੧੨੩
ਹਰਿ ਜੀਉ ਸਚਾ ਊਚੋ ਊਚਾ ਹਉਮੈ ਮਾਰਿ ਮਿਲਾਵਣਿਆ ॥ ੧ ॥ ਰਹਾਉ ॥ ਹਰਿ ਜੀਉ ਸਾਚਾ ਸਾਚੀ ਨਾਈ ॥ ਗੁਰ ਪਰਸਾਦੀ ਕਿਸੈ ਮਿਲਾਈ ॥ ਗੁਰ ਸਬਦਿ ਮਿਲਹਿ ਸੇ ਵਿਛੁੜਹਿ ਨਾਹੀ ਸਹਜੇ ਸਚਿ ਸਮਾਵਣਿਆ ॥ ੨ ॥ ਤੁਝ ਤੇ ਬਾਹਰਿ ਕਛੂ ਨ ਹੋਇ ॥ ਤੂੰ ਜਰਿ ਕਰਿ ਵੇਖਹਿ ਜਾਣਹਿ ਸੋਈ ॥ ਆਪੇ ਕਰੇ ਕਰਾਏ ਕਰਤਾ ਗੁਰਮਤਿ ਆਪਿ ਮਿਲਾਵਣਿਆ ॥ ੩ ॥ ਕਾਮਣਿ ਗੁਣਵੰਤੀ ਹਰਿ ਪਾਏ ॥ ਭੈ ਭਾਇ ਸੀਗਰੁ ਬਣਾਏ ॥ ਸਤਿਗੁਰੁ ਸੇਵਿ ਸਦਾ ਸੋਹਾਗਣਿ ਸਚ ਉਪਦੇਸਿ ਸਮਾਵਣਿਆ ॥ ੪ ॥ ਸਬਦੁ ਵਿਸਾਰਨਿ ਤਿਨਾ ਠਉਰੁ ਨ ਠਾਉ ॥ ਭ੍ਰਮਿ ਭੂਲੇ ਜਿਉ ਸੁੰਞੈ ਘਰਿ ਕਾਉ ॥ ਹਲਤੁ ਪਲਤੁ ਤਿਨੀ ਦੋਵੈ ਗਵਾਏ ਦੁਖੇ ਦੁਖਿ ਵਿਹਾਵਣਿਆ ॥ ੫ ॥ ਲਿਖਦਿਆ ਲਿਖਦਿਆ ਕਾਗਦ ਮਸੁ ਖੋਈ ॥ ਦੂਜੈ ਭਾਇ ਸੁਖੁ ਪਾਏ ਨ ਕੋਈ ॥ ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥ ੬ ॥ ਗੁਰਮੁਖਿ ਸਚੋ ਸਚੁ ਲਿਖਹਿ ਵੀਚਾਰੁ ॥ ਸੇ ਜਨ ਸਚੇ ਪਾਵਹਿ ਮੋਖ ਦੁਆਰੁ ॥ ਸਚੁ ਕਾਗਦੁ ਕਲਮ ਮਸਵਾਣੀ ਸਚੁ ਲਿਖਿ ਸਚਿ ਸਮਾਵਣਿਆ ॥ ੭ ॥ ਮੇਰਾ ਪ੍ਰਭੁ ਅੰਤਰਿ ਬੈਠਾ ਵੇਖੈ ॥ ਗੁਰ ਪਰਸਾਦੀ ਮਿਲੈ ਸੋਈ ਜਨੁ ਲੇਖੈ ॥ ਨਾਨਕ ਨਾਮੁ ਮਿਲੈ ਵਡਿਆਈ ਪੂਰੈ ਗੁਰ ਤੇ ਪਾਵਣਿਆ ॥ ੮ ॥ ੨੨ ॥ ੨੩ ॥ ਮਾਝ ਮਹਲਾ ੩ ॥ ਆਤਮਰਾਮ ਪਰਗਾਸੁ ਗੁਰ ਤੇ ਹੋਵੈ ॥ ਹਉਮੈ ਮੈਲੁ ਲਾਗੀ ਗੁਰ ਸਬਦੀ ਖੋਵੈ ॥ ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ ਕਰੇ ਹਰਿ ਪਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ ॥ ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥ ੧ ॥ ਰਹਾਉ ॥ ਆਪੇ ਕਰਤਾ ਕਾਰਣੁ ਕਰਾਏ ॥ ਜਿਤੁ ਭਾਵੈ ਤਿਤੁ ਕਾਰੈ ਲਾਏ ॥ ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ ਸੁਖੁ ਪਾਵਣਿਆ ॥ ੨ ॥ ਮਰਿ ਮਰਿ ਜੀਵੈ ਤਾ ਕਿਛੁ ਪਾਏ ॥ ਗੁਰ ਪਰਸਾਦੀ ਹਰਿ ਮੰਨਿ ਵਸਾਏ ॥ ਸਦਾ ਮੁਕਤੁ ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥ ੩ ॥ ਬਹੁ ਕਰਮ ਕਮਾਵੈ ਮੁਕਤਿ ਨ ਪਾਏ ॥ ਦੇਸੰਤਰੁ ਭਵੈ ਦੂਜੈ ਭਾਇ ਖੁਆਏ ॥ ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥ ੪ ॥ ਧਾਵਤੁ ਰਾਖੈ ਠਾਕਿ ਰਹਾਏ ॥ ਗੁਰ ਪਰਸਾਦੀ ਪਰਮ ਪਦੁ ਪਾਏ ॥ ਸਤਿਗੁਰੁ ਆਪੇ ਮੇਲਿ ਮਿਲਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥ ੫ ॥ ਇਕਿ ਕੂੜਿ ਲਾਗੇ ਕੂੜੇ ਫਲ ਪਾਏ ॥ ਦੂਜੈ ਭਾਇ ਬਿਰਥਾ ਜਨਮੁ ਗਵਾਏ ॥ ਆਪਿ ਡੁਬੇ ਸਗਲੇ ਕੁਲ ਡੋਬੇ ਕੂੜੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥