੧੨੨੦
ਮਹਲਾ ੫ ॥ ਧਨਵੰਤ ਨਾਮ ਕੇ ਵਣਜਾਰੇ ॥ ਸਾਂਝੀ ਕਰਹੁ ਨਾਮ ਧਨੁ ਖਾਟਹੁ ਗੁਰ ਕਾ ਸਬਦੁ ਵੀਚਾਰੇ ॥ ੧ ॥ ਰਹਾਉ ॥ ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ ॥ ਸਚੁ ਧਨੁ ਵਣਜਹੁ ਸਚੁ ਧਨੁ ਸੰਚਹੁ ਕਬਹੂ ਨ ਆਵਹੁ ਹਾਰੇ ॥ ੧ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਅਗਨਤ ਭਰੇ ਭੰਡਾਰੇ ॥ ਕਹੁ ਨਾਨਕ ਸੋਭਾ ਸੰਗਿ ਜਾਵਹੁ ਪਾਰਬ੍ਰਹਮ ਕੈ ਦੁਆਰੇ ॥ ੨ ॥ ੫੭ ॥ ੮੦ ॥ ਸਾਰਗ ਮਹਲਾ ੫ ॥ ਪ੍ਰਭ ਜੀ ਮੋਹਿ ਕਵਨੁ ਅਨਾਥੁ ਬਿਚਾਰਾ ॥ ਕਵਨ ਮੂਲ ਤੇ ਮਾਨੁਖੁ ਕਰਿਆ ਇਹੁ ਪਰਤਾਪੁ ਤੁਹਾਰਾ ॥ ੧ ॥ ਰਹਾਉ ॥ ਜੀਅ ਪ੍ਰਾਣ ਸਰਬ ਕੇ ਦਾਤੇ ਗੁਣ ਕਹੇ ਨ ਜਾਹਿ ਅਪਾਰਾ ॥ ਸਭ ਕੇ ਪ੍ਰੀਤਮ ਸ੍ਰਬ ਪ੍ਰਤਿਪਾਲਕ ਸਰਬ ਘਟਾਂ ਆਧਾਰਾ ॥ ੧ ॥ ਕੋਇ ਨ ਜਾਣੈ ਤੁਮਰੀ ਗਤਿ ਮਿਤਿ ਆਪਹਿ ਏਕ ਪਸਾਰਾ ॥ ਸਾਧ ਨਾਵ ਬੈਠਾਵਹੁ ਨਾਨਕ ਭਵ ਸਾਗਰੁ ਪਾਰਿ ਉਤਾਰਾ ॥ ੨ ॥ ੫੮ ॥ ੮੧ ॥ ਸਾਰਗ ਮਹਲਾ ੫ ॥ ਆਵੈ ਰਾਮ ਸਰਣਿ ਵਡਭਾਗੀ ॥ ਏਕਸ ਬਿਨੁ ਕਿਛੁ ਹੋਰੁ ਨ ਜਾਣੈ ਅਵਰਿ ਉਪਾਵ ਤਿਆਗੀ ॥ ੧ ॥ ਰਹਾਉ ॥ ਮਨ ਬਚ ਕ੍ਰਮ ਆਰਾਧੈ ਹਰਿ ਹਰਿ ਸਾਧਸੰਗਿ ਸੁਖੁ ਪਾਇਆ ॥ ਅਨਦ ਬਿਨੋਦ ਅਕਥ ਕਥਾ ਰਸੁ ਸਾਚੈ ਸਹਜਿ ਸਮਾਇਆ ॥ ੧ ॥ ਕਰਿ ਕਿਰਪਾ ਜੋ ਅਪੁਨਾ ਕੀਨੋ ਤਾ ਕੀ ਊਤਮ ਬਾਣੀ ॥ ਸਾਧਸੰਗਿ ਨਾਨਕ ਨਿਸਤਰੀਐ ਜੋ ਰਾਤੇ ਪ੍ਰਭ ਨਿਰਬਾਣੀ ॥ ੨ ॥ ੫੯ ॥ ੮੨ ॥ ਸਾਰਗ ਮਹਲਾ ੫ ॥ ਜਾ ਤੇ ਸਾਧੂ ਸਰਣਿ ਗਹੀ ॥ ਸਾਂਤਿ ਸਹਜੁ ਮਨਿ ਭਇਓ ਪ੍ਰਗਾਸਾ ਬਿਰਥਾ ਕਛੁ ਨ ਰਹੀ ॥ ੧ ॥ ਰਹਾਉ ॥ ਹੋਹੁ ਕ੍ਰਿਪਾਲ ਨਾਮੁ ਦੇਹੁ ਅਪੁਨਾ ਬਿਨਤੀ ਏਹ ਕਹੀ ॥ ਆਨ ਬਿਉਹਾਰ ਬਿਸਰੇ ਪ੍ਰਭ ਸਿਮਰਤ ਪਾਇਓ ਲਾਭੁ ਸਹੀ ॥ ੧ ॥ ਜਹ ਤੇ ਉਪਜਿਓ ਤਹੀ ਸਮਾਨੋ ਸਾਈ ਬਸਤੁ ਅਹੀ ॥ ਕਹੁ ਨਾਨਕ ਭਰਮੁ ਗੁਰਿ ਖੋਇਓ ਜੋਤੀ ਜੋਤਿ ਸਮਹੀ ॥ ੨ ॥ ੬੦ ॥ ੮੩ ॥ ਸਾਰਗ ਮਹਲਾ ੫ ॥ ਰਸਨਾ ਰਾਮ ਕੋ ਜਸੁ ਗਾਉ ॥ ਆਨ ਸੁਆਦ ਬਿਸਾਰਿ ਸਗਲੇ ਭਲੋ ਨਾਮ ਸੁਆਉ ॥ ੧ ॥ ਰਹਾਉ ॥ ਚਰਨ ਕਮਲ ਬਸਾਇ ਹਿਰਦੈ ਏਕ ਸਿਉ ਲਿਵ ਲਾਉ ॥ ਸਾਧਸੰਗਤਿ ਹੋਹਿ ਨਿਰਮਲੁ ਬਹੁੜਿ ਜੋਨਿ ਨ ਆਉ ॥ ੧॥ ਜੀਉ ਪ੍ਰਾਨ ਅਧਾਰੁ ਤੇਰਾ ਤੂ ਨਿਥਾਵੇ ਥਾਉ ॥ ਸਾਸਿ ਸਾਸਿ ਸਮਾੑਲਿ ਹਰਿ ਹਰਿ ਨਾਨਕ ਸਦ ਬਲਿ ਜਾਉ ॥ ੨ ॥ ੬੧ ॥ ੮੪ ॥ ਸਾਰਗ ਮਹਲਾ ੫ ॥ ਬੈਕੁੰਠ ਗੋਬਿੰਦ ਚਰਨ ਨਿਤ ਧਿਆਉ ॥ ਮੁਕਤਿ ਪਦਾਰਥੁ ਸਾਧੂ ਸੰਗਤਿ ਅੰਮ੍ਰਿਤੁ ਹਰਿ ਕਾ ਨਾਉ ॥ ੧ ॥ ਰਹਾਉ ॥ ਊਤਮ ਕਥਾ ਸੁਣੀਜੈ ਸ੍ਰਵਣੀ ਮਇਆ ਕਰਹੁ ਭਗਵਾਨ ॥ ਆਵਤ ਜਾਤ ਦੋਊ ਪਖ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥