੧੨੩੨
ਬਿਖਿਆਸਕਤ ਰਹਿਉ ਨਿਸਿ ਬਾਸੁਰ ਕੀਨੋ ਅਪਨੋ ਭਾਇਓ ॥ ੧ ॥ ਰਹਾਉ ॥ ਗੁਰ ਉਪਦੇਸਿ ਸੁਨਿਓ ਨਹਿ ਕਾਨਨਿ ਪਰ ਦਾਰਾ ਲਪਟਾਇਓ ॥ ਪਰ ਨਿੰਦਾ ਕਾਰਨਿ ਬਹੁ ਧਾਵਤ ਸਮਝਿਓ ਨਹ ਸਮਝਾਇਓ ॥ ੧ ॥ ਕਹਾ ਕਹਉ ਮੈ ਅਪੁਨੀ ਕਰਨੀ ਜਿਹ ਬਿਧਿ ਜਨਮੁ ਗਵਾਇਓ ॥ ਕਹਿ ਨਾਨਕ ਸਬ ਅਉਗਨ ਮੋ ਮਹਿ ਰਾਖਿ ਲੇਹੁ ਸਰਨਾਇਓ ॥ ੨ ॥ ੪ ॥ ੩ ॥ ੧੩ ॥ ੧੩੯ ॥ ੪ ॥ ੧੫੯ ॥

ਰਾਗੁ ਸਾਰਗ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਹਰਿ ਬਿਨੁ ਕਿਉ ਜੀਵਾ ਮੇਰੀ ਮਾਈ ॥ ਜੈ ਜਗਦੀਸ ਤੇਰਾ ਜਸੁ ਜਾਚਉ ਮੈ ਹਰਿ ਬਿਨੁ ਰਹਨੁ ਨ ਜਾਈ ॥ ੧ ॥ ਰਹਾਉ ॥ ਹਰਿ ਕੀ ਪਿਆਸ ਪਿਆਸੀ ਕਾਮਨਿ ਦੇਖਉ ਰੈਨਿ ਸਬਾਈ ॥ ਸ੍ਰੀਧਰ ਨਾਥ ਮੇਰਾ ਮਨੁ ਲੀਨਾ ਪ੍ਰਭੁ ਜਾਨੈ ਪੀਰ ਪਰਾਈ ॥ ੧ ॥ ਗਣਤ ਸਰੀਰਿ ਪੀਰ ਹੈ ਹਰਿ ਬਿਨੁ ਗੁਰ ਸਬਦੀ ਹਰਿ ਪਾਂਈ ॥ ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀਉ ਹਰਿ ਸਿਉ ਰਹਾਂ ਸਮਾਈ ॥ ੨ ॥ ਐਸੀ ਰਵਤ ਰਵਹੁ ਮਨ ਮੇਰੇ ਹਰਿ ਚਰਣੀ ਚਿਤੁ ਲਾਈ ॥ ਬਿਸਮ ਭਏ ਗੁਣ ਗਾਇ ਮਨੋਹਰ ਨਿਰਭਉ ਸਹਜਿ ਸਮਾਈ ॥ ੩ ॥ ਹਿਰਦੈ ਨਾਮੁ ਸਦਾ ਧੁਨਿ ਨਿਹਚਲ ਘਟੈ ਨ ਕੀਮਤਿ ਪਾਈ ॥ ਬਿਨੁ ਨਾਵੈ ਸਭੁ ਕੋਈ ਨਿਰਧਨੁ ਸਤਿਗੁਰਿ ਬੂਝ ਬੁਝਾਈ ॥ ੪ ॥ ਪ੍ਰੀਤਮ ਪ੍ਰਾਨ ਭਏ ਸੁਨਿ ਸਜਨੀ ਦੂਤ ਮੁਏ ਬਿਖੁ ਖਾਈ ॥ ਜਬ ਕੀ ਉਪਜੀ ਤਬ ਕੀ ਤੈਸੀ ਰੰਗੁਲ ਭਈ ਮਨਿ ਭਾਈ ॥ ੫ ॥ ਸਹਜ ਸਮਾਧਿ ਸਦਾ ਲਿਵ ਹਰਿ ਸਿਉ ਜੀਵਾਂ ਹਰਿ ਗੁਨ ਗਾਈ ॥ ਗੁਰ ਕੈ ਸਬਦਿ ਰਤਾ ਬੈਰਾਗੀ ਨਿਜ ਘਰਿ ਤਾੜੀ ਲਾਈ ॥ ੬ ॥ ਸੁਧ ਰਸ ਨਾਮੁ ਮਹਾ ਰਸੁ ਮੀਠਾ ਨਿਜ ਘਰਿ ਤਤੁ ਗੁਸਾਂਈਂ ॥ ਤਹ ਹੀ ਮਨੁ ਜਹ ਹੀ ਤੈ ਰਾਖਿਆ ਐਸੀ ਗੁਰਮਤਿ ਪਾਈ ॥ ੭ ॥ ਸਨਕ ਸਨਾਦਿ ਬ੍ਰਹਮਾਦਿ ਇੰਦ੍ਰਾਦਿਕ ਭਗਤਿ ਰਤੇ ਬਨਿ ਆਈ ॥ ਨਾਨਕ ਹਰਿ ਬਿਨੁ ਘਰੀ ਨ ਜੀਵਾਂ ਹਰਿ ਕਾ ਨਾਮੁ ਵਡਾਈ ॥ ੮ ॥ ੧ ॥ ਸਾਰਗ ਮਹਲਾ ੧ ॥ ਹਰਿ ਬਿਨੁ ਕਿਉ ਧੀਰੈ ਮਨੁ ਮੇਰਾ ॥ ਕੋਟਿ ਕਲਪ ਕੇ ਦੂਖ ਬਿਨਾਸਨ ਸਾਚੁ ਦ੍ਰਿੜਾਇ ਨਿਬੇਰਾ ॥ ੧ ॥ ਰਹਾਉ ॥ ਕ੍ਰੋਧੁ ਨਿਵਾਰਿ ਜਲੇ ਹਉ ਮਮਤਾ ਪ੍ਰੇਮੁ ਸਦਾ ਨਉ ਰੰਗੀ ॥ ਅਨਭਉ ਬਿਸਰਿ ਗਏ ਪ੍ਰਭੁ ਜਾਚਿਆ ਹਰਿ ਨਿਰਮਾਇਲੁ ਸੰਗੀ ॥ ੧ ॥ ਚੰਚਲ ਮਤਿ ਤਿਆਗਿ ਭਉ ਭੰਜਨੁ ਪਾਇਆ ਏਕ ਸਬਦਿ ਲਿਵ ਲਾਗੀ ॥ ਹਰਿ ਰਸੁ ਚਾਖਿ ਤ੍ਰਿਖਾ ਨਿਵਾਰੀ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥