੧੨੨੭
ਅਧਾਰੁ ਨਾਨਕ ਜਨ ਕੀਆ ਬਹੁਰਿ ਨ ਜੋਨਿ ਭ੍ਰਮਾਦ ॥ ੨ ॥ ੯੪ ॥ ੧੧੭ ॥ ਸਾਰਗ ਮਹਲਾ ੫ ॥ ਮਾਈ ਰੀ ਮਾਤੀ ਚਰਨ ਸਮੂਹ ॥ ਏਕਸੁ ਬਿਨੁ ਹਉ ਆਨ ਨ ਜਾਨਉ ਦੁਤੀਆ ਭਾਉ ਸਭ ਲੂਹ ॥ ੧ ॥ ਰਹਾਉ ॥ ਤਿਆਗਿ ਗੋੁਪਾਲ ਅਵਰ ਜੋ ਕਰਣਾ ਤੇ ਬਿਖਿਆ ਕੇ ਖੁਹ ॥ ਦਰਸ ਪਿਆਸ ਮੇਰਾ ਮਨੁ ਮੋਹਿਓ ਕਾਢੀ ਨਰਕ ਤੇ ਧੂਹ ॥ ੧ ॥ ਸੰਤ ਪ੍ਰਸਾਦਿ ਮਿਲਿਓ ਸੁਖਦਾਤਾ ਬਿਨਸੀ ਹਉਮੈ ਹੂਹ ॥ ਰਾਮ ਰੰਗਿ ਰਾਤੇ ਦਾਸ ਨਾਨਕ ਮਉਲਿਓ ਮਨੁ ਤਨੁ ਜੂਹ ॥ ੨ ॥ ੯੫ ॥ ੧੧੮ ॥ ਸਾਰਗ ਮਹਲਾ ੫ ॥ ਬਿਨਸੇ ਕਾਚ ਕੇ ਬਿਉਗਾਰ ॥ ਰਾਮ ਭਜੁ ਮਿਲਿ ਸਾਧਸੰਗਤਿ ਇਹੈ ਜਗ ਮਹਿ ਸਾਰ ॥ ੧ ॥ ਰਹਾਉ ॥ ਈਤ ਊਤ ਨ ਡੋਲਿ ਕਤਹੂ ਨਾਮੁ ਹਿਰਦੈ ਧਾਰਿ ॥ ਗੁਰ ਚਰਨ ਬੋਹਿਥ ਮਿਲਿਓ ਭਾਗੀ ਉਤਰਿਓ ਸੰਸਾਰ ॥ ੧ ॥ ਜਲਿ ਥਲਿ ਮਹਿਅਲਿ ਪੂਰਿ ਰਹਿਓ ਸਰਬ ਨਾਥ ਅਪਾਰ ॥ ਹਰਿ ਨਾਮੁ ਅੰਮ੍ਰਿਤੁ ਪੀਉ ਨਾਨਕ ਆਨ ਰਸ ਸਭਿ ਖਾਰ ॥ ੨ ॥ ੯੬ ॥ ੧੧੯ ॥ ਸਾਰਗ ਮਹਲਾ ੫ ॥ ਤਾ ਤੇ ਕਰਣ ਪਲਾਹ ਕਰੇ ॥ ਮਹਾ ਬਿਕਾਰ ਮੋਹ ਮਦ ਮਾਤੌ ਸਿਮਰਤ ਨਾਹਿ ਹਰੇ ॥ ੧ ॥ ਰਹਾਉ ॥ ਸਾਧਸੰਗਿ ਜਪਤੇ ਨਾਰਾਇਣ ਤਿਨ ਕੇ ਦੋਖ ਜਰੇ ॥ ਸਫਲ ਦੇਹ ਧੰਨਿ ਓਇ ਜਨਮੇ ਪ੍ਰਭ ਕੈ ਸੰਗਿ ਰਲੇ ॥ ੧ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਸਭ ਊਪਰਿ ਸਾਧ ਭਲੇ ॥ ਨਾਨਕ ਦਾਸ ਧੂਰਿ ਜਨ ਬਾਂਛੈ ਉਧਰਹਿ ਲਾਗਿ ਪਲੇ ॥ ੨ ॥ ੯੭ ॥ ੧੨੦ ॥ ਸਾਰਗ ਮਹਲਾ ੫ ॥ ਹਰਿ ਕੇ ਨਾਮ ਕੇ ਜਨ ਕਾਂਖੀ ॥ ਮਨਿ ਤਨਿ ਬਚਨਿ ਏਹੀ ਸੁਖੁ ਚਾਹਤ ਪ੍ਰਭ ਦਰਸੁ ਦੇਖਹਿ ਕਬ ਆਖੀ ॥ ੧ ॥ ਰਹਾਉ ॥ ਤੂ ਬੇਅੰਤੁ ਪਾਰਬ੍ਰਹਮ ਸੁਆਮੀ ਗਤਿ ਤੇਰੀ ਜਾਇ ਨ ਲਾਖੀ ॥ ਚਰਨ ਕਮਲ ਪ੍ਰੀਤਿ ਮਨੁ ਬੇਧਿਆ ਕਰਿ ਸਰਬਸੁ ਅੰਤਰਿ ਰਾਖੀ ॥ ੧ ॥ ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਇਹ ਨਾਣੀ ਰਸਨਾ ਭਾਖੀ ॥ ਜਪਿ ਰਾਮ ਨਾਮੁ ਨਾਨਕ ਨਿਸਤਰੀਐ ਹੋਰੁ ਦੁਤੀਆ ਬਿਰਥੀ ਸਾਖੀ ॥ ੨ ॥ ੯੮ ॥ ੧੨੧ ॥ ਸਾਰਗ ਮਹਲਾ ੫ ॥ ਮਾਖੀ ਰਾਮ ਕੀ ਤੂ ਮਾਖੀ ॥ ਜਹ ਦੁਰਗੰਧ ਤਹਾ ਤੂ ਬੈਸਹਿ ਮਹਾ ਬਿਖਿਆ ਮਦ ਚਾਖੀ ॥ ੧ ॥ ਰਹਾਉ ॥ ਕਿਤਹਿ ਅਸਥਾਨਿ ਤੂ ਟਿਕਨੁ ਨ ਪਾਵਹਿ ਇਹ ਬਿਧਿ ਦੇਖੀ ਆਖੀ ॥ ਸੰਤਾ ਬਿਨੁ ਤੈ ਕੋਇ ਨ ਛਾਡਿਆ ਸੰਤ ਪਰੇ ਗੋਬਿਦ ਕੀ ਪਾਖੀ ॥ ੧ ॥ ਜੀਅ ਜੰਤ ਸਗਲੇ ਤੈ ਮੋਹੇ ਬਿਨੁ ਸੰਤਾ ਕਿਨੈ ਨ ਲਾਖੀ ॥ ਨਾਨਕ ਦਾਸੁ ਹਰਿ ਕੀਰਤਨਿ ਰਾਤਾ ਸਬਦੁ ਸੁਰਤਿ ਸਚੁ ਸਾਖੀ ॥ ੨ ॥ ੯੯ ॥ ੧੨੨ ॥ ਸਾਰਗ ਮਹਲਾ ੫ ॥ ਮਾਈ ਰੀ ਕਾਟੀ ਜਮ ਕੀ ਫਾਸ ॥ ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗ੍ਰਸਤ ਉਦਾਸ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥