੧੨੩੪
ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥ ੧ ॥ ਰਹਾਉ ॥ ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥ ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥ ੧ ॥ ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥ ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥ ੨ ॥ ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥ ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥ ੩ ॥ ਪੰਡਿਤ ਪੜਿੑ ਪੜਿੑ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥ ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥ ੪ ॥ ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥ ੫ ॥ ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥ ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥ ੬ ॥ ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥ ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥ ੭ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥ ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥ ੮ ॥ ੨ ॥ ਸਾਰਗ ਮਹਲਾ ੩ ॥ ਮਨ ਮੇਰੇ ਹਰਿ ਕੀ ਅਕਥ ਕਹਾਣੀ ॥ ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥ ੧ ॥ ਰਹਾਉ ॥ ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥ ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥ ੧ ॥ ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥ ਨਾਮ ਬਿਨਾ ਸਭੁ ਜਗੁ ਹੈ ਮੈਲਾ ਦੁਜੈ ਭਰਮਿ ਪਤਿ ਖੋਈ ॥ ੨ ॥ ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥ ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥ ੩ ॥ ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਵੈ ਤਿਸੁ ਨਾਇ ਲਾਏ ॥ ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥ ੪ ॥ ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥ ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥ ੫ ॥ ਜਿਨੑ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥ ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥ ੬ ॥ ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥ ਮਨਮੁਖੁ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥ ੭ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥