੧੨੨੨
ਹਰਿ ਹਰਿ ਜਪਿਓ ਨਾਨਕ ਸੋ ਪਰਵਾਨਾ ॥ ੨ ॥ ੬੭ ॥ ੯੦ ॥ ਸਾਰਗ ਮਹਲਾ ੫ ॥ ਹਰਿ ਹਰਿ ਸੰਤ ਜਨਾ ਕੀ ਜੀਵਨਿ ॥ ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ ਨਾਮ ਰਸੁ ਪੀਵਨਿ ॥ ੧ ॥ ਰਹਾਉ ॥ ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ ਭੀਤਰਿ ਸੀਵਨਿ ॥ ਹਰਿ ਰੰਗ ਰਾਂਗ ਭਏ ਮਨ ਲਾਲਾ ਰਾਮ ਨਾਮ ਰਸ ਖੀਵਨਿ ॥ ੧ ॥ ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥ ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨ ਸੁਖ ਥੀਵਨਿ ॥ ੨ ॥ ੬੮ ॥ ੯੧ ॥ ਸਾਰਗ ਮਹਲਾ ੫ ॥ ਹਰਿ ਕੇ ਨਾਮਹੀਨ ਬੇਤਾਲ ॥ ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲ ॥ ੧ ॥ ਰਹਾਉ ॥ ਬਿਨੁ ਪ੍ਰਭ ਸੇਵ ਕਰਤ ਅਨ ਸੇਵਾ ਬਿਰਥਾ ਕਾਟੈ ਕਾਲ ॥ ਜਬ ਜਮੁ ਅਇ ਸੰਘਾਰੈ ਪ੍ਰਾਨੀ ਤਬ ਤੁਮਰੋ ਕਉਨੁ ਹਵਾਲ ॥ ੧ ॥ ਰਾਖਿ ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥ ਸੁਖ ਨਿਧਾਨ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ ॥ ੨ ॥ ੬੯ ॥ ੯੨ ॥ ਸਾਰਗ ਮਹਲਾ ੫ ॥ ਮਨਿ ਤਨਿ ਰਾਮ ਕੋ ਬਿਉਹਾਰੁ ॥ ਪ੍ਰੇਮ ਭਗਤਿ ਗੁਨ ਗਾਵਨ ਗੀਧੇ ਪੋਹਤ ਨਹ ਸੰਸਾਰੁ ॥ ੧ ॥ ਰਹਾਉ ॥ ਸ੍ਰਵਨੀ ਕੀਰਤਨੁ ਸਿਮਰਨੁ ਸੁਆਮੀ ਇਹੁ ਸਾਧ ਕੋ ਆਚਾਰੁ ॥ ਚਰਨ ਕਮਲ ਅਸਥਿਤਿ ਰਿਦ ਅੰਤਰਿ ਪੂਜਾ ਪ੍ਰਾਨ ਕੋ ਆਧਾਰੁ ॥ ੧ ॥ ਪ੍ਰਭ ਦੀਨ ਦਇਆਲ ਸੁਨਹੁ ਬੇਨੰਤੀ ਕਿਰਪਾ ਅਪਨੀ ਧਾਰੁ ॥ ਨਾਮੁ ਨਿਧਾਨੁ ਉਚਰਉ ਨਿਤ ਰਸਨਾ ਨਾਨਕ ਸਦ ਬਲਿਹਾਰੁ ॥ ੨ ॥ ੭੦ ॥ ੯੩ ॥ ਸਾਰਗ ਮਹਲਾ ੫ ॥ ਹਰਿ ਕੇ ਨਾਮਹੀਨ ਮਤਿ ਥੋਰੀ ॥ ਸਿਮਰਤ ਨਾਹਿ ਸਿਰੀਧਰ ਠਾਕੁਰ ਮਿਲਤ ਅੰਧ ਦੁਖ ਘੋਰੀ ॥ ੧ ॥ ਰਹਾਉ ॥ ਹਰਿ ਕੇ ਨਾਮ ਸਿਉ ਪ੍ਰੀਤਿ ਨ ਲਾਗੀ ਅਨਿਕ ਭੇਖ ਬਹੁ ਜੋਰੀ ॥ ਤੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ ਜਲ ਫੋਰੀ ॥ ੧ ॥ ਕਰਿ ਕਿਰਪਾ ਭਗਤਿ ਰਸੁ ਦੀਜੈ ਮਨੁ ਖਚਿਤ ਪ੍ਰੇਮ ਰਸ ਖੋਰੀ ॥ ਨਾਨਕ ਦਾਸ ਤੇਰੀ ਸਰਣਾਈ ਪ੍ਰਭ ਬਿਨੁ ਆਨ ਨ ਹੋਰੀ ॥ ੨ ॥ ੭੧ ॥ ੯੪ ॥ ਸਾਰਗ ਮਹਲਾ ੫ ॥ ਚਿਤਵਉ ਵਾ ਅਉਸਰ ਮਨ ਮਾਹਿ ॥ ਹੋਇ ਇਕਤ੍ਰ ਮਿਲਹੁ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥ ੧ ॥ ਰਹਾਉ ॥ ਬਿਨੁ ਹਰਿ ਭਜਨ ਜੇਤੇ ਕਾਮ ਕਰੀਅਹਿ ਤੇਤੇ ਬਿਰਥੇ ਜਾਂਹਿ ॥ ਪੂਰਨ ਪਰਮਾਨੰਦ ਮਨਿ ਮੀਠੇ ਤਿਸੁ ਬਿਨੁ ਦੂਸਰ ਨਾਹਿ ॥ ੧ ॥ ਜਪ ਤਪ ਸੰਜਮ ਕਰਮ ਸੁਖ ਸਾਧਨ ਤੁਲਿ ਨ ਕਛੁਐ ਲਾਹਿ ॥ ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ ਸਮਾਹਿ ॥ ੨ ॥ ੭੨ ॥ ੯੫ ॥ ਸਾਰਗ ਮਹਲਾ ੫ ॥ ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥