੧੨੧੭
ਇਹੁ ਤਨੁ ਸੀਤੋ ਤੁਮਰੈ ਧਾਨ ॥ ੧ ॥ ਰਹਾਉ ॥ ਤੁਮ ਹੀ ਦੀਏ ਅਨਿਕ ਪ੍ਰਕਾਰਾ ਤੁਮ ਹੀ ਦੀਏ ਮਾਨ ॥ ਸਦਾ ਸਦਾ ਤੁਮ ਹੀ ਪਤਿ ਰਾਖਹੁ ਅੰਤਰਜਾਮੀ ਜਾਨ ॥ ੧ ॥ ਜਿਨ ਸੰਤਨ ਜਾਨਿਆ ਤੂ ਠਾਕੁਰ ਤੇ ਆਏ ਪਰਵਾਨ ॥ ਜਨ ਕਾ ਸੰਗੁ ਪਾਈਐ ਵਡਭਾਗੀ ਨਾਨਕ ਸੰਤਨ ਕੈ ਕੁਰਬਾਨ ॥ ੨ ॥ ੪੧ ॥ ੬੪ ॥ ਸਾਰਗ ਮਹਲਾ ੫ ॥ ਕਰਹੁ ਗਤਿ ਦਇਆਲ ਸੰਤਹੁ ਮੋਰੀ ॥ ਤੁਮ ਸਮਰਥ ਕਾਰਨ ਕਰਨਾ ਤੂਟੀ ਤੁਮ ਹੀ ਜੋਰੀ ॥ ੧ ॥ ਰਹਾਉ ॥ ਜਨਮ ਜਨਮ ਕੇ ਬਿਖਈ ਤੁਮ ਤਾਰੇ ਸੁਮਤਿ ਸੰਗਿ ਤੁਮਾਰੈ ਪਾਈ ॥ ਅਨਿਕ ਜੋਨਿ ਭ੍ਰਮਤੇ ਪ੍ਰਭ ਬਿਸਰਤ ਸਾਸਿ ਸਾਸਿ ਹਰਿ ਗਾਈ ॥ ੧ ॥ ਜੋ ਜੋ ਸੰਗਿ ਮਿਲੇ ਸਾਧੂ ਕੈ ਤੇ ਤੇ ਪਤਿਤ ਪੁਨੀਤਾ ॥ ਕਹੁ ਨਾਨਕ ਜਾ ਕੇ ਵਡਭਾਗਾ ਤਿਨਿ ਜਨਮੁ ਪਦਾਰਥੁ ਜੀਤਾ ॥ ੨ ॥ ੪੨ ॥ ੬੫ ॥ ਸਾਰਗ ਮਹਲਾ ੫ ॥ ਠਾਕੁਰ ਬਿਨਤੀ ਕਰਨ ਜਨੁ ਆਇਓ ॥ ਸਰਬ ਸੂਖ ਆਨੰਦ ਸਹਜ ਰਸ ਸੁਨਤ ਤੁਹਾਰੋ ਨਾਇਓ ॥ ੧ ॥ ਰਹਾਉ ॥ ਕ੍ਰਿਪਾ ਨਿਧਾਨ ਸੂਖ ਕੇ ਸਾਗਰ ਜਸੁ ਸਭ ਮਹਿ ਜਾ ਕੋ ਛਾਇਓ ॥ ਸੰਤਸੰਗਿ ਰੰਗ ਤੁਮ ਕੀਏ ਅਪਨਾ ਆਪੁ ਦ੍ਰਿਸਟਾਇਓ ॥ ੧ ॥ ਨੈਨਹੁ ਸੰਗਿ ਸੰਤਨ ਕੀ ਸੇਵਾ ਚਰਨ ਝਾਰੀ ਕੇਸਾਇਓ ॥ ਆਠ ਪਹਰ ਦਰਸਨੁ ਸੰਤਨ ਕਾ ਸੁਖੁ ਨਾਨਕ ਇਹੁ ਪਾਇਓ ॥ ੨ ॥ ੪੩ ॥ ੬੬ ॥ ਸਾਰਗ ਮਹਲਾ ੫ ॥ ਜਾ ਕੀ ਰਾਮ ਨਾਮ ਲਿਵ ਲਾਗੀ ॥ ਸਜਨੁ ਸੁਰਿਦਾ ਸੁਹੇਲਾ ਸਹਜੇ ਸੋ ਕਹੀਐ ਬਡਭਾਗੀ ॥ ੧ ॥ ਰਹਾਉ ॥ ਰਹਿਤ ਬਿਕਾਰ ਅਲਪ ਮਾਇਆ ਤੇ ਅਹੰਬੁਧਿ ਬਿਖੁ ਤਿਆਗੀ ॥ ਦਰਸ ਪਿਆਸ ਆਸ ਏਕਹਿ ਕੀ ਟੇਕ ਹੀਐਂ ਪ੍ਰਿਅ ਪਾਗੀ ॥ ੧ ॥ ਅਚਿੰਤ ਸੋਇ ਜਾਗਨੁ ਉਠਿ ਬੈਸਨੁ ਅਚਿੰਤ ਹਸਤ ਬੈਰਾਗੀ ॥ ਕਹੁ ਨਾਨਕ ਜਿਨਿ ਜਗਤੁ ਠਗਾਨਾ ਸੁ ਮਾਇਆ ਹਰਿ ਜਨ ਠਾਗੀ ॥ ੨ ॥ ੪੪ ॥ ੬੭ ॥ ਸਾਰਗ ਮਹਲਾ ੫ ॥ ਅਬ ਜਨ ਊਪਰਿ ਕੋ ਨ ਪੁਕਾਰੈ ॥ ਪੂਕਾਰਨ ਕਉ ਜੋ ਉਦਮੁ ਕਰਤਾ ਗੁਰੁ ਪਰਮੇਸਰੁ ਤਾ ਕਉ ਮਾਰੈ ॥ ੧ ॥ ਰਹਾਉ ॥ ਨਿਰਵੈਰੈ ਸੰਗਿ ਵੈਰੁ ਰਚਾਵੈ ਹਰਿ ਦਰਗਹ ਓਹੁ ਹਾਰੈ ॥ ਆਦਿ ਜੁਗਾਦਿ ਪ੍ਰਭ ਕੀ ਵਡਿਆਈ ਜਨ ਕੀ ਪੈਜ ਸਵਾਰੈ ॥ ੧ ॥ ਨਿਰਭਉ ਭਏ ਸਗਲ ਭਉ ਮਿਟਿਆ ਚਰਨ ਕਮਲ ਆਧਾਰੈ ॥ ਗੁਰ ਕੈ ਬਚਨਿ ਜਪਿਓ ਨਾਉ ਨਾਨਕ ਪ੍ਰਗਟ ਭਇਓ ਸੰਸਾਰੈ ॥ ੨ ॥ ੪੫ ॥ ੬੮ ॥ ਸਾਰਗ ਮਹਲਾ ੫ ॥ ਹਰਿ ਜਨ ਛੋਡਿਆ ਸਗਲਾ ਆਪੁ ॥ ਜਿਉ ਜਾਨਹੁ ਤਿਉ ਰਖਹੁ ਗੁਸਾਈ ਪੇਖਿ ਜੀਵਾਂ ਪਰਤਾਪੁ ॥ ੧ ॥ ਰਹਾਉ ॥ ਗੁਰ ਉਪਦੇਸਿ ਸਾਧ ਕੀ ਸੰਗਤਿ ਬਿਨਸਿਓ ਸਗਲ ਸੰਤਾਪੁ ॥ ਮਿਤ੍ਰ ਸਤ੍ਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥