੧੨੧੬
ਕੇ ਹਰਿ ਪ੍ਰਾਨ ॥ ੨ ॥ ੩੫ ॥ ੫੮ ॥ਸਾਰਗ ਮਹਲਾ ੫ ॥ ਅਪੁਨੀ ਇਤਨੀ ਕਛੂ ਨ ਸਾਰੀ ॥ ਅਨਿਕ ਕਾਜ ਅਨਿਕ ਧਾਵਰਤਾ ਉਰਝਿਓ ਆਨ ਜੰਜਾਰੀ ॥ ੧ ॥ ਰਹਾਉ ॥ ਦਿਉਸ ਚਾਰਿ ਕੇ ਦੀਸਹਿ ਸੰਗੀ ਊਹਾਂ ਨਾਹੀ ਜਹ ਭਾਰੀ ॥ ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ ਜੋ ਕਾਮਿ ਨਹੀ ਗਾਵਾਰੀ ॥ ੧ ॥ ਹਉ ਨਾਹੀ ਨਾਹੀ ਕਿਛੁ ਮੇਰਾ ਨਾ ਹਮਰੋ ਬਸੁ ਚਾਰੀ ॥ ਕਰਨ ਕਰਾਵਨ ਨਾਨਕ ਕੇ ਪ੍ਰਭ ਸੰਤਨ ਸੰਗਿ ਉਧਾਰੀ ॥ ੨ ॥ ੩੬ ॥ ੫੯ ॥ ਸਾਰਗ ਮਹਲਾ ੫ ॥ ਮੋਹਨੀ ਮੋਹਤ ਰਹੈ ਨ ਹੋਰੀ ॥ ਸਾਧਿਕ ਸਿਧ ਸਗਲ ਕੀ ਪਿਆਰੀ ਤੁਟੈ ਨ ਕਾਹੂ ਤੋਰੀ ॥ ੧ ॥ ਰਹਾਉ ॥ ਖਟੁ ਸਾਸਤ੍ਰ ਉਚਰਤ ਰਸਨਾਗਰ ਤੀਰਥ ਗਵਨ ਨ ਥੋਰੀ ॥ ਪੂਜਾ ਚਕ੍ਰ ਬਰਤ ਨੇਮ ਤਪੀਆ ਊਹਾ ਗੈਲਿ ਨ ਛੋਰੀ ॥ ੧ ॥ ਅੰਧ ਕੂਪ ਮਹਿ ਪਤਿਤ ਹੋਤ ਜਗੁ ਸੰਤਹੁ ਕਰਹੁ ਪਰਮ ਗਤਿ ਮੋਰੀ ॥ ਸਾਧਸੰਗਤਿ ਨਾਨਕੁ ਭਇਓ ਮੁਕਤਾ ਦਰਸਨੁ ਪੇਖਤ ਭੋਰੀ ॥ ੨ ॥ ੩੭ ॥ ੬੦ ॥ ਸਾਰਗ ਮਹਲਾ ੫ ॥ ਕਹਾ ਕਰਹਿ ਰੇ ਖਾਟਿ ਖਾਟੁਲੀ ॥ ਪਵਨਿ ਅਫਾਰ ਤੋਰ ਚਾਮਰੋ ਅਤਿ ਜਜਰੀ ਤੇਰੀ ਰੇ ਮਾਟੁਲੀ ॥ ੧ ॥ ਰਹਾਉ ॥ ਊਹੀ ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟੁਲੀ ॥ ਦੇਵਨਹਾਰੁ ਬਿਸਾਰਿਓ ਅੰਧੁਲੇ ਜਿਉ ਸਫਰੀ ਉਦਰੁ ਭਰੈ ਬਹਿ ਹਾਟੁਲੀ ॥ ੧ ॥ ਸਾਦ ਬਿਕਾਰ ਬਿਕਾਰ ਝੂਠ ਰਸ ਜਹ ਜਾਨੋ ਤਹ ਭੀਰ ਬਾਟੁਲੀ ॥ ਕਹੁ ਨਾਨਕ ਸਮਝੁ ਰੇ ਇਆਨੇ ਆਜੁ ਕਾਲਿ ਖੁਲੈੑ ਤੇਰੀ ਗਾਂਠੁਲੀ ॥ ੨ ॥ ੩੮ ॥ ੬੧ ॥ ਸਾਰਗ ਮਹਲਾ ੫ ॥ ਗੁਰ ਜੀਉ ਸੰਗਿ ਤੁਹਾਰੈ ਜਾਨਿਓ ॥ ਕੋਟਿ ਜੋਧ ਉਆ ਕੀ ਬਾਤ ਨ ਪੁਛੀਐ ਤਾਂ ਦਰਗਹ ਭੀ ਮਾਨਿਓ ॥ ੧ ॥ ਰਹਾਉ ॥ ਕਵਨ ਮੂਲੁ ਪ੍ਰਾਨੀ ਕਾ ਕਹੀਐ ਕਵਨ ਰੂਪੁ ਦ੍ਰਿਸਟਾਨਿਓ ॥ ਜੋਤਿ ਪ੍ਰਗਾਸ ਭਈ ਮਾਟੀ ਸੰਗਿ ਦੁਲਭ ਦੇਹ ਬਖਾਨਿਓ ॥ ੧ ॥ ਤੁਮ ਤੇ ਸੇਵ ਤੁਮ ਤੇ ਜਪ ਤਾਪਾ ਤੁਮ ਤੇ ਤਤੁ ਪਛਾਨਿਓ ॥ ਕਰੁ ਮਸਤਕਿ ਧਰਿ ਕਟੀ ਜੇਵਰੀ ਨਾਨਕ ਦਾਸ ਦਸਾਨਿਓ ॥ ੨ ॥ ੩੯ ॥ ੬੨ ॥ ਸਾਰਗ ਮਹਲਾ ੫ ॥ ਹਰਿ ਹਰਿ ਦੀਓ ਸੇਵਕ ਕਉ ਨਾਮ ॥ ਮਾਨਸੁ ਕਾ ਕੋ ਬਪੁਰੋ ਭਾਈ ਜਾ ਕੋ ਰਾਖਾ ਰਾਮ ॥ ੧ ॥ ਰਹਾਉ ॥ ਆਪਿ ਮਹਾਜਨੁ ਆਪੇ ਪੰਚਾ ਆਪਿ ਸੇਵਕ ਕੈ ਕਾਮ ॥ ਆਪੇ ਸਗਲੇ ਦੂਤ ਬਿਦਾਰੇ ਠਾਕੁਰ ਅੰਤਰਜਾਮ ॥ ੧ ॥ ਆਪੇ ਪਤਿ ਰਾਖੀ ਸੇਵਕ ਕੀ ਆਪਿ ਕੀਓ ਬੰਧਾਨ ॥ ਆਦਿ ਜੁਗਾਦਿ ਸੇਵਕ ਕੀ ਰਾਖੈ ਨਾਨਕ ਕੋ ਪ੍ਰਭੁ ਜਾਨ ॥ ੨ ॥ ੪੦ ॥ ੬੩ ॥ ਸਾਰਗ ਮਹਲਾ ੫ ॥ ਤੂ ਮੇਰੇ ਮੀਤ ਸਖਾ ਹਰਿ ਪ੍ਰਾਨ ॥ ਮਨੁ ਧਨੁ ਜੀਉ ਪਿੰਡੁ ਸਭੁ ਤੁਮਰਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥