੧੨੨੧
ਪੂਰਨ ਪਾਈਐ ਸੁਖ ਬਿਸ੍ਰਾਮ ॥ ੧ ॥ ਸੋਧਤ ਸੋਧਤ ਤਤੁ ਬੀਚਾਰਿਓ ਭਗਤਿ ਸਰੇਸਟ ਪੂਰੀ ॥ ਕਹੁ ਨਾਨਕ ਇਕ ਰਾਮ ਨਾਮ ਬਿਨੁ ਅਵਰ ਸਗਲ ਬਿਧਿ ਊਰੀ ॥ ੨ ॥ ੬੨ ॥ ੮੫ ॥ ਸਾਚੇ ਸਤਿਗੁਰੂ ਦਾਤਾਰਾ ॥ ਦਰਸਨੁ ਦੇਖਿ ਸਗਲ ਦੁਖ ਨਾਸਹਿ ਚਰਨ ਕਮਲ ਬਲਿਹਾਰਾ ॥ ੧ ॥ ਰਹਾਉ ॥ ਸਤਿ ਪਰਮੇਸਰੁ ਸਤਿ ਸਾਧ ਜਨ ਨਿਹਚਲੁ ਹਰਿ ਕਾ ਨਾਉ ॥ ਭਗਤਿ ਭਾਵਨੀ ਪਾਰਬ੍ਰਹਮ ਕੀ ਅਬਿਨਾਸੀ ਗੁਣ ਗਾਉ ॥ ੧ ॥ ਅਗਮੁ ਅਗੋਚਰੁ ਨਿਤਿ ਨਹੀ ਪਾਈਐ ਸਗਲ ਘਟਾ ਆਧਾਰੁ ॥ ਨਾਨਕ ਵਾਹੁ ਵਾਹੁ ਕਹੁ ਤਾ ਕਉ ਜਾ ਕਾ ਅੰਤੁ ਨ ਪਾਰੁ ॥ ੨ ॥ ੬੩ ॥ ੮੬ ॥ ਸਾਰਗ ਮਹਲਾ ੫ ॥ ਗੁਰ ਕੇ ਚਰਨ ਬਸੇ ਮਨ ਮੇਰੈ ॥ ਪੂਰਿ ਰਹਿਓ ਠਾਕੁਰੁ ਸਭ ਥਾਈ ਨਿਕਟਿ ਬਸੈ ਸਭ ਨੇਰੈ ॥ ੧ ॥ ਰਹਾਉ ॥ ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥ ੧ ॥ ਜਾ ਕਉ ਕ੍ਰਿਪਾ ਕਰਹੁ ਪ੍ਰਭ ਮੇਰੇ ਸੋ ਹਰਿ ਕਾ ਜਸੁ ਗਾਵੈ ॥ ਆਠ ਪਹਰ ਗੋਬਿੰਦ ਗੁਨ ਗਾਵੈ ਜਨੁ ਨਾਨਕੁ ਸਦ ਬਲਿ ਜਾਵੈ ॥ ੨ ॥ ੬੪ ॥ ੮੭ ॥ ਸਾਰਗ ਮਹਲਾ ੫ ॥ ਜੀਵਨੁ ਤਉ ਗਨੀਐ ਹਰਿ ਪੇਖਾ ॥ ਕਰਹੁ ਕ੍ਰਿਪਾ ਪ੍ਰੀਤਮ ਮਨਮੋਹਨ ਫੋਰਿ ਭਰਮ ਕੀ ਰੇਖਾ ॥ ੧ ॥ ਰਹਾਉ ॥ ਕਹਤ ਸੁਨਤ ਕਿਛ ਸਾਂਤਿ ਨ ਉਪਜਤ ਬਿਨੁ ਬਿਸਾਸ ਕਿਆ ਸੇਖਾਂ ॥ ਪ੍ਰਭੂ ਤਿਆਗਿ ਆਨ ਜੋ ਚਾਹਤ ਤਾ ਕੈ ਮੁਖਿ ਲਾਗੈ ਕਾਲੇਖਾ ॥ ੧ ॥ ਜਾ ਕੈ ਰਾਸਿ ਸਰਬ ਸੁਖ ਸੁਆਮੀ ਆਨ ਨ ਮਾਨਤ ਭੇਖਾ ॥ ਨਾਨਕ ਦਰਸ ਮਗਨ ਮਨੁ ਮੋਹਿਓ ਪੂਰਨ ਅਰਥ ਬਿਸੇਖਾ ॥ ੨ ॥ ੬੫ ॥ ੮੮ ॥ ਸਾਰਗ ਮਹਲਾ ੫ ॥ ਸਿਮਰਨ ਰਾਮ ਕੋ ਇਕੁ ਨਾਮ ॥ ਕਲਮਲ ਦਗਧ ਹੋਹਿ ਖਿਨ ਅੰਤਰਿ ਕੋਟਿ ਦਾਨ ਇਸਨਾਨ ॥ ੧ ॥ ਰਹਾਉ ॥ ਆਨ ਜੰਜਾਰ ਬ੍ਰਿਥਾ ਸ੍ਰਮੁ ਘਾਲਤ ਬਿਨੁ ਹਰਿ ਫੋਕਟ ਗਿਆਨ ॥ ਜਨਮ ਮਰਨ ਸੰਕਟ ਤੇ ਛੁਟੈ ਜਗਦੀਸ ਭਜਨ ਸੁਖ ਧਿਆਨ ॥ ੧ ॥ ਤੇਰੀ ਸਰਨਿ ਪੂਰਨ ਸੁਖ ਸਾਗਰ ਕਰਿ ਕਿਰਪਾ ਦੇਵਹੁ ਦਾਨ ॥ ਸਿਮਰਿ ਸਿਮਰਿ ਨਾਨਕ ਪ੍ਰਭ ਜੀਵੇ ਬਿਨਸਿ ਜਾਇ ਅਭਿਮਾਨ ॥ ੨ ॥ ੬੬ ॥ ੮੯ ॥ ਸਾਰਗ ਮਹਲਾ ੫ ॥ ਧੂਰਤੁ ਸੋਈ ਜਿ ਧੁਰ ਕਉ ਲਾਗੈ ॥ ਸੋਈ ਧੁਰੰਧਰੁ ਸੋਈ ਬਸੁੰਧਰੁ ਹਰਿ ਏਕ ਪ੍ਰੇਮ ਰਸ ਪਾਗੈ ॥ ੧ ॥ ਰਹਾਉ ॥ ਬਲਬੰਚ ਕਰੈ ਨ ਜਾਨੈ ਲਾਭੈ ਸੋ ਧੂਰਤੁ ਨਹੀ ਮੂੜਾੑ ॥ ਸੁਆਰਥੁ ਤਿਆਗਿ ਅਸਾਰਥਿ ਰਚਿਓ ਨਹ ਸਿਮਰੈ ਪ੍ਰਭੁ ਰੂੜਾ ॥ ੧ ॥ ਸੋਈ ਚਤੁਰੁ ਸਿਆਣਾ ਪੰਡਿਤੁ ਸੋ ਸੂਰਾ ਸੋ ਦਾਨਾਂ ॥ ਸਾਧਸੰਗਿ ਜਿਨਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥