੧੨੧੮
ਪੇਖਿ ਸਮਤੁ ਬੀਚਾਰਿਓ ਸਗਲ ਸੰਭਾਖਨ ਜਾਪੁ ॥ ੧ ॥ ਤਪਤਿ ਬੁਝੀ ਸੀਤਲ ਆਘਾਨੇ ਸੁਨਿ ਅਨਹਦ ਬਿਸਮ ਭਏ ਬਿਸਮਾਦ ॥ ਅਨਦੁ ਭਇਆ ਨਾਨਕ ਮਨਿ ਸਾਚਾ ਪੂਰਨ ਪੂਰੇ ਨਾਦ ॥ ੨ ॥ ੪੬ ॥ ੬੯ ॥ ਸਾਰਗ ਮਹਲਾ ੫ ॥ ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥ ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥ ੧ ॥ ਰਹਾਉ ॥ ਗੁਰ ਕਾ ਨਾਮੁ ਜਪਿਓ ਦਿਨੁ ਰਾਤੀ ਗੁਰ ਕੇ ਚਰਨ ਮਨਿ ਧਾਰਿਆ ॥ ਗੁਰ ਕੀ ਧੂਰਿ ਕਰਉ ਨਿਤ ਮਜਨੁ ਕਿਲਵਿਖ ਮੈਲੁ ਉਤਾਰਿਆ ॥ ੧ ॥ ਗੁਰ ਪੂਰੇ ਕੀ ਕਰਉ ਨਿਤ ਸੇਵਾ ਗੁਰੁ ਅਪਨਾ ਨਮਸਕਾਰਿਆ ॥ ਸਰਬ ਫਲਾ ਦੀਨੇੑ ਗੁਰਿ ਪੂਰੈ ਨਾਨਕ ਗੁਰਿ ਨਿਸਤਾਰਿਆ ॥ ੨ ॥ ੪੭ ॥ ੭੦ ॥ ਸਾਰਗ ਮਹਲਾ ੫ ॥ ਸਿਮਰਤ ਨਾਮੁ ਪ੍ਰਾਨ ਗਤਿ ਪਾਵੈ ॥ ਮਿਟਹਿ ਕਲੇਸ ਤ੍ਰਾਸ ਸਭ ਨਾਸੈ ਸਾਧਸੰਗਿ ਹਿਤੁ ਲਾਵੈ ॥ ੧ ॥ ਰਹਾਉ ॥ ਹਰਿ ਹਰਿ ਹਰਿ ਹਰਿ ਮਨਿ ਆਰਾਧੇ ਰਸਨਾ ਹਰਿ ਜਸੁ ਗਾਵੈ ॥ ਤਜਿ ਅਭਿਮਾਨੁ ਕਾਮ ਕ੍ਰੋਧੁ ਨਿੰਦਾ ਬਾਸੁਦੇਵ ਰੰਗੁ ਲਾਵੈ ॥ ੧ ॥ ਦਾਮੋਦਰ ਦਇਆਲ ਆਰਾਧਹੁ ਗੋਬਿੰਦ ਕਰਤ ਸੋੁਹਾਵੈ ॥ ਕਹੁ ਨਾਨਕ ਸਭ ਕੀ ਹੋਇ ਰੇਨਾ ਹਰਿ ਹਰਿ ਦਰਸਿ ਸਮਾਵੈ ॥ ੨ ॥ ੪੮ ॥ ੭੧ ॥ ਸਾਰਗ ਮਹਲਾ ੫ ॥ ਅਪੁਨੇ ਗੁਰ ਪੂਰੇ ਬਲਿਹਾਰੈ ॥ ਪ੍ਰਗਟ ਪ੍ਰਤਾਪੁ ਕੀਓ ਨਾਮ ਕੋ ਰਾਖੇ ਰਾਖਨਹਾਰੈ ॥ ੧ ॥ ਰਹਾਉ ॥ ਨਿਰਭਉ ਕੀਏ ਸੇਵਕ ਦਾਸ ਅਪਨੇ ਸਗਲੇ ਦੂਖ ਬਿਦਾਰੈ ॥ ਆਨ ਉਪਾਵ ਤਿਆਗਿ ਜਨ ਸਗਲੇ ਚਰਨ ਕਮਲ ਰਿਦ ਧਾਰੈ ॥ ੧ ॥ ਪ੍ਰਾਨ ਅਧਾਰ ਮੀਤ ਸਾਜਨ ਪ੍ਰਭ ਏਕੈ ਏਕੰਕਾਰੈ ॥ ਸਭ ਤੇ ਊਚ ਠਾਕੁਰੁ ਨਾਨਕ ਕਾ ਬਾਰ ਬਾਰ ਨਮਸਕਾਰੈ ॥ ੨ ॥ ੪੯ ॥ ੭੨ ॥ ਸਾਰਗ ਮਹਲਾ ੫ ॥ ਬਿਨੁ ਹਰਿ ਹੈ ਕੋ ਕਹਾ ਬਤਾਵਹੁ ॥ ਸੁਖ ਸਮੂਹ ਕਰੁਣਾ ਮੈ ਕਰਤਾ ਤਿਸੁ ਪ੍ਰਭ ਸਦਾ ਧਿਆਵਹੁ ॥ ੧ ॥ ਰਹਾਉ ॥ ਜਾ ਕੈ ਸੂਤਿ ਪਰੋਏ ਜੰਤਾ ਤਿਸੁ ਪ੍ਰਭ ਕਾ ਜਸੁ ਗਾਵਹੁ ਸਿਮਰਿ ਠਾਕੁਰੁ ਜਿਨਿ ਸਭੁ ਕਿਛੁ ਦੀਨਾ ਆਨ ਕਹਾ ਪਹਿ ਜਾਵਹੁ ॥ ੧ ॥ ਸਫਲ ਸੇਵਾ ਸੁਆਮੀ ਮੇਰੇ ਕੀ ਮਨ ਬਾਂਛਤ ਫਲ ਪਾਵਹੁ ॥ ਕਹੁ ਨਾਨਕ ਲਾਭੁ ਲਾਹਾ ਲੈ ਚਾਲਹੁ ਸੁਖ ਸੇਤੀ ਘਰਿ ਜਾਵਹੁ ॥ ੨ ॥ ੫੦ ॥ ੭੩ ॥ ਸਾਰਗ ਮਹਲਾ ੫ ॥ ਠਾਕੁਰ ਤੁਮੑ ਸਰਣਾਈ ਆਇਆ ॥ ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥ ੧ ॥ ਰਹਾਉ ॥ ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ ॥ ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥ ੧ ॥ ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥