸਕਾਰੋ ॥ ੧ ॥ ਰਹਾਉ ॥ ਬੂਝੀ ਤ੍ਰਿਸਨਾ ਸਹਜਿ ਸੁਹੇਲਾ ਕਾਮੁ ਕ੍ਰੋਧੁ ਬਿਖੁ ਜਾਰੋ ॥ ਆਇ ਨ ਜਾਇ ਬਸੈ ਇਹ ਠਾਹਰ ਜਹ ਆਸਨੁ ਨਿਰੰਕਾਰੋ ॥ ੧ ॥ ਏਕੈ ਪਰਗਟੁ ਏਕੈ ਗੁਪਤਾ ਏਕੈ ਧੁੰਧੂਕਾਰੋ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਕਹੁ ਨਾਨਕ ਸਾਚੁ ਬੀਚਾਰੋ ॥ ੨ ॥ ੩੧ ॥ ੫੪ ॥ ਸਾਰਗ ਮਹਲਾ ੫ ॥ ਬਿਨੁ ਪ੍ਰਭ ਰਹਨੁ ਨ ਜਾਇ ਘਰੀ ॥ ਸਰਬ ਸੂਖ ਤਾਹੂ ਕੈ ਪੂਰਨ ਜਾ ਕੈ ਸੁਖੁ ਹੈ ਹਰੀ ॥ ੧ ॥ ਰਹਾਉ ॥ ਮੰਗਲ ਰੂਪ ਪ੍ਰਾਨ ਜੀਵਨ ਧਨ ਸਿਮਰਤ ਅਨਦ ਘਨਾ ॥ ਵਡ ਸਮਰਥੁ ਸਦਾ ਸਦ ਸੰਗੇ ਗੁਨ ਰਸਨਾ ਕਵਨ ਭਨਾ ॥ ੧ ॥ ਥਾਨ ਪਵਿਤ੍ਰਾ ਮਾਨ ਪਵਿਤ੍ਰਾ ਪਵਿਤ੍ਰ ਸੁਨਨ ਕਹਨਹਾਰੇ ॥ ਕਹੁ ਨਾਨਕ ਤੇ ਭਵਨ ਪਵਿਤ੍ਰਾ ਜਾ ਮਹਿ ਸੰਤ ਤੁਮਾੑਰੇ ॥ ੨ ॥ ੩੨ ॥ ੫੫ ॥ ਸਾਰਗ ਮਹਲਾ ੫ ॥ ਰਸਨਾ ਜਪਤੀ ਤੁਹੀ ਤੂਹੀ ॥ ਮਾਤ ਗਰਭ ਤੁਮ ਹੀ ਪ੍ਰਤਿਪਾਲਕ ਮ੍ਰਿਤ ਮੰਡਲ ਇਕ ਤੁਹੀ ॥ ੧ ॥ ਰਹਾਉ ॥ ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥ ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥ ੧ ॥ ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥ ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥ ੨ ॥ ੩੩ ॥ ੫੬ ॥ ਸਾਰਗ ਮਹਲਾ ੫ ॥ ਜਾਹੂ ਕਾਹੂ ਅਪੁਨੋ ਹੀ ਚਿਤਿ ਆਵੈ ॥ ਜੋ ਕਾਹੂ ਕੋ ਚੇਰੋ ਹੋਵਤ ਠਾਕੁਰ ਹੀ ਪਹਿ ਜਾਵੈ ॥ ੧ ॥ ਰਹਾਉ ॥ ਅਪਨੇ ਪਹਿ ਦੂਖ ਅਪਨੇ ਪਹਿ ਸੂਖਾ ਅਪੁਨੇ ਹੀ ਪਹਿ ਬਿਰਥਾ ॥ ਅਪੁਨੇ ਪਹਿ ਮਾਨੁ ਅਪੁਨੇ ਪਹਿ ਤਾਨਾ ਅਪਨੇ ਹੀ ਪਹਿ ਅਰਥਾ ॥ ੧ ॥ ਕਿਨਹੀ ਰਾਜ ਜੋਬਨੁ ਧਨ ਮਿਲਖਾ ਕਿਨਹੀ ਬਾਪ ਮਹਤਾਰੀ ॥ ਸਰਬ ਥੋਕ ਨਾਨਕ ਗੁਰ ਪਾਏ ਪੂਰਨ ਆਸ ਹਮਾਰੀ ॥ ੨ ॥ ੩੪ ॥ ੫੭ ॥ ਸਾਰਗ ਮਹਲਾ ੫ ॥ ਝੁਠੋ ਮਾਇਆ ਕੋ ਮਦ ਮਾਨੁ ॥ ਧ੍ਰੋਹ ਮੋਹ ਦੂਰਿ ਕਰਿ ਬਪੁਰੇ ਸੰਗਿ ਗੋਪਾਲਹਿ ਜਾਨੁ ॥ ੧ ॥ ਰਹਾਉ ॥ ਮਿਥਿਆ ਰਾਜ ਜੋਬਨ ਅਰੁ ਉਮਰੇ ਮੀਰ ਮਲਕ ਅਰੁ ਖਾਨ ॥ ਮਿਥਿਆ ਕਾਪਰ ਸੁਗੰਧ ਚਤੁਰਾਈ ਮਿਥਿਆ ਭੋਜਨ ਪਾਨ ॥ ੧ ॥ ਦੀਨ ਬੰਧਰੋ ਦਾਸ ਦਾਸਰੋ ਸੰਤਹ ਕੀ ਸਾਰਾਨ ॥ ਮਾਂਗਨਿ ਮਾਂਗਉ ਹੋਇ ਅਚਿੰਤਾ ਮਿਲੁ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥