੧੨੩੭
ਬੇਲਾ ਆਈ ॥ ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੂ ਜਾਈ ॥ ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥ ੨ ॥ ਪੂਛਉ ਸੰਤ ਮੇਰੋ ਠਾਕੁਰੁ ਕੈਸਾ ॥ ਹੀਂ.ਉ ਅਰਾਧਉਂ ਦੇਹੁ ਸਦੇਸਾ ॥ ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥ ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥ ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥ ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥ ੩ ॥ ਕਰਿ ਕਿਰਪਾ ਅਪੁਨੇ ਪਹਿ ਆਇਆ ॥ ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥ ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥ ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥ ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥ ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥ ੪ ॥ ੧ ॥

ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਰਸਨੇ ਕੀ ਧੁਨਿ ੴ ਸਤਿਗੁਰ ਪ੍ਰਸਾਦਿ ॥
ਸਲੋਕ ਮਹਲਾ ੨ ॥ ਗੁਰੁ ਕੁੰਜੀ ਪਾਹੂ ਨਿਵਲੁ ਮਨ ਕੋਠਾ ਤਨੁ ਛਤਿ ॥ ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਕੁੰਜੀ ਹਥਿ ॥ ੧ ॥ ਮਹਲਾ ੧ ॥ ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ ॥ ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪੀਂ. ਮਾਲੀਂ. ਰੰਗਿ ॥ ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤੀਂ. ਕੀਤੈ ਪੁੰਨਿ ॥ ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥ ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥ ਨਾਨਕ ਭੀਜੈ ਸਾਚੈ ਨਾਇ ॥ ੨ ॥ ਮਹਲਾ ੧ ॥ ਨਵ ਛਿਅ ਖਟ ਕਾ ਕਰੇ ਬੀਚਾਰੁ ॥ ਨਿਸਿ ਦਿਨ ਉਚਰੈ ਭਾਰ ਅਠਾਰ ॥ ਤਿਨਿ ਭੀ ਅੰਤੁ ਨ ਪਾਇਆ ਤੋਹਿ ॥ ਨਾਮ ਬਿਹੂਣ ਮੁਕਤਿ ਕਿਉ ਹੋਇ ॥ ਨਾਭਿ ਵਸਤ ਬ੍ਰਹਮੈ ਅੰਤੁ ਨ ਜਾਣਿਆ ॥ ਗੁਰਮੁਖਿ ਨਾਨਕ ਨਾਮੁ ਪਛਾਣਿਆ ॥ ੩ ॥ ਪਉੜੀ ॥ ਆਪੇ ਆਪਿ ਨਿਰੰਜਨਾ ਜਿਨਿ ਆਪੁ ਉਪਾਇਆ ॥ ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ ॥ ਤ੍ਰੈ ਗੁਣ ਆਪਿ ਸਿਰਜਿਅਨੁ ਮਾਇਆ ਮੋਹੁ ਵਧਾਇਆ ॥ ਗੁਰ ਪਰਸਾਦੀ ਉਬਰੇ ਜਿਨ ਭਾਣਾ ਭਾਇਆ ॥ ਨਾਨਕ ਸਚੁ ਵਰਤਦਾ ਸਭ ਸਚਿ ਸਮਾਇਆ ॥ ੧ ॥ ਸਲੋਕ ਮਹਲਾ ੨ ॥ ਆਪਿ ਉਪਾਏ ਨਾਨਕਾ ਆਪੇ ਰਖੈ ਵੇਕ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥