੧੨੨੪
ਸੰਤਹ ਕੀ ਰਾਵਾਰ ॥ ਨਾਨਕ ਦਾਸੁ ਦਰਸੁ ਪ੍ਰਭ ਜਾਚੈ ਮਨ ਤਨ ਕੋ ਆਧਾਰ ॥ ੨ ॥ ੭੮ ॥ ੧੦੧ ॥ ਸਾਰਗ ਮਹਲਾ ੫ ॥ ਮੈਲਾ ਹਰਿ ਕੇ ਨਾਮ ਬਿਨੁ ਜੀਉ ॥ ਤਿਨਿ ਪ੍ਰਭਿ ਸਾਚੈ ਆਪਿ ਭੁਲਾਇਆ ਬਿਖੈ ਠਗਉਰੀ ਪੀਉ ॥ ੧ ॥ ਰਹਾਉ ॥ ਕੋਟਿ ਜਨਮ ਭ੍ਰਮਤੌ ਬਹੁ ਭਾਂਤੀ ਥਿਤਿ ਨਹੀ ਕਤਹੂ ਪਾਈ ॥ ਪੂਰਾ ਸਤਿਗੁਰੁ ਸਹਜਿ ਨ ਭੇਟਿਆ ਸਾਕਤੁ ਆਵੈ ਜਾਈ ॥ ੧ ॥ ਰਾਖਿ ਲੇਹੁ ਪ੍ਰਭ ਸੰਮ੍ਰਿਥ ਦਾਤੇ ਤੁਮ ਪ੍ਰਭ ਅਗਮ ਅਪਾਰ ॥ ਨਾਨਕ ਦਾਸ ਤੇਰੀ ਸਰਣਾਈ ਭਵਜਲੁ ਉਤਰਿਓ ਪਾਰ ॥ ੨ ॥ ੭੯ ॥ ੧੦੨ ॥ ਸਾਰਗ ਮਹਲਾ ੫ ॥ ਰਮਣ ਕਉ ਰਾਮ ਕੇ ਗੁਣ ਬਾਦ ॥ ਸਾਧਸੰਗਿ ਧਿਆਈਐ ਪਰਮੇਸਰੁ ਅੰਮ੍ਰਿਤ ਜਾ ਕੇ ਸੁਆਦ ॥ ੧ ॥ ਰਹਾਉ ॥ ਸਿਮਰਤ ਏਕੁ ਅਚੁਤ ਅਬਿਨਾਸੀ ਬਿਨਸੇ ਮਾਇਆ ਮਾਦ ॥ ਸਹਜ ਅਨਦ ਅਨਹਦ ਧੁਨਿ ਬਾਣੀ ਬਹੁਰਿ ਨ ਭਏ ਬਿਖਾਦ ॥ ੧ ॥ ਸਨਕਦਾਇਕ ਬ੍ਰਹਮਦਾਇਕ ਗਾਵਤ ਗਾਵਤ ਸੁਕ ਪ੍ਰਹਿਲਾਦ ॥ ਪੀਵਤ ਅਮਿਉ ਮਨੋਹਰ ਹਰਿ ਰਸੁ ਜਪਿ ਨਾਨਕ ਹਰਿ ਬਿਸਮਾਦ ॥ ੨ ॥ ੮੦ ॥ ੧੦੩ ॥ ਸਾਰਗ ਮਹਲਾ ੫ ॥ ਕੀਨੇੑ ਪਾਪ ਕੇ ਬਹੁ ਕੋਟ ॥ ਦਿਨਸੁ ਰੈਨੀ ਥਕਤ ਨਾਹੀ ਕਤਹਿ ਨਾਹੀ ਛੋਟ ॥ ੧ ॥ ਰਹਾਉ ॥ ਮਹਾ ਬਜਰ ਬਿਖਰ ਬਿਆਧੀ ਸਿਰਿ ਉਠਾਈ ਪੋਟ ॥ ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ ॥ ੧ ॥ ਪਸੁ ਪਰੇਤ ਉਸਟ ਗਰਧਬ ਅਨਿਕ ਜੋਨੀ ਲੇਟ ॥ ਭਜੁ ਸਾਧਸੰਗਿ ਗੋਬਿੰਦ ਨਾਨਕ ਕਛੁ ਨ ਲਾਗੈ ਫੇਟ ॥ ੨ ॥ ੮੧ ॥ ੧੦੪ ॥ ਸਾਰਗ ਮਹਲਾ ੫ ॥ ਅੰਧੇ ਖਾਵਹਿ ਬਿਸੂ ਕੇ ਗਟਾਕ ॥ ਨੈਨ ਸ੍ਰਵਨ ਸਰੀਰੁ ਸਭੁ ਹੁਟਿਓ ਸਾਸੁ ਗਇਓ ਤਤ ਘਾਟ ॥ ੧ ॥ ਰਹਾਉ ॥ ਅਨਾਥ ਰਞਾਣਿ ਉਦਰੁ ਲੇ ਪੋਖਹਿ ਮਾਇਆ ਗਈਆ ਹਾਟਿ ॥ ਲਿਕਬਿਖ ਕਰਤ ਕਰਤ ਪਛੁਤਾਵਹਿ ਕਬਹੁ ਨ ਸਾਕਹਿ ਛਾਂਟਿ ॥ ੧ ॥ ਨਿੰਦਕੁ ਜਮਦੂਤੀ ਆਇ ਸੰਘਾਰਿਓ ਦੇਵਹਿ ਮੂੰਡ ਉਪਰਿ ਮਟਾਕ ॥ ਨਾਨਕ ਆਪਨ ਕਟਾਰੀ ਆਪਸ ਕਉ ਲਾਈ ਮਨੁ ਅਪਨਾ ਕੀਨੋ ਫਾਟ ॥ ੨ ॥ ੮੨ ॥ ੧੦੫ ॥ ਸਾਰਗ ਮਹਲਾ ੫ ॥ ਟੂਟੀ ਨਿੰਦਕ ਕੀ ਅਧ ਬੀਚ ॥ ਜਨ ਕਾ ਰਾਖਾ ਆਪਿ ਸੁਆਮੀ ਬੇਮੁਖ ਕਉ ਆਇ ਪਹੂਚੀ ਮੀਚ ॥ ੧ ॥ ਰਹਾਉ ॥ ਉਸ ਕਾ ਕਹਿਆ ਕੋਇ ਨ ਸੁਣਈ ਕਹੀ ਨ ਬੈਸਣੁ ਪਾਵੈ ॥ ਈਹਾਂ ਦੁਖੁ ਆਗੈ ਨਰਕੁ ਭੁੰਚੈ ਬਹੁ ਜੋਨੀ ਭਰਮਾਵੈ ॥ ੧ ॥ ਪ੍ਰਗਟੁ ਭਇਆ ਖੰਡੀ ਬ੍ਰਹਮੰਡੀ ਕੀਤਾ ਅਪਣਾ ਪਾਇਆ ॥ ਨਾਨਕ ਸਰਣਿ ਨਿਰਭਉ ਕਰਤੇ ਕੀ ਅਨਦ ਮੰਗਲ ਗੁਣ ਗਾਇਆ ॥ ੨ ॥ ੮੩ ॥ ੧੦੬ ॥ ਸਾਰਗ ਮਹਲਾ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥