੧੨੨੮
੧ ॥ ਰਹਾਉ ॥ ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥ ਸੰਤਸੰਗਿ ਮਿਲਿ ਹਰਿ ਗੁਣ ਗਾਏ ਬਿਨਸੀ ਦੁਤੀਆ ਆਸ ॥ ੧ ॥ ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ ॥ ਦੇਖਤ ਦਰਸੁ ਪਾਪ ਸਭਿ ਨਾਸੇ ਹਰਿ ਨਾਨਕ ਰਤਨੁ ਲਹਿਓ ॥ ੨ ॥ ੧੦੦ ॥ ੧੨੩ ॥ ਸਾਰਗ ਮਹਲਾ ੫ ॥ ਮਾਈ ਰੀ ਅਰਿਓ ਪ੍ਰੇਮ ਕੀ ਖੋਰਿ ॥ ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਨ ਕੋਈ ਤੋਰਿ ॥ ੧ ॥ ਰਹਾਉ ॥ ਪ੍ਰਾਨ ਮਾਨ ਪਤਿ ਪਿਤ ਸੁਤ ਬੰਧਪ ਹਰਿ ਸਰਬਸੁ ਧਨ ਮੋਰ ॥ ਧ੍ਰਿਗੁ ਸਰੀਰੁ ਅਸਤ ਬਿਸਟਾ ਕ੍ਰਿਮ ਬਿਨੁ ਹਰਿ ਜਾਨਤ ਹੋਰ ॥ ੧ ॥ ਭਇਓ ਕ੍ਰਿਪਾਲ ਦੀਨ ਦੁਖ ਭੰਜਨੁ ਪਰਾ ਪੂਰਬਲਾ ਜੋਰ ॥ ਨਾਨਕ ਸਰਣਿ ਕ੍ਰਿਪਾ ਨਿਧਿ ਸਾਗਰ ਬਿਨਸਿਓ ਆਨ ਨਿਹੋਰ ॥ ੨ ॥ ੧੦੧ ॥ ੧੨੪ ॥ ਸਾਰਗ ਮਹਲਾ ੫ ॥ ਨੀਕੀ ਰਾਮ ਕੀ ਧੁਨਿ ਸੋਇ ॥ ਚਰਨ ਕਮਲ ਅਨੂਪ ਸੁਆਮੀ ਜਪਤ ਸਾਧੂ ਹੋਇ ॥ ੧ ॥ ਰਹਾਉ ॥ ਚਿਤਵਤਾ ਗੋਪਾਲ ਦਰਸਨ ਕਲਮਲਾ ਕਢੁ ਧੋਇ ॥ ਜਨਮ ਮਰਨ ਬਿਕਾਰ ਅੰਕੁਰ ਹਰਿ ਕਾਟਿ ਛਾਡੇ ਖੋਇ ॥ ੧ ॥ ਪਰਾ ਪੂਰਬਿ ਜਿਸਹਿ ਲਿਖਿਆ ਬਿਰਲਾ ਪਾਏ ਕੋਇ ॥ ਰਵਣ ਗੁਣ ਗੋਪਾਲ ਕਰਤੇ ਨਾਨਕਾ ਸਚੁ ਜੋਇ ॥ ੨ ॥ ੧੦੨ ॥ ੧੨੫ ॥ ਸਾਰਗ ਮਹਲਾ ੫ ॥ ਹਰਿ ਕੇ ਨਾਮ ਕੀ ਮਤਿ ਸਾਰ ॥ ਹਰਿ ਬਿਸਾਰਿ ਜੁ ਆਨ ਰਾਚਹਿ ਮਿਥਨ ਸਭ ਬਿਸਥਾਰ ॥ ੧ ॥ ਰਹਾਉ ॥ ਸਾਧਸੰਗਮਿ ਭਜੁ ਸੁਆਮੀ ਪਾਪ ਹੋਵਤ ਖਾਰ ॥ ਚਰਨਾਰਬਿੰਦ ਬਸਾਇ ਹਿਰਦੈ ਬਹੁਰਿ ਜਨਮ ਨ ਮਾਰ ॥ ੧ ॥ ਕਰਿ ਅਨੁਗ੍ਰਹ ਰਾਖਿ ਲੀਨੇ ਏਕ ਨਾਮ ਅਧਾਰ ॥ ਦਿਨ ਰੈਨਿ ਸਿਮਰਤ ਸਦਾ ਨਾਨਕ ਮੁਖ ਊਜਲ ਦਰਬਾਰਿ ॥ ੨ ॥ ੧੦੩ ॥ ੧੨੬ ॥ ਸਾਰਗ ਮਹਲਾ ੫ ॥ ਮਾਨੀ ਤੂੰ ਰਾਮ ਕੈ ਦਰਿ ਮਾਨੀ ॥ ਸਾਧ ਸੰਗਿਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥ ੧ ॥ ਰਹਾਉ ॥ ਧਾਰਿ ਅਨੁਗ੍ਰਹੁ ਅਪੁਨੀ ਕਰਿ ਲੀਨਿ ਗੁਰਮੂਖਿ ਪੂਰ ਗਿਆਨੀ ॥ ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥ ੧ ॥ ਨਿਕਟਿ ਵਰਤਨਿ ਸਾ ਸਦਾ ਸੁਹਾਗਨਿ ਦਹ ਦਿਸ ਸਾਈ ਜਾਨੀ ॥ ਪ੍ਰਿਅ ਰੰਗ ਰੰਗਿ ਰਤੀ ਨਾਰਾਇਣ ਨਾਨਕ ਤਿਸੁ ਕੁਰਬਾਨੀ ॥ ੨ ॥ ੧੦੪ ॥ ੧੨੭ ॥ ਸਾਰਗ ਮਹਲਾ ੫ ॥ ਤੁਅ ਚਰਨ ਆਸਰੋ ਈਸ ॥ ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ ਜਗਦੀਸ ॥ ਰਹਾਉ ॥ ਤੁ ਹਮਰੋ ਹਮ ਤੁਮਰੇ ਕਹੀਐ ਇਤ ਉਤ ਤੁਮ ਹੀ ਰਾਖੇ ॥ ਤੂ ਬੇਅੰਤੁ ਅਪਰੰਪਰੁ ਸੁਆਮੀ ਗੁਰ ਕਿਰਪਾ ਲਾਖੈ ॥ ੧ ॥ ਬਿਨੁ ਬਕਨੇ ਬਿਨੁ ਕਹਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥