੧੨੨੫
ਤ੍ਰਿਸਨਾ ਚਲਤ ਬਹੁ ਪਰਕਾਰਿ ॥ ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥ ੧ ॥ ਰਹਾਉ ॥ ਸਾਂਤਿ ਸੂਖ ਨ ਸਹਜੁ ਉਪਜੈ ਇਹੈ ਇਸੁ ਬਿਉਹਾਰਿ ॥ ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥ ੧ ॥ ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥ ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥ ੨ ॥ ੮੪ ॥ ੧੦੭ ॥ ਸਾਰਗ ਮਹਲਾ ੫ ॥ ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥ ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਦੀਨ ॥ ੧ ॥ ਰਹਾਉ ॥ ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ ॥ ਗਰਭ ਉਦਰ ਬਿਲਲਾਟ ਕਰਤਾ ਤਹਾਂ ਹੋਵਤ ਦੀਨ ॥ ੧ ॥ ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥ ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨੑ ॥ ੨ ॥ ੮੫ ॥ ੧੦੮ ॥ ਸਾਰਗ ਮਹਲਾ ੫ ॥ ਮਾਈ ਰੀ ਚਰਨਹ ਓਟ ਗਹੀ ॥ ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥ ੧ ॥ ਰਹਾਉ ॥ ਅਗਹ ਅਗਾਧਿ ਊਚ ਅਬਿਨਾਸੀ ਕੀਮਤਿ ਜਾਤ ਨ ਕਹੀ ॥ ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥ ੧ ॥ ਦੀਨ ਦਇਆਲ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥ ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ ॥ ੨ ॥ ੮੬ ॥ ੧੦੯ ॥ ਸਾਰਗ ਮਹਲਾ ੫ ॥ ਮਾਈ ਰੀ ਮਨੁ ਮੇਰੋ ਮਤਵਾਰੋ ॥ ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥ ੧ ॥ ਰਹਾਉ ॥ ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਰੋਵਤ ਕਾਰੋ ॥ ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥ ੧ ॥ ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥ ਨਾਨਕ ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥ ੨ ॥ ੮੭॥ ੧੧੦ ॥ ਸਾਰਗ ਮਹਲਾ ੫ ॥ ਮਾਈ ਰੀ ਆਨ ਸਿਮਰਿ ਮਰਿ ਜਾਂਹਿ ॥ ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥ ੧ ॥ ਰਹਾਉ ॥ ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥ ਅਨਿਕ ਸਜਾਂਈ ਗਣਤ ਨ ਆਵੈ ਗਰਭੈ ਗਰਭਿ ਭ੍ਰਮਾਹਿ ॥ ੧ ॥ ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥ ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਜਾਂਹਿ ॥ ੨ ॥ ੮੮ ॥ ੧੧੧ ॥ ਸਾਰਗ ਮਹਲਾ ੫ ॥ ਹਰਿ ਕਾਟੀ ਕੁਟਿਲਤਾ ਕੁਠਾਰਿ ॥ ਭ੍ਰਮ ਬਨ ਦਹਨ ਭਏ ਖਿਨ ਭੀਤਰਿ ਰਾਮ ਨਾਮ ਪਰਹਾਰਿ ॥ ੧ ॥ ਰਹਾਉ ॥ ਕਾਮ ਕ੍ਰੋਧ ਨਿੰਦਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥