੧੨੩੬
ਅਨਿਕ ਪਵਨ ਪਾਵਕ ਅਰੁ ਨੀਰ॥ ਅਨਿਕ ਰਤਨ ਸਾਗਰ ਦਧਿ ਖੀਰ ॥ ਅਨਿਕ ਸੂਰ ਸਸੀਅਰ ਨਖਿਆਤਿ ॥ ਅਨਿਕ ਦੇਵੀ ਦੇਵਾ ਬਹੁ ਭਾਂਤਿ ॥ ੪ ॥ ਅਨਿਕ ਬਸੁਧਾ ਅਨਿਕ ਕਾਮਧੇਨ ॥ ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥ ਅਨਿਕ ਅਕਾਸ ਅਨਿਕ ਪਾਤਾਲ ॥ ਅਨਿਕ ਮੁਖੀ ਜਪੀਐ ਗੋਪਾਲ ॥ ੫ ॥ ਅਨਿਕ ਸਾਸਤ੍ਰ ਸਿਮ੍ਰੀਤਿ ਪੁਰਾਨ ॥ ਅਨਿਕ ਜੁਗਤਿ ਹੋਵਤ ਬਖਿਆਨ ॥ ਅਨਿਕ ਸਰੋਤੇ ਸੁਨਹਿ ਨਿਧਾਨ ॥ ਸਰਬ ਜੀਅ ਪੂਰਨ ਭਗਵਾਨ ॥ ੬ ॥ ਅਨਿਕ ਧਰਮ ਅਨਿਕ ਕੁਮੇਰ ॥ ਅਨਿਕ ਬਰਨ ਅਨਿਕ ਕਨਿਕ ਸੁਮੇਰ ॥ ਅਨਿਕ ਸੇਖ ਨਵਤਨ ਨਾਮੁ ਲੇਹਿ ॥ ਪਾਰਬ੍ਰਹਮ ਕਾ ਅੰਤੁ ਨ ਤੇਹਿ ॥ ੭ ॥ ਅਨਿਕ ਪੁਰੀਆ ਅਨਿਕ ਤਹ ਖੰਡ ॥ ਅਨਿਕ ਰੂਪ ਰੰਗ ਬ੍ਰਹਮੰਡ ॥ ਅਨਿਕ ਬਨਾ ਅਨਿਕ ਫਲ ਮੂਲ ॥ ਆਪਹਿ ਸੂਖਮ ਆਪਹਿ ਅਸਥੂਲ ॥ ੮ ॥ ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥ ਅਨਿਕ ਪਰਲਉ ਅਨਿਕ ਉਤਪਾਤਿ ॥ ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥ ਰਮਤ ਰਾਮ ਪੂਰਨ ਸ੍ਰਬ ਠਾਂਇ ॥ ੯ ॥ ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥ ਅਨਿਕ ਕਲਾ ਖੇਲੈ ਹਰਿ ਰਾਇ ॥ ਅਨਿਕ ਧੁਨਿਤ ਲਲਿਤ ਸੰਗੀਤ ॥ ਅਨਿਕ ਗੁਪਤ ਪ੍ਰਗਟੇ ਤਹ ਚੀਤ ॥ ੧੦ ॥ ਸਭ ਤੇ ਊਛ ਭਗਤ ਜਾ ਕੈ ਸੰਗਿ ॥ ਆਠ ਪਹਰ ਗੁਨ ਗਾਵਹਿ ਰੰਗਿ ॥ ਅਨਿਕ ਅਨਾਹਦ ਆਨੰਦ ਝੁਨਕਾਰ ॥ ਉਆ ਰਸ ਕਾ ਕਛੁ ਅੰਤੁ ਨ ਪਾਰ ॥ ੧੧ ॥ ਸਤਿ ਪੁਰਖੁ ਸਤਿ ਅਸਥਾਨੁ ॥ ਊਚ ਤੇ ਊਚ ਨਿਰਮਲ ਨਿਰਬਾਨੁ ॥ ਅਪੁਨਾ ਕੀਆ ਜਾਨਹਿ ਆਪਿ ॥ ਆਪੇ ਘਟਿ ਘਟਿ ਰਹਿਓ ਬਿਆਪਿ ॥ ਕ੍ਰਿਪਾ ਨਿਧਾਨ ਨਾਨਕ ਦਇਆਲ ॥ ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥ ੧੨ ॥ ੧ ॥ ੨ ॥ ੨ ॥ ੩ ॥ ੭ ॥

ਸਾਰਗ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਸਭ ਦੇਖੀਐ ਅਨਭੈ ਕਾ ਦਾਤਾ ॥ ਘਟਿ ਘਟਿ ਪੂਰਨ ਹੈ ਅਲਿਪਾਤਾ ॥ ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥ ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥ ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥ ੧ ॥ ਕਉਨ ਉਪਮਾ ਦੇਉ ਕਵਨ ਬਡਾਈ ॥ ਪੂਰਨ ਪੁਰਿ ਰਹਿਓ ਸ੍ਰਬ ਠਾਈ ॥ ਪੂਰਨ ਮਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ ॥ ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥