੧੨੨
ਮੋਹੁ ਇਸੁ ਮਨਹਿ ਨਚਾਏ ਅੰਤਰਿ ਕਪਟੁ ਦੁਖੁ ਪਾਵਣਿਆ ॥ ੪ ॥ ਗੁਰਮੁਖਿ ਭਗਤਿ ਜਾ ਆਪਿ ਕਰਾਏ ॥ ਤਨੁ ਮਨੁ ਰਾਤਾ ਸਹਜਿ ਸੁਭਾਏ ॥ ਬਾਣੀ ਵਜੈ ਸਬਦਿ ਵਜਾਏ ਗੁਰਮੁਖਿ ਭਗਤਿ ਥਾਇ ਪਾਵਣਿਆ ॥ ੫ ॥ ਬਹੁ ਤਾਲ ਪੂਰੇ ਵਾਜੇ ਵਜਾਏ ॥ ਨਾ ਕੋ ਸੁਣੇ ਨ ਮੰਨਿ ਵਸਾਏ ॥ ਮਾਇਆ ਕਾਰਣਿ ਪਿੜ ਬੰਧਿ ਨਾਚੈ ਦੂਜੈ ਭਾਇ ਦੁਖੁ ਪਾਵਣਿਆ ॥ ੬ ॥ ਜਿਸੁ ਅੰਤਰਿ ਪ੍ਰੀਤਿ ਲਗੈ ਸੋ ਮੁਕਤਾ ॥ ਇੰਦ੍ਰੀ ਵਸਿ ਸਚ ਸੰਜਮਿ ਜੁਗਤਾ ॥ ਗੁਰ ਕੈ ਸਬਦਿ ਸਦਾ ਹਰਿ ਧਿਆਏ ਏਹਾ ਭਗਤਿ ਹਰਿ ਭਾਵਣਿਆ ॥ ੭ ॥ ਗੁਰਮੁਖਿ ਭਗਤਿ ਜੁਗ ਚਾਰੇ ਹੋਈ ॥ ਹੋਰਤੁ ਭਗਤਿ ਨ ਪਾਏ ਕੋਈ ॥ ਨਾਨਕ ਨਾਮੁ ਗੁਰ ਭਗਤੀ ਪਾਈਐ ਗੁਰ ਚਰਣੀ ਚਿਤੁ ਲਾਵਣਿਆ ॥ ੮ ॥ ੨੦ ॥ ੨੧ ॥ ਮਾਝ ਮਹਲਾ ੩ ॥ ਸਚਾ ਸੇਵੀ ਸਚੁ ਸਾਲਾਹੀ ॥ ਸਚੈ ਨਾਇ ਦੁਖੁ ਕਬ ਹੀ ਨਾਹੀ ॥ ਸੁਖਦਾਤਾ ਸੇਵਨਿ ਸੁਖੁ ਪਾਇਨਿ ਗੁਰਮਤਿ ਮੰਨਿ ਵਸਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਸੁਖ ਸਹਜਿ ਸਮਾਧਿ ਲਗਾਵਣਿਆ ॥ ਜੋ ਹਰਿ ਸੇਵਹਿ ਸੇ ਸਦਾ ਸੋਹਹਿ ਸੋਭਾ ਸੁਰਤਿ ਸੁਹਾਵਣਿਆ ॥ ੧ ॥ ਰਹਾਉ ॥ ਸਭੁ ਕੋ ਤੇਰਾ ਭਗਤੁ ਕਹਾਏ ॥ ਸੇਈ ਭਗਤ ਤੇਰੈ ਮਨਿ ਭਾਏ ॥ ਸਚੁ ਬਾਣੀ ਤੁਧੈ ਸਾਲਾਹਨਿ ਰੰਗਿ ਰਾਤੇ ਭਗਤਿ ਕਰਾਵਣਿਆ ॥ ੨ ॥ ਸਭੁ ਕੋ ਸਚੇ ਹਰਿ ਜੀਉ ਤੇਰਾ ॥ ਗੁਰਮੁਖਿ ਮਿਲੈ ਤਾ ਚੂਕੈ ਫੇਰਾ ॥ ਜਾ ਤੁਧੁ ਭਾਵੈ ਤਾ ਨਾਇ ਰਚਾਵਹਿ ਤੂੰ ਆਪੇ ਨਾਉ ਜਪਾਵਣਿਆ ॥ ੩ ॥ ਗੁਰਮਤੀ ਹਰਿ ਮੰਨਿ ਵਸਾਇਆ ॥ ਹਰਖੁ ਸੋਗੁ ਸਭੁ ਮੋਹੁ ਗਵਾਇਆ ॥ ਇਕਸੁ ਸਿਉ ਲਿਵ ਲਾਗੀ ਸਦ ਹੀ ਹਰਿ ਨਾਮੁ ਮੰਨਿ ਵਸਾਵਣਿਆ ॥ ੪ ॥ ਭਗਤ ਰੰਗਿ ਰਾਤੇ ਸਦਾ ਤੇਰੈ ਚਾਏ ॥ ਨਉ ਨਿਧਿ ਨਾਮੁ ਵਸਿਆ ਮਨਿ ਆਏ ॥ ਪੂਰੈ ਭਾਗਿ ਸਤਿਗੁਰੁ ਪਾਇਆ ਸਬਦੇ ਮੇਲਿ ਮਿਲਾਵਣਿਆ ॥ ੫ ॥ ਤੂੰ ਦਇਆਲੁ ਸਦਾ ਸੁਖਦਾਤਾ ॥ ਤੂੰ ਆਪੇ ਮੇਲਹਿ ਗੁਰਮੁਖਿ ਜਾਤਾ ॥ ਤੂੰ ਆਪੇ ਦੇਵਹਿ ਨਾਮੁ ਵਡਾਈ ਨਾਮਿ ਰਤੇ ਸੁਖੁ ਪਾਵਣਿਆ ॥ ੬ ॥ ਸਦਾ ਸਦਾ ਸਾਚੇ ਤੁਧੁ ਸਾਲਾਹੀ ਗੁਰਮੁਖਿ ਜਾਤਾ ਦੂਜਾ ਕੋ ਨਾਹੀ ॥ ਏਕਸੁ ਸਿਉ ਮਨੁ ਰਹਿਆ ਸਮਾਏ ਮਨਿ ਮੰਨਿਐ ਮਨਹਿ ਮਿਲਾਵਣਿਆ ॥ ੭ ॥ ਗੁਰਮੁਖਿ ਹੋਵੈ ਸੋ ਸਾਲਾਹੇ ॥ ਸਾਚੇ ਠਾਕੁਰ ਵੇਪਰਵਾਹੇ ॥ ਨਾਨਕ ਨਾਮੁ ਵਸੈ ਮਨ ਅੰਤਰਿ ਗੁਰ ਸਬਦੀ ਹਰਿ ਮੇਲਾਵਣਿਆ ॥ ੮ ॥ ੨੧ ॥ ੨੨ ॥ ਮਾਝ ਮਹਲਾ ੩ ॥ ਤੇਰੇ ਭਗਤ ਸੋਹਹਿ ਸਾਚੈ ਦਰਬਾਰੇ ॥ ਗੁਰ ਕੈ ਸਬਦਿ ਨਾਮਿ ਸਵਾਰੇ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥