੧੨੨੬
ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥ ਜਨਮੁ ਪਦਾਰਥੁ ਗੁਰਮੁਖਿ ਜੀਤਿਆ ਬਹੁਰਿ ਨ ਜੂਐ ਹਾਰਿ ॥ ੧ ॥ ਆਠ ਪਹਰ ਪ੍ਰਭ ਕੇ ਗੁਣ ਗਾਵਹੁ ਪੂਰਨ ਸਬਦਿ ਬੀਚਾਰਿ ॥ ਨਾਨਕ ਦਾਸਨਿ ਦਾਸੁ ਜਨੁ ਤੇਰਾ ਪੁਨਹ ਪੁਨਹ ਨਮਸਕਾਰਿ ॥ ੨ ॥ ੮੯ ॥ ੧੧੨ ॥ ਸਾਰਗ ਮਹਲਾ ੫ ॥ ਪੋਥੀ ਪਰਮੇਸਰ ਕਾ ਥਾਨੁ ॥ ਸਾਧਸੰਗਿ ਗਾਵਹਿ ਗੁਣ ਗੋਵਿੰਦ ਪੂਰਨ ਬ੍ਰਹਮ ਗਿਆਨੁ ॥ ੧ ॥ ਰਹਾਉ ॥ ਸਾਧਿਕ ਸਿਧ ਸਗਲ ਮੁਨਿ ਲੋਚਹਿ ਬਿਰਲੇ ਲਾਗੈ ਧਿਆਨੁ ॥ ਜਿਸਹਿ ਕ੍ਰਿਪਾਲੁ ਹੋਇ ਮੇਰਾ ਸੁਆਮੀ ਪੂਰਨ ਤਾ ਕੋ ਕਾਮੁ ॥ ੧ ॥ ਜਾ ਕੈ ਰਿਦੈ ਵਸੈ ਭੈ ਭੰਜਨੁ ਤਿਸੁ ਜਾਨੈ ਸਗਲ ਜਹਾਨੁ ॥ ਖਿਨੁ ਪਲੁ ਬਿਸਰੁ ਨਹੀ ਮੇਰੇ ਕਰਤੇ ਇਹੁ ਨਾਨਕੁ ਮਾਂਗੈ ਦਾਨੁ ॥ ੨ ॥ ੯੦ ॥ ੧੧੩ ॥ ਸਾਰਗ ਮਹਲਾ ੫ ॥ ਵੂਠਾ ਸਰਬ ਥਾਈ ਮੇਹੁ ॥ ਅਨਦ ਮੰਗਲ ਗਾਉ ਹਰਿ ਜਸੁ ਪੁਰਨ ਪ੍ਰਗਟਿਓ ਨੇਹੁ ॥ ੧ ॥ ਰਹਾਉ ॥ ਚਾਰਿ ਕੁੰਟ ਦਹ ਦਿਸਿ ਜਲ ਨਿਧਿ ਊਨ ਥਾਉ ਨ ਕੇਹੁ ॥ ਕ੍ਰਿਪਾ ਨਿਧਿ ਗੋਬਿੰਦ ਪੂਰਨ ਜੀਅ ਦਾਨੁ ਸਭ ਦੇਹੁ ॥ ੧ ॥ ਸਤਿ ਸਤਿ ਹਰਿ ਸਤਿ ਸੁਆਮੀ ਸਤਿ ਸਾਧਸੰਗੇਹੁ ॥ ਸਤਿ ਤੇ ਜਨ ਜਿਨ ਪਰਤੀਤਿ ਉਪਜੀ ਨਾਨਕ ਨਹ ਭਰਮੇਹੁ ॥ ੨ ॥ ੯੧ ॥ ੧੧੪ ॥ ਸਾਰਗ ਮਹਲਾ ੫ ॥ ਗੋਬਿਦ ਜੀਉ ਤੂ ਮੇਰੇ ਪ੍ਰਾਨ ਅਧਾਰ ॥ ਸਾਜਨ ਮੀਤ ਸਹਾਈ ਤੁਮ ਹੀ ਤੂ ਮੇਰੋ ਪਰਵਾਰ ॥ ੧ ॥ ਰਹਾਉ ॥ ਕਰੁ ਮਸਤਕਿ ਧਾਰਿਓ ਮੇਰੈ ਮਾਥੈ ਸਾਧਸੰਗਿ ਗੁਣ ਗਾਏ ॥ ਤੁਮਰੀ ਕ੍ਰਿਪਾ ਤੇ ਸਭ ਫਲ ਪਾਏ ਰਸਕਿ ਰਾਮ ਨਾਮ ਧਿਆਏ ॥ ੧ ॥ ਅਬਿਚਲ ਨਿਵ ਧਰਾਈ ਸਤਿਗੁਰਿ ਕਬਹੂ ਡੋਲਤ ਨਾਹੀ ॥ ਗੁਰ ਨਾਨਕ ਜਬ ਭਏ ਦਇਆਰਾ ਸਰਬ ਸੁਖਾ ਨਿਧਿ ਪਾਂਹੀ ॥ ੨ ॥ ੯੨ ॥ ੧੧੫ ॥ ਸਾਰਗ ਮਹਲਾ ੫ ॥ ਨਿਬਹੀ ਨਾਮ ਕੀ ਸਚੁ ਖੇਪ ॥ ਲਾਭੁ ਹਰਿ ਗੁਣ ਗਾਇ ਨਿਧਿ ਧਨੁ ਬਿਖੈ ਮਾਹਿ ਅਲੇਪ ॥ ੧ ॥ ਰਹਾਉ ॥ ਜੀਅ ਜੰਤ ਸਗਲ ਸੰਤੋਖੇ ਆਪਨਾ ਪ੍ਰਭੁ ਧਿਆਇ ॥ ਰਤਨ ਜਨਮੁ ਅਪਾਰ ਜੀਤਿਓ ਬਹੁੜਿ ਜੋਨਿ ਨ ਪਾਇ ॥ ੧ ॥ ਭਏ ਕ੍ਰਿਪਾਲ ਦਇਆਲ ਗੋਬਿਦ ਭਇਆ ਸਾਧੂ ਸੰਗੁ ॥ ਹਰਿ ਚਰਨ ਰਾਸਿ ਨਾਨਕ ਪਾਈ ਲਗਾ ਪ੍ਰਭ ਸਿਉ ਰੰਗੁ ॥ ੨ ॥ ੯੩ ॥ ੧੧੬ ॥ ਸਾਰਗ ਮਹਲਾ ੫ ॥ ਮਾਈ ਰੀ ਪੇਖਿ ਰਹੀ ਬਿਸਮਾਦ ॥ ਅਨਹਦ ਧੁਨੀ ਮੇਰਾ ਮਨੁ ਮੋਹਿਓ ਅਚਰਜ ਤਾ ਕੇ ਸ੍ਵਾਦ ॥ ੧ ॥ ਰਹਾਉ ॥ ਮਾਤ ਪਿਤਾ ਬੰਧਪ ਹੈ ਸੋਈ ਮਨਿ ਹਰਿ ਕੋ ਅਹਿਲਾਦ ॥ ਸਾਧਸੰਗਿ ਗਾਏ ਗੁਨ ਗੋਬਿੰਦ ਬਿਨਸਿਓ ਸਬੁ ਪਰਮਾਦ ॥ ੧ ॥ ਡੋਰੀ ਲਪਟਿ ਰਹੀ ਚਰਨਹ ਸੰਗਿ ਭ੍ਰਮ ਭੈ ਸਗਲੇ ਖਾਦ ॥ ਏਕੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥