੧੨੨੩
ਆਗੈ ਕੁਸਲ ਪਾਛੈ ਖੇਮ ਸੂਖਾ ਸਿਮਰਤ ਨਾਮੁ ਸੁਆਮੀ ॥ ੧ ॥ ਰਹਾਉ ॥ ਸਾਜਨ ਮੀਤ ਸਖਾ ਹਰਿ ਮੇਰੈ ਗੁਨ ਗੋੁਪਾਲ ਹਰਿ ਰਾਇਆ ॥ ਬਿਸਰਿ ਨ ਜਾਈ ਨਿਮਖ ਹਿਰਦੈ ਤੇ ਪੂਰੈ ਗੁਰੂ ਮਿਲਾਇਆ ॥ ੧ ॥ ਕਰਿ ਕਿਰਪਾ ਰਾਖੇ ਦਾਸ ਅਪਨੇ ਜੀਅ ਜੰਤ ਵਸਿ ਜਾ ਕੈ ॥ ਏਕਾ ਲਿਵ ਪੂਰਨ ਪਰਮੇਸੁਰ ਭਉ ਨਹੀ ਨਾਨਕ ਤਾ ਕੈ ॥ ੨ ॥ ੭੩ ॥ ੯੬ ॥ ਸਾਰਗ ਮਹਲਾ ੫ ॥ ਜਾ ਕੈ ਰਾਮ ਕੋ ਬਲੁ ਹੋਇ ॥ ਸਗਲ ਮਨੋਰਥ ਪੂਰਨ ਤਾਹੂ ਕੇ ਦੂਖੁ ਨ ਬਿਆਪੈ ਕੋਇ ॥ ੧ ॥ ਰਹਾਉ ॥ ਜੋ ਜਨੁ ਭਗਤੁ ਦਾਸੁ ਨਿਜੁ ਪ੍ਰਭ ਕਾ ਸੁਣਿ ਜੀਵਾਂ ਤਿਸੁ ਸੋਇ ॥ ਉਦਮੁ ਕਰਉ ਦਰਸਨੁ ਪੇਖਨ ਕੌ ਕਰਮਿ ਪਰਾਪਤਿ ਹੋਇ ॥ ੧ ॥ ਗੁਰ ਪਰਸਾਦੀ ਦ੍ਰਿਸਟਿ ਨਿਹਾਰਉ ਦੂਸਰ ਨਾਹੀ ਕੋਇ ॥ ਦਾਨੁ ਦੇਹਿ ਨਾਨਕ ਅਪਨੇ ਕਉ ਚਰਨ ਜੀਵਾਂ ਸੰਤ ਧੋਇ ॥ ੨ ॥ ੭੪ ॥ ੯੭ ॥ ਸਾਰਗ ਮਹਲਾ ੫ ॥ ਜੀਵਤੁ ਰਾਮ ਕੇ ਗੁਣ ਗਾਇ ॥ ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਨ ਕਬ ਹੀ ਜਾਇ ॥ ੧ ॥ ਰਹਾਉ ॥ ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਨ ਦੂਜੀ ਜਾਇ ॥ ਜਿਉ ਤੂ ਰਾਖਹਿ ਤਿਵ ਹੀ ਰਹਣਾ ਤੁਮੑਰਾ ਪੈਨੇੑ ਖਾਇ ॥ ੧ ॥ ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਨ ਜਨਮਾ ਧਾਇ ॥ ਨਾਨਕ ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥ ੨ ॥ ੭੫ ॥ ੯੮ ॥ ਸਾਰਗ ਮਹਲਾ ੫ ॥ ਮਨ ਰੇ ਨਾਮ ਕੋ ਸੁਖ ਸਾਰ ॥ ਆਨ ਕਾਮ ਬਿਕਾਰ ਮਾਇਆ ਸਗਲ ਦੀਸਹਿ ਛਾਰ ॥ ੧ ॥ ਰਹਾਉ ॥ ਗ੍ਰਿਹਿ ਅੰਧ ਕੂਪ ਪਤਿਤ ਪ੍ਰਾਣੀ ਨਰਕ ਘੋਰ ਗੁਬਾਰ ॥ ਅਨਕ ਜੋਨੀ ਭ੍ਰਮਤ ਹਾਰਿਓ ਭ੍ਰਮਤ ਬਾਰੰ ਬਾਰ ॥ ੧ ॥ ਪਤਿਤ ਪਾਵਨ ਭਗਤਿ ਬਛਲ ਦੀਨ ਕਿਰਪਾ ਧਾਰ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ ਸਾਧਸੰਗਿ ਉਧਾਰ ॥ ੨ ॥ ੭੬ ॥ ੯੯ ॥ ਸਾਰਗ ਮਹਲਾ ੫ ॥ ਬਿਰਾਜਿਤ ਰਾਮ ਕੋ ਪਰਤਾਪ ॥ ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥ ੧ ॥ ਰਹਾਉ ॥ ਤ੍ਰਿਸਨਾ ਬੁਝੀ ਪੂਰਨ ਸਭ ਆਸਾ ਚੂਕੇ ਸੋਗ ਸੰਤਾਪ ॥ ਗੁਣ ਗਾਵਤ ਅਚੁਤ ਅਬਿਨਾਸੀ ਮਨ ਤਨ ਆਤਮ ਧ੍ਰਾਪ ॥ ੧ ॥ ਕਾਮ ਕ੍ਰੋਧ ਲੋਭ ਮਦ ਮਤਸਰ ਸਾਧੂ ਕੈ ਸੰਗਿ ਖਾਪ ॥ ਭਗਤਿ ਵਛਲ ਭੈ ਕਾਟਨਹਾਰੇ ਨਾਨਕ ਕੇ ਮਾਈ ਬਾਪ ॥ ੨ ॥ ੭੭ ॥ ੧੦੦ ॥ ਸਾਰਗ ਮਹਲਾ ੫ ॥ ਆਤੁਰੁ ਨਾਮ ਬਿਨੁ ਸੰਸਾਰ ॥ ਤ੍ਰਿਪਤਿ ਨ ਹੋਵਤ ਕੂਕਰੀ ਆਸਾ ਇਤੁ ਲਾਗੋ ਬਿਖਿਆ ਛਾਰ ॥ ੧ ॥ ਰਹਾਉ ॥ ਪਾਇ ਠਗਉਰੀ ਆਪਿ ਭੁਲਾਇਓ ਜਨਮਤ ਬਾਰੋ ਬਾਰ ॥ ਹਰਿ ਕਾ ਸਿਮਰਨੁ ਨਿਮਖ ਨ ਸਿਮਰਿਓ ਜਮਕੰਕਰ ਕਰਤ ਖੁਆਰ ॥ ੧ ॥ ਹੋਹੁ ਕ੍ਰਿਪਾਲ ਦਿਨ ਦੁਖ ਭੰਜਨ ਤੇਰਿਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥