੧੨੩੫
ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ ਵੇਖੈ ॥ ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥ ੮ ॥ ੩ ॥

ਸਾਰਗ ਮਹਲਾ ੫ ਅਸਟਪਦੀਆ ਘਰੁ ੧ ॥ ਸਤਿਗੁਰ ਪ੍ਰਸਾਦਿ ॥
ਗੁਸਾਈਂ. ਪਰਤਾਪੁ ਤੁਹਾਰੋ ਡੀਠਾ ॥ ਕਰਨ ਕਰਾਵਨ ਉਪਾਇ ਸਮਾਵਨ ਸਗਲ ਛਤ੍ਰਪਤਿ ਬੀਠਾ ॥ ੧ ॥ ਰਹਾਉ ॥ ਰਾਣਾ ਰਾਉ ਰਾਜ ਭਏ ਰੰਕਾ ਉਨਿ ਝੂਠੇ ਕਹਣੁ ਕਹਾਇਓ ॥ ਹਮਰਾ ਰਾਜਨੁ ਸਦਾ ਸਲਾਮਤਿ ਤਾ ਕੋ ਸਗਲ ਘਟਾ ਜਸੁ ਗਾਇਓ ॥ ੧ ॥ ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥ ਬੇਸੁਮਾਰ ਵਡ ਸਾਹ ਦਾਤਾਰਾ ਊਚੇ ਹੀ ਤੇ ਊਚਾ ॥ ੨ ॥ ਪਵਨਿ ਪਰੋਇਓ ਸਗਲ ਅਕਾਰਾ ਪਾਵਕ ਕਾਸਟ ਸੰਗੇ ॥ ਨੀਰੁ ਧਰਣਿ ਕਰਿ ਰਾਖੇ ਏਕਤ ਕੋਇ ਨ ਕਿਸ ਹੀ ਸੰਗੇ ॥ ੩ ॥ ਘਟਿ ਘਟਿ ਕਥਾ ਰਾਜਨ ਕੀ ਚਾਲੈ ਘਰਿ ਘਰਿ ਤੁਝਹਿ ਉਮਾਹਾ ॥ ਜੀਅ ਜੰਤ ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥ ੪ ॥ ਜੋ ਕਿਛੁ ਕਰਣਾ ਸੁ ਆਪੇ ਕਰਣਾ ਸਮਲਤਿ ਕਾਹੂ ਦੀਨੀੑ ॥ ਅਨਿਕ ਜਤਨ ਕਰਿ ਕਰਹ ਦਿਖਾਏ ਸਾਚੀ ਸਾਖੀ ਚੀਨੀੑ ॥ ੫ ॥ ਹਰਿ ਭਗਤਾ ਕਰਿ ਰਾਖੇ ਅਪਨੇ ਦੀਨੀ ਨਾਮੁ ਵਡਾਈ ॥ ਜਿਨਿ ਜਿਨਿ ਕਰੀ ਅਵਗਿਆ ਜਨ ਕੀ ਤੇ ਤੈਂ ਦੀਏ ਰੁੜਾੑਈ ॥ ੬ ॥ ਮੁਕਤਿ ਭਏ ਸਾਧਸੰਗਤਿ ਕਰਿ ਤਿਨ ਕੇ ਅਵਗਨ ਸਭਿ ਪਰਹਰਿਆ ॥ ਤਿਨ ਕਉ ਦੇਖਿ ਭਏ ਕਿਰਪਾਲਾ ਤਿਨ ਭਵ ਸਾਗਰੁ ਤਰਿਆ ॥ ੭ ॥ ਹਮ ਨਾਨੇੑ ਨੀਚ ਤੁਮੇੑ ਬਡ ਸਾਹਿਬ ਕੁਦਰਤਿ ਕਉਣ ਬੀਚਾਰਾ ॥ ਮਨੁ ਤਨੁ ਸੀਤਲੁ ਗੁਰ ਦਰਸ ਦੇਖੇ ਨਾਨਕ ਨਾਮੁ ਅਧਾਰਾ ॥ ੮ ॥ ੧ ॥

ਸਾਰਗ ਮਹਲਾ ੫ ਅਸਟਪਦੀ ਘਰੁ ੬ ੴ ਸਤਿਗੁਰ ਪ੍ਰਸਾਦਿ ॥
ਅਗਮ ਅਗਾਧਿ ਸੁਨਹੁ ਜਨ ਕਥਾ ॥ ਪਾਰਬ੍ਰਹਮ ਕੀ ਅਚਰਜ ਸਭਾ ॥ ੧ ॥ ਰਹਾਉ ॥ ਸਦਾ ਸਦਾ ਸਤਿਗੁਰ ਨਮਸਕਾਰ ॥ ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥ ਮਨ ਭੀਤਰਿ ਹੋਵੈ ਪਰਗਾਸੁ ॥ ਗਿਆਨ ਅੰਜਨੁ ਅਗਿਆਨ ਬਿਨਾਸੁ ॥ ੧ ॥ ਮਿਤਿ ਨਾਹੀ ਜਾ ਕਾ ਬਿਸਥਾਰੁ ॥ ਸੋਭਾ ਤਾ ਕੀ ਅਪਰ ਅਪਾਰ ॥ ਅਨਿਕ ਰੰਗੁ ਜਾ ਕੇ ਗਨੇ ਨ ਜਾਹਿ ॥ ਸੋਗ ਹਰਖ ਦੁਹਹੂ ਮਹਿ ਨਾਹਿ ॥ ੨ ॥ ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥ ਅਨਿਕ ਮਹੇਸ ਬੈਸਿ ਧਿਆਨੁ ਧਰਹਿ ॥ ਅਨਿਕ ਪੁਰਖ ਅੰਸਾ ਅਵਤਾਰ ॥ ਅਨਿਕ ਇੰਦ੍ਰ ਊਭੇ ਦਰਬਾਰ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥