੧੨੩੧
ਉਪਦੇਸਿਆ ਨਾਨਕ ਸੇਵਿ ਏਕ ਹਰੀ ॥ ੨ ॥ ੮ ॥ ੧੩੭ ॥ ਸਾਰਗ ਮਹਲਾ ੫ ॥ ਲਾਲ ਲਾਲ ਮੋਹਨ ਗੋਪਾਲ ਤੂ ॥ ਕੀਟ ਹਸਤਿ ਪਾਖਾਣ ਜੰਤ ਸਰਬ ਮੈ ਪ੍ਰਤਿਪਾਲ ਤੂ ॥ ੧ ॥ ਰਹਾਉ ॥ ਨਹ ਦੂਰਿ ਪੂਰਿ ਹਜੂਰਿ ਸੰਗੇ ॥ ਸੁੰਦਰ ਰਸਾਲ ਤੂ ॥ ੧ ॥ ਨਹ ਬਚਨ ਬਰਨ ਨਹ ਕੁਲਹ ਕੁਲ ॥ ਨਾਨਕ ਪ੍ਰਭ ਕਿਰਪਾਲ ਤੂ ॥ ੨ ॥ ੯ ॥ ੧੩੮ ॥ ਸਾਰਗ ਮਃ ੫ ॥ ਕਰਤ ਕੇਲ ਬਿਖੈ ਮੇਲ ਚੰਦ੍ਰ ਸੂਰ ਮੋਹੇ ॥ ਉਪਜਤਾ ਬਿਕਾਰ ਦੁੰਦਰ ਨਉਪਰੀ ਝੁਨੰਤਕਾਰ ਸੁੰਦਰ ਅਨਿਗ ਭਾਉ ਕਰਤ ਫਿਰਤ ਬਿਨੁ ਗੋਪਾਲ ਧੋਹੇ ॥ ਰਹਾਉ ॥ ਤੀਨਿ ਭਉਨੇ ਲਪਟਾਇ ਰਹੀ ਕਾਚ ਕਰਮਿ ਨ ਜਾਤ ਸਹੀ ਉਨਮਤ ਅੰਧ ਧੰਧ ਰਚਿਤ ਜੈਸੇ ਮਹਾ ਸਾਗਰ ਹੋਹੇ ॥ ੧ ॥ ਉਧਰੇ ਹਰਿ ਸੰਤ ਦਾਸ ਕਾਟਿ ਦੀਨੀ ਜਮ ਕੀ ਫਾਸ ਪਤਿਤ ਪਾਵਨ ਨਾਮੁ ਜਾ ਕੋ ਸਿਮਰਿ ਨਾਨਕ ਓਹੇ ॥ ੨॥ ੧੦ ॥ ੧੩੯ ॥ ੩ ॥ ੧੩ ॥ ੧੫੫ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਸਾਰੰਗ ਮਹਲਾ ੯ ॥
ਹਰਿ ਬਿਨੁ ਤੇਰੋ ਕੋ ਨ ਸਹਾਈ ॥ ਕਾਂ ਕੀ ਮਾਤ ਪਿਤਾ ਸਟ ਬਨਿਤਾ ਕੋ ਕਾਹੂ ਕੋ ਭਾਈ ॥ ੧ ॥ ਰਹਾਉ ॥ ਧਨੁ ਧਰਨੀ ਅਰਿ ਸੰਪਤਿ ਸਗਰੀ ਜੋ ਮਾਨਿਓ ਅਪਨਾਈ ॥ ਤਨ ਛੂਟੈ ਕਛੁ ਸੰਗਿ ਨ ਚਾਲੈ ਕਹਾ ਤਾਹਿ ਲਪਟਾਈ ॥ ੧ ॥ ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਰੁਚਿ ਨ ਬਢਾਈ ॥ ਨਾਨਕ ਕਹਤ ਜਗਤ ਸਭ ਮਿਥਿਆ ਜਿਉ ਸੁਪਨਾ ਰੈਨਾਈ ॥ ੨ ॥ ੧ ॥ ਸਾਰੰਗ ਮਹਲਾ ੯ ॥ ਕਹਾ ਮਨ ਬਿਖਿਆ ਸਿਉ ਲਪਟਾਹੀ ॥ ਯਾ ਜਗ ਮਹਿ ਕੋਊ ਰਹਨੁ ਨ ਪਾਵੈ ਇਕਿ ਆਵਹਿ ਇਕਿ ਜਾਹੀ ॥ ੧ ॥ ਰਹਾਉ ॥ ਕਾਂ ਕੋ ਤਨੁ ਧਨੁ ਸੰਪਤਿ ਕਾਂ ਕੀ ਕਾ ਸਿਉ ਨੇਹੁ ਲਗਾਹੀ ॥ ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਹੀ ॥ ੧ ॥ ਤਜਿ ਅਭਿਮਾਨੁ ਸਰਣਿ ਸੰਤਨ ਗਹੁ ਮੁਕਤਿ ਹੋਹਿ ਛਿਨ ਮਾਹੀ ॥ ਜਨ ਨਾਨਕ ਭਗਵੰਤ ਭਜਨ ਬਿਨੁ ਸੁਖੁ ਸੁਪਨੈ ਭੀ ਨਾਹੀ ॥ ੨ ॥ ੨ ॥ ਸਾਰੰਗ ਮਹਲਾ ੯ ॥ ਕਹਾ ਨਰ ਅਪਨੋ ਜਨਮੁ ਗਵਾਵੈ ॥ ਮਾਇਆ ਮਦਿ ਬਿਖਿਆ ਰਸਿ ਰਚਿਓ ਰਾਮ ਸਰਨਿ ਨਹੀ ਆਵੇ ॥ ੧ ॥ ਰਹਾਉ ॥ ਇਹੁ ਸੰਸਾਰੁ ਸਗਲ ਹੈ ਸੁਪਨੋ ਦੇਖਿ ਕਹਾ ਲੋਭਾਵੈ ॥ ਜੋ ਉਪਜੈ ਸੋ ਸਗਲ ਬਿਨਾਸੈ ਰਹਨੁ ਨ ਕੋਊ ਪਾਵੈ ॥ ੧ ॥ ਮਿਥਿਆ ਤਨੁ ਸਾਚੋ ਕਰਿ ਮਾਨਿਓ ਇਹ ਬਿਧਿ ਆਪੁ ਬੰਧਾਵੈ ॥ ਜਨ ਨਾਨਕ ਸੋਊ ਜਨੁ ਮੁਕਤਾ ਰਾਮ ਭਜਨ ਚਿਤੁ ਲਾਵੈ ॥ ੨ ॥ ੩ ॥ ਸਾਰੰਗ ਮਹਲਾ ੯ ॥ ਮਨ ਕਰਿ ਕਬਹੂ ਨ ਹਰਿ ਗੁਨ ਗਾਇਓ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥