੧੨੩੯
ਬਾਹਰਾ ਦੂਜਾ ਦਾਤਾ ਨਾਹਿ ॥ ਕਰਤਾ ਸੋ ਸਾਲਾਹੀਐ ਜਿਨਿ ਕੀਤਾ ਆਕਾਰੁ ॥ ਦਾਤਾ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥ ਨਾਨਕ ਆਪਿ ਸਦੀਵ ਹੈ ਪੂਰਾ ਜਿਸੁ ਭੰਡਾਰੁ ॥ ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ ॥ ੨ ॥ ਪਉੜੀ ॥ ਹਰਿ ਕਾ ਨਾਮੁ ਨਿਧਾਨੁ ਹੈ ਸੇਵਿਐ ਸੁਖੁ ਪਾਈ ॥ ਨਾਮੁ ਨਿਰੰਜਨੁ ਉਚਰਾਂ ਪਤਿ ਸਿਉ ਘਰਿ ਜਾਂਈ ॥ ਗੁਰਮੁਖਿ ਬਾਣੀ ਨਾਮੁ ਹੈ ਨਾਮੁ ਰਿਦੈ ਵਸਾਈ ॥ ਮਤਿ ਪੰਖੇਰੂ ਵਸਿ ਹੋਇ ਸਤਿਗੁਰੂ ਧਿਆਈਂ. ॥ ਨਾਨਕ ਆਪਿ ਦਇਆਲੁ ਹੋਇ ਨਾਮੇ ਲਿਵ ਲਾਈ ॥ ੪ ॥ ਸਲੋਕ ਮਹਲਾ ੨ ॥ ਤਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ ॥ ਚੀਰੀ ਜਾ ਕੀ ਨਾ ਫਿਰੈ ਸਾਹਿਬੁ ਸੋ ਪਰਵਾਣੁ ॥ ਚੀਰੀ ਜਿਸ ਕੀ ਚਲਣਾ ਮੀਰ ਮਲਕ ਸਲਾਰ ॥ ਜੋ ਤਿਸੁ ਭਾਵੈ ਨਾਨਕਾ ਸਾਈ ਭਲੀ ਕਾਰ ॥ ਜਿਨਾ ਚੀਰੀ ਚਲਣਾ ਹਥਿ ਤਿਨਾੑ ਕਿਛੁ ਨਾਹਿ ॥ ਸਾਹਿਬ ਕਾ ਫੁਰਮਾਣੁ ਹੋਇ ਉਠੀ ਕਰਲੈ ਪਾਹਿ ॥ ਜੇਹਾ ਚੀਰੀ ਮਿਲ਼ਿਆ ਤੇਹਾ ਹੁਕਮਿ ਕਮਾਹਿ ॥ ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥ ੧ ॥ ਮਹਲਾ ੨ ॥ ਸਿਫਤਿ ਜਿਨਾ ਕਉ ਬਖਸੀਐ ਸੇਈ ਪੋਤੇਦਾਰ ॥ ਕੁੰਜੀ ਜਿਨ ਕਉ ਦਿਤੀਆ ਤਿਨਾੑ ਮਿਲੇ ਭੰਡਾਰ ॥ ਜਹ ਭੰਡਾਰੀ ਹੂ ਗੁਣ ਨਿਕਲਹਿ ਤੇ ਕੀਅਹਿ ਪਰਵਾਣੁ ॥ ਨਦਰਿ ਤਿਨਾੑ ਕਉ ਨਾਨਕਾ ਨਾਮੁ ਜਿਨਾੑ ਨੀਸਾਣੁ ॥ ੨ ॥ ਪਉੜੀ ॥ ਨਾਮੁ ਨਿਰੰਜਨੁ ਨਿਰਮਲਾ ਸੁਣਿਐ ਸੁਖੁ ਹੋਈ ॥ ਸੁਣਿ ਸੁਣਿ ਮੰਨਿ ਵਸਾਈਐ ਬੂਝੈ ਜਨੁ ਕੋਈ ॥ ਬਹਦਿਆ ਉਠਦਿਆ ਨ ਵਿਸਰੈ ਸਾਚਾ ਸਚੁ ਸੋਈ ॥ ਭਗਤਾ ਕਉ ਨਾਮ ਅਧਾਰੁ ਹੈ ਨਾਮੇ ਸੁਖੁ ਹੋਈ ॥ ਨਾਨਕ ਮਨਿ ਤਬਨਿ ਰਵਿ ਰਹਿਆ ਗੁਰਮੁਖਿ ਹਰਿ ਸੋਈ ॥ ੫ ॥ ਸਲੋਕ ਮਹਲਾ ੧ ॥ ਨਾਨਕ ਤੁਲੀਅਹਿ ਤੋਲ ਜੇ ਜੀਉ ਪਿਛੈ ਪਾਈਐ ॥ ਇਕਸੁ ਨ ਪੁਜਹਿ ਬੋਲ ਜੇ ਪੂਰੇ ਪੂਰਾ ਕਰਿ ਮਿਲੈ ॥ ਵਡਾ ਆਖਣੁ ਭਾਰਾ ਤੋਲੁ ॥ ਹੋਰ ਹਉਲੀ ਮਤੀ ਹਉਲੇ ਬੋਲ ॥ ਧਰਤੀ ਪਾਣੀ ਪਰਬਤ ਭਾਰੁ ॥ ਕਿਉ ਕੰਡੈ ਤੋਲੈ ਸੁਨਿਆਰੁ ॥ ਤੋਲਾ ਮਾਸਾ ਰਤਕ ਪਾਇ ॥ ਨਾਨਕ ਪੁਛਿਆ ਦੇਇ ਪੁਜਾਇ ॥ ਮੂਰਖ ਅੰਧਿਆ ਅੰਧੀ ਧਾਤੁ ॥ ਕਹਿ ਕਹਿ ਕਹਣੁ ਕਹਾਇਨਿ ਆਪੁ ॥ ੧ ॥ ਮਹਲਾ ੧ ॥ ਆਖਣਿ ਅਉਖਾ ਸੁਨਣਿ ਅਉਖਾ ਆਖਿ ਨ ਜਾਪੀ ਆਖਿ ॥ ਇਕਿ ਆਖਿ ਆਖਹਿ ਸਬਦੁ ਭਾਖਹਿ ਅਰਧ ਉਰਧ ਦਿਨੁ ਰਾਤਿ ॥ ਜੇ ਕਿਹ ਹੋਇ ਤ ਕਿਹੁ ਦਿਸੈ ਜਾਪੈ ਰੂਪੁ ਨ ਜਾਤਿ ॥ ਸਭਿ ਕਾਰਣ ਕਰਤਾ ਕਰੇ ਘਟ ਅਉਘਟ ਘਟ ਥਾਪਿ ॥ ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥ ੨ ॥ ਪਉੜੀ ॥ ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤਿ ਆਈ ॥ ਨਾਇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥