੧੨੧੯
ਅੰਧ ਕੂਪ ਤੇ ਮਾਇਆ ॥ ਕਹੁ ਨਾਨਕ ਗੁਰਿ ਬੰਧਨ ਕਾਟੇ ਬਿਛੁਰਤ ਆਨਿ ਮਿਲਾਇਆ ॥ ੨ ॥ ੫੧ ॥ ੭੪ ॥ ਸਾਰਗ ਮਹਲਾ ੫ ॥ ਹਰਿ ਕੇ ਨਾਮ ਕੀ ਗਤਿ ਠਾਂਢੀ ॥ ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ ॥ ੧ ॥ ਰਹਾਉ ॥ ਸਿਵ ਬਿਰੰਚ ਅਰੁ ਇੰਦ੍ਰੁ ਲੋਕ ਤਾ ਮਹਿ ਜਲਤੌ ਫਿਰਿਆ ॥ ਸਿਮਰਿ ਸਿਮਰਿ ਸੁਆਮੀ ਭਏ ਸੀਤਲ ਦੂਖੁ ਦਰਦੁ ਭ੍ਰਮੁ ਹਿਰਿਆ ॥ ੧ ॥ ਜੋ ਜੋ ਤਰਿਓ ਪੁਰਾਤਨੁ ਨਵਤਨੁ ਭਗਤਿ ਭਾਇ ਹਰਿ ਦੇਵਾ ॥ ਨਾਨਕ ਕੀ ਬੇਨੰਤੀ ਪ੍ਰਭ ਜੀਉ ਮਿਲੈ ਸੰਤ ਜਨ ਸੇਵਾ ॥ ੨ ॥ ੫੨ ॥ ੭੫ ॥ ਸਾਰਗ ਮਹਲਾ ੫ ॥ ਜਿਹਵੇ ਅੰਮ੍ਰਿਤ ਗੁਣ ਹਰਿ ਗਾਉ ॥ ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ ॥ ੧ ॥ ਰਹਾਉ ॥ ਰਾਮ ਨਾਮੁ ਰਤਨ ਧਨੁ ਸੰਚਹੁ ਮਨਿ ਤਨਿ ਲਾਵਹੁ ਭਾਉ ॥ ਆਨ ਬਿਭੂਤ ਮਿਥਿਆ ਕਰਿ ਮਾਨਹੁ ਸਾਚਾ ਇਹੈ ਸੁਆਉ ॥ ੧ ॥ ਜੀਅ ਪ੍ਰਾਨ ਮੁਕਤਿ ਕੋ ਦਾਤਾ ਏਕਸ ਸਿਉ ਲਿਵ ਲਾਉ ॥ ਕਹੁ ਨਾਨਕ ਤਾ ਕੀ ਸਰਣਾਈ ਦੇਤ ਸਗਲ ਅਪਿਆਉ ॥ ੨ ॥ ੫੩ ॥ ੭੬ ॥ ਸਾਰਗ ਮਹਲਾ ੫ ॥ ਹੋਤੀ ਨਹੀ ਕਵਨ ਕਛੁ ਕਰਣੀ ॥ ਇਹੈ ਓਟ ਪਾਈ ਮਿਲਿ ਸੰਤਹ ਗੋਪਾਲ ਓਕ ਕੀ ਸਰਣੀ ॥ ੧ ॥ ਰਹਾਉ ॥ ਪੰਚ ਦੋਖ ਛਿਦ੍ਰ ਇਆ ਤਨ ਮਹਿ ਬਿਖੈ ਬਿਆਧਿ ਕੀ ਕਰਣੀ ॥ ਆਸ ਅਪਾਰ ਦਿਨਸ ਗਣਿ ਰਾਖੇ ਗ੍ਰਸਤ ਜਾਤ ਬਲੁ ਜਰਣੀ ॥ ੧ ॥ ਅਨਾਥਹ ਨਾਥ ਦਇਆਲ ਸੁਖ ਸਾਗਰ ਸਰਬ ਦੋਖ ਭੈ ਹਰਣੀ ॥ ਮਨਿ ਬਾਂਛਤ ਚਿਤਵਤ ਨਾਨਕ ਦਾਸ ਪੇਖਿ ਜੀਵਾ ਪ੍ਰਭ ਚਰਣੀ ॥ ੨ ॥ ੫੪ ॥ ੭੭ ॥ ਸਾਰਗ ਮਹਲਾ ੫ ॥ ਫੀਕੇ ਹਰਿ ਕੇ ਨਾਮ ਬਿਨੁ ਸਾਦ ॥ ਅੰਮ੍ਰਿਤ ਰਸੁ ਕੀਰਤਨੁ ਹਰਿ ਗਾਈਐ ਅਹਿਨਿਸਿ ਪੂਰਨ ਨਾਦ ॥ ੧ ॥ ਰਹਾਉ ॥ ਸਿਮਰਤ ਸਾਂਤਿ ਮਹਾ ਸੁਖੁ ਪਾਈਐ ਮਿਟਿ ਜਾਹਿ ਸਗਲ ਬਿਖਾਦ ॥ ਹਰਿ ਹਰਿ ਲਾਭੁ ਸਾਧਸੰਗਿ ਪਾਈਐ ਘਰਿ ਲੈ ਆਵਹੁ ਲਾਦਿ ॥ ੧ ॥ ਸਭ ਤੇ ਊਚ ਊਚ ਤੇ ਊਚੋ ਅੰਤੁ ਨਹੀ ਮਰਜਾਦ ॥ ਬਰਨਿ ਨ ਸਾਕਉ ਨਾਨਕ ਮਹਿਮਾ ਪੇਖਿ ਰਹੇ ਬਿਸਮਾਦ ॥ ੨ ॥ ੫੫ ॥ ੭੮ ॥ ਸਾਰਗ ਮਹਲਾ ੫ ॥ ਆਇਓ ਸੁਨਨ ਪੜਨ ਕਉ ਬਾਣੀ ॥ ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥ ੧ ॥ ਰਹਾਉ ॥ ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥ ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥ ੧ ॥ ਊਦਮੁ ਸਕਤਿ ਸਿਆਣਪ ਤੁਮੑਰੀ ਦੇਹਿ ਤ ਨਾਮੁ ਵਖਾਣੀ ॥ ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ ॥ ੨ ॥ ੫੬ ॥ ੭੯ ॥ ਸਾਰਗ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥