੧੨੩੩
ਮੇਲਿ ਲਏ ਬਡਭਾਗੀ ॥ ੨ ॥ ਅਭਰਤ ਸਿੰਚਿ ਭਏ ਸੁਭਰ ਸਰ ਗੁਰਮਤਿ ਸਾਚੁ ਨਿਹਾਲਾ ॥ ਮਨ ਰਤਿ ਨਾਮਿ ਰਤੇ ਨਿਹਕੇਵਲ ਆਦਿ ਜੁਗਾਦਿ ਦਇਆਲਾ ॥ ੩ ॥ ਮੋਹਨਿ ਮੋਹਿ ਲੀਆ ਮਨੁ ਮੋਰਾ ਬਡੈ ਭਾਗ ਲਿਵ ਲਾਗੀ ॥ ਸਾਚ ਬੀਚਾਰਿ ਕਿਲਵਿਖ ਦੁਖ ਕਾਟੇ ਮਨੁ ਨਿਰਮਲੁ ਅਨਰਾਗੀ ॥ ੪ ॥ ਗਹਿਰ ਗੰਭੀਰ ਸਾਗਰ ਰਤਨਾਗਰ ਅਵਰ ਨਹੀ ਅਨ ਪੂਜਾ ॥ ਸਬਦੁ ਬੀਚਾਰਿ ਭਰਮ ਭਉ ਭੰਜਨੁ ਅਵਰੁ ਨ ਜਾਨਿਆ ਦੂਜਾ ॥ ੫ ॥ ਮਨੂਆ ਮਾਰਿ ਨਿਰਮਲ ਪਦੁ ਚੀਨਿਆ ਹਰਿ ਰਸ ਰਤੇ ਅਧਿਕਾਈ ॥ ਏਕਸ ਬਿਨੁ ਮੈ ਅਵਰੁ ਨ ਜਾਨਾਂ ਸਤਿਗੁਰਿ ਬੂਝ ਬੁਝਾਈ ॥ ੬ ॥ ਅਗਮ ਅਗੋਚਰੁ ਅਨਾਥੁ ਅਜੋਨੀ ਗੁਰਮਤਿ ਏਕੋ ਜਾਨਿਆ ॥ ਸੁਭਰ ਭਰੇ ਨਾਹੀ ਚਿਤੁ ਡੋਲੈ ਮਨ ਹੀ ਤੇ ਮਨੁ ਮਾਨਿਆ ॥ ੭ ॥ ਗੁਰ ਪਰਸਾਦੀ ਅਕਥਉ ਕਥੀਐ ਕਹਉ ਕਹਾਵੈ ਸੋਈ ॥ ਨਾਨਕ ਦੀਨ ਦਇਆਲ ਹਮਾਰੇ ਅਵਰੁ ਨ ਜਾਨਿਆ ਕੋਈ ॥ ੮ ॥ ੨ ॥

ਸਾਰਗ ਮਹਲਾ ੩ ਅਸਟਪਦੀਆ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਮਨ ਮੇਰੇ ਹਰਿ ਕੈ ਨਾਮਿ ਵਡਾਈ ॥ ਹਰਿ ਬਿਨੁ ਅਵਰੁ ਨ ਜਾਣਾ ਕੋਈ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥ ੧॥ ਰਹਾਉ ॥ ਸਬਦਿ ਭਉ ਭੰਜਨੁ ਜਮਕਾਲ ਨਿਖੰਜਨੁ ਹਰਿ ਸੇਤੀ ਲਿਵ ਲਾਈ ॥ ਹਰਿ ਸੁਖਦਾਤਾ ਗੁਰਮੁਖਿ ਜਾਤਾ ਸਹਜੇ ਰਹਿਆ ਸਮਾਈ ॥ ੧ ॥ ਭਗਤਾਂ ਕਾ ਭੋਜਨੁ ਹਰਿ ਨਾਮ ਨਿਰੰਜਨੁ ਪੈਨੑਣੁ ਭਗਤਿ ਬਡਾਈ ॥ ਨਿਜ ਘਰਿ ਵਾਸਾ ਸਦਾ ਹਰਿ ਸੇਵਨਿ ਹਰਿ ਦਰਿ ਸੋਭਾ ਪਾਈ ॥ ੨ ॥ ਮਨਮੁਖ ਬੁਧਿ ਕਾਚੀ ਮਨੂਆ ਡੋਲੈ ਅਕਥੁ ਨ ਕਥੈ ਕਹਾਨੀ ॥ ਗੁਰਮਤਿ ਨਿਹਚਲੁ ਹਰਿ ਮਨਿ ਵਸਿਆ ਅੰਮ੍ਰਿਤ ਸਾਚੀ ਬਾਨੀ ॥ ੩ ॥ ਮਨ ਕੇ ਤਰੰਗ ਸਬਦਿ ਨਿਵਾਰੇ ਰਸਨਾ ਸਹਜਿ ਸੁਭਾਈ ॥ ਸਤਿਗੁਰ ਮਿਲਿ ਰਹੀਐ ਸਦ ਅਪੁਨੇ ਜਿਨਿ ਹਰਿ ਸੇਤੀ ਲਿਵ ਲਾਈ ॥ ੪ ॥ ਮਨੁ ਸਬਦਿ ਮਰੈ ਤਾ ਮੁਕਤੋ ਹੋਵੈ ਹਰਿ ਚਰਣੀ ਚਿਤੁ ਲਾਈ ॥ ਹਰਿ ਸਰੁ ਸਾਗਰੁ ਸਦਾ ਜਲੁ ਨਿਰਮਲੁ ਨਾਵੈ ਸਹਜਿ ਸੁਭਾਈ ॥ ੫ ॥ ਸਬਦੁ ਵੀਚਾਰਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰੀ ॥ ਅੰਤਰਿ ਨਿਹਕੇਵਲੁ ਹਰਿ ਰਵਿਆ ਸਭੁ ਆਤਮਰਾਮੁ ਮੁਰਾਰੀ ॥ ੬ ॥ ਸੇਵਕ ਸੇਵਿ ਰਹੇ ਸਚਿ ਰਾਤੇ ਜੋ ਤੇਰੈ ਮਨਿ ਭਾਣੇ ॥ ਦੁਬਿਧਾ ਮਹਲੁ ਨ ਪਾਵੈ ਜਗਿ ਝੂਠੀ ਗੁਣ ਅਵਗਣ ਨ ਪਛਾਣੇ ॥ ੭ ॥ ਆਪੇ ਮੇਲਿ ਲਏ ਅਕਥੁ ਕਥੀਐ ਸਚੁ ਸਬਦੁ ਸਚੁ ਬਾਣੀ ॥ ਨਾਨਕ ਸਾਚੇ ਸਚਿ ਸਮਾਣੇ ਹਰਿ ਕਾ ਨਾਮੁ ਵਖਾਣੀ ॥ ੮ ॥ ੧ ॥ ਸਾਰਗ ਮਹਲਾ ੩ ॥ ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥