੧੨੩੮
ਮੰਦਾ ਕਿਸ ਨੋ ਆਖੀਐ ਜਾਂ ਸਭਨਾ ਸਾਹਿਬੁ ਏਕੁ ॥ ਸਭਨਾ ਸਾਹਿਬੁ ਏਕੁ ਹੈ ਵੇਖੈ ਧੰਧੈ ਲਾਇ ॥ ਕਿਸੈ ਥੋੜਾ ਕਿਸੈ ਅਗਲਾ ਖਾਲੀ ਕੋਈ ਨਾਹਿ ॥ ਆਵਹਿ ਨੰਗੇ ਜਾਹਿ ਨੰਗੇ ਵਿਚੇ ਕਰਹਿ ਵਿਥਾਰ ॥ ਨਾਨਕ ਹੁਕਮੁ ਨ ਜਾਣੀਐ ਅਗੈ ਕਾਈ ਕਾਰ ॥ ੧ ॥ ਮਹਲਾ ੧ ॥ ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ ॥ ਆਪੇ ਥਾਪਿ ਉਥਾਪੈ ਆਪੇ ਏਤੇ ਵੇਸ ਕਰਾਵੈ ॥ ਜੇਤੇ ਜੀਅ ਫਿਰਹਿ ਅਉਧੂਤੀ ਆਪੇ ਭਿਖਿਆ ਪਾਵੈ ॥ ਲੇਖੈ ਬੋਲਣੁ ਲੇਖੈ ਚਲਣੁ ਕਾਇਤੁ ਕੀਚਹਿ ਦਾਵੇ ॥ ਮੂਲੁ ਮਤਿ ਪਰਵਾਣਾ ਏਹੋ ਨਾਨਕੁ ਆਖਿ ਸੁਣਾਏ ॥ ਕਰਣੀ ਉਪਰਿ ਹੋਇ ਤਪਾਵਸੁ ਜੇ ਕੋ ਕਹੈ ਕਹਾਏ ॥ ੨ ॥ ਪਉੜੀ ॥ ਗੁਰਮੁਖਿ ਚਲਤੁ ਰਚਾਇਓਨੁ ਗੁਣ ਪਰਗਟੀ ਆਇਆ ॥ ਗੁਰਬਾਣੀ ਸਦ ਉਚਰੈ ਹਰਿ ਮੰਨਿ ਵਸਾਇਆ ॥ ਸਕਤਿ ਗਈ ਭ੍ਰਮੁ ਕਟਿਆ ਸਿਵ ਜੋਤਿ ਜਗਾਇਆ ॥ ਜਿਨ ਕੈ ਪੋਤੈ ਪੁੰਨੁ ਹੈ ਗੁਰੁ ਪੁਰਖੁ ਮਿਲਾਇਆ ॥ ਨਾਨਕ ਸਹਜੇ ਮਿਲਿ ਰਹੇ ਹਰਿ ਨਾਮਿ ਸਮਾਇਆ ॥ ੨ ॥ ਸਲੋਕ ਮਹਲਾ ੨ ॥ ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ ॥ ਲਿਖੇ ਉਪਰਿ ਹੁਕਮੁ ਹੋਇ ਲਈਐ ਵਸਤੁ ਸਮਾੑਲਿ ॥ ਵਸਤੁ ਲਈ ਵਣਜਾਰਈ ਵਖਰੁ ਬਧਾ ਪਾਇ ॥ ਕੋਈ ਲਾਹਾ ਲੈ ਚਲੇ ਇਕਿ ਚਲੇ ਮੂਲੁ ਗਵਾਇ ॥ ਥੋੜਾ ਕਿਨੈ ਨ ਮੰਗਿਓ ਕਿਸੁ ਕਹੀਐ ਸਾਬਾਸਿ ॥ ਨਦਰਿ ਤਿਨਾ ਕਉ ਨਾਨਕਾ ਜਿ ਸਾਬਤੁ ਲਾਏ ਰਾਸਿ ॥ ੧ ॥ ਮਹਲਾ ੧ ॥ ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ ॥ ਜੀਵਿ ਜੀਵਿ ਮੁਏ ਮੁਏ ਜੀਵੇ ॥ ਕੇਤਿਆ ਕੇ ਬਾਪ ਕੇਤਿਆ ਕੇ ਬੇਟੇ ਕੇਤੇ ਗੁਰ ਚੇਲੇ ਹੂਏ ॥ ਆਗੈ ਪਾਛੈ ਗਣਤ ਨ ਆਵੈ ਕਿਆ ਜਾਤੀ ਕਿਆ ਹੁਣਿ ਹੂਏ ॥ ਸਭੁ ਕਰਣਾ ਕਿਰਤੁ ਕਰਿ ਲਿਖੀਐ ਕਰਿ ਕਰਿ ਕਰਤਾ ਕਰੇ ਕਰੇ ॥ ਮਨਮੁਖਿ ਮਰੀਐ ਗੁਰਮੁਖਿ ਤਰੀਐ ਨਾਨਕ ਨਦਰੀ ਨਦਰਿ ਕਰੇ ॥ ੨ ॥ ਪਉੜੀ ॥ ਮਨਮੁਖਿ ਦੂਜਾ ਭਰਮੁ ਹੈ ਦੂਜੈ ਲੋਭਾਇਆ ॥ ਕੂੜੁ ਕਪਟੁ ਕਮਾਵਦੇ ਕੂੜੋ ਆਲਾਇਆ ॥ ਪੁਤ੍ਰ ਕਲਤ੍ਰੁ ਮੋਹੁ ਹੇਤੁ ਹੈ ਸਭੁ ਦੁਖੁ ਸਬਾਇਆ ॥ ਜਮ ਦਰਿ ਬਧੇ ਮਾਰੀਅਹਿ ਭਰਮਹਿ ਭਰਮਾਇਆ ॥ ਮਨਮੁਖਿ ਜਨਮੁ ਗਵਾਇਆ ਨਾਨਕ ਹਰਿ ਭਾਇਆ ॥ ੩ ॥ ਸਲੋਕ ਮਹਲਾ ੨ ॥ ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥ ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ ॥ ਨਾਨਕ ਅਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ ॥ ਤਿਨੀੑ ਪੀਤਾ ਰੰਗ ਸਿਉ ਜਿਨੑ ਕਉ ਲਿਖਿਆ ਆਦਿ ॥ ੧ ॥ ਮਹਲਾ ੨ ॥ ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥ ਨਾਨਕ ਏਕੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥