੧੨੪
ਬੋਲਿ ਬਿਖੁ ਖਾਵਣਿਆ ॥ ੬ ॥ ਇਸੁ ਤਨ ਮਹਿ ਮਨੁ ਕੋ ਗੁਰਮੁਖਿ ਦੇਖੈ ॥ ਭਾਇ ਭਗਤਿ ਜਾ ਹਉਮੈ ਸੋਖੈ ॥ ਸਿਧ ਸਾਧਿਕ ਮੋਨਿਧਾਰੀ ਰਹੇ ਲਿਵ ਲਾਇ ਤਿਨ ਭੀ ਤਨ ਮਹਿ ਮਨੁ ਨ ਦਿਖਾਵਣਿਆ ॥ ੭ ॥ ਆਪਿ ਕਰਾਏ ਕਰਤਾ ਸੋਈ ॥ ਹੋਰੁ ਕਿ ਕਰੇ ਕੀਤੈ ਕਿਆ ਹੋਈ ॥ ਨਾਨਕ ਜਿਸੁ ਨਾਮੁ ਦੇਵੈ ਸੋ ਲੇਵੈ ਨਾਮੋ ਮੰਨਿ ਵਸਾਵਣਿਆ ॥ ੮ ॥ ੨੩ ॥ ੨੪ ॥ ਮਾਝ ਮਹਲਾ ੩ ॥ ਇਸੁ ਗੁਫਾ ਮਹਿ ਅਖੁਟ ਭੰਡਾਰਾ ॥ ਤਿਸੁ ਵਿਚਿ ਵਸੈ ਹਰਿ ਅਲਖ ਅਪਾਰਾ ॥ ਆਪੇ ਗੁਪਤੁ ਪਰਗਟੁ ਹੈ ਆਪੇ ਗੁਰ ਸਬਦੀ ਆਪੁ ਵੰਞਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਅੰਮ੍ਰਿਤ ਨਾਮੁ ਮੰਨਿ ਵਸਾਵਣਿਆ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਮਤੀ ਅੰਮ੍ਰਿਤੁ ਪੀਆਵਣਿਆ ॥ ੧ ॥ ਰਹਾਉ ॥ ਹਉਮੈ ਮਾਰਿ ਬਜਰ ਕਪਾਟ ਖੁਲਾਇਆ ॥ ਨਾਮੁ ਅਮੋਲਕੁ ਗੁਰ ਪਰਸਾਦੀ ਪਾਇਆ ॥ ਬਿਨੁ ਸਬਦੈ ਨਾਮੁ ਨ ਪਾਏ ਕੋਈ ਗੁਰ ਕਿਰਪਾ ਮੰਨਿ ਵਸਾਵਣਿਆ ॥ ੨ ॥ ਗੁਰ ਗਿਆਨ ਅੰਜਨੁ ਸਚੁ ਨੇਤ੍ਰੀ ਪਾਇਆ ॥ ਅੰਤਰਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ ਜੋਤੀ ਜੋਤਿ ਮਿਲੀ ਮਨੁ ਮਾਨਿਆ ਹਰਿ ਦਰਿ ਸੋਭਾ ਪਾਵਣਿਆ ॥ ੩ ॥ ਸਰੀਰਹੁ ਭਾਲਣਿ ਕੋ ਬਾਹਰਿ ਜਾਏ ॥ ਨਾਮੁ ਨ ਲਹੈ ਬਹੁਤੁ ਵੇਗਾਰਿ ਦੁਖੁ ਪਾਏ ॥ ਮਨਮੁਖ ਅੰਧੇ ਸੂਝੈ ਨਾਹੀ ਫਿਰਿ ਘਿਰਿ ਆਇ ਗੁਰਮੁਖਿ ਵਥੁ ਪਾਵਣਿਆ ॥ ੪ ॥ ਗੁਰ ਪਰਸਾਦੀ ਸਚਾ ਹਰਿ ਪਾਏ ॥ ਮਨਿ ਤਨਿ ਵੇਖੈ ਹਉਮੈ ਮੈਲੁ ਜਾਏ ॥ ਬੈਸਿ ਸੁਥਾਨਿ ਸਦ ਹਰਿ ਗੁਣ ਗਾਵੈ ਸਚੈ ਸਬਦਿ ਸਮਾਵਣਿਆ ॥ ੫ ॥ ਨਉ ਦਰਿ ਠਾਕੇ ਧਾਵਤੁ ਰਹਾਏ ॥ ਦਸਵੈ ਨਿਜ ਘਰਿ ਵਾਸਾ ਪਾਏ ॥ ਓਥੈ ਅਨਹਦ ਸਬਦ ਵਜਹਿ ਦਿਨੁ ਰਾਤੀ ਗੁਰਮਤੀ ਸਬਦੁ ਸੁਣਾਵਣਿਆ ॥ ੬ ॥ ਬਿਨੁ ਸਬਦੈ ਅੰਤਰਿ ਆਨੇਰਾ ॥ ਨ ਵਸਤੁ ਲਹੈ ਨ ਚੂਕੈ ਫੇਰਾ ॥ ਸਤਿਗੁਰ ਹਥਿ ਕੁੰਜੀ ਹੋਰਤੁ ਦਰੁ ਖੁਲੈੑ ਨਾਹੀ ਗੁਰੁ ਪੂਰੈ ਭਾਗਿ ਮਿਲਾਵਣਿਆ ॥ ੭ ॥ ਗੁਪਤੁ ਪਰਗਟੁ ਤੂੰ ਸਭਨੀ ਥਾਈ ॥ ਗੁਰ ਪਰਸਾਦੀ ਮਿਲਿ ਸੋਝੀ ਪਾਈ ॥ ਨਾਨਕ ਨਾਮੁ ਸਲਾਹਿ ਸਦਾ ਤੂੰ ਗੁਰਮੁਖਿ ਮੰਨਿ ਵਸਾਵਣਿਆ ॥ ੮ ॥ ੨੪ ॥ ੨੫ ॥ ਮਾਝ ਮਹਲਾ ੩ ॥ ਗੁਰਮੁਖਿ ਮਿਲੈ ਮਿਲਾਏ ਆਪੇ ॥ ਕਾਲੁ ਨ ਜੋਹੈ ਦੁਖੁ ਨ ਸੰਤਾਪੇ ॥ ਹਉਮੈ ਮਾਰਿ ਬੰਧਨ ਸਭ ਤੋੜੈ ਗੁਰਮੁਖਿ ਸਬਦਿ ਸੁਹਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਹਰਿ ਹਰਿ ਨਾਮਿ ਸੁਹਾਵਣਿਆ ॥ ਗੁਰਮੁਖਿ ਗਾਵੈ ਗੁਰਮੁਖਿ ਨਾਚੈ ਹਰਿ ਸੇਤੀ ਚਿਤੁ ਲਾਵਣਿਆ ॥ ੧ ॥ ਰਹਾਉ ॥ ਗੁਰਮੁਖਿ ਜੀਵੈ ਮਰੈ ਪਰਵਾਣੁ ॥ ਆਰਜਾ ਨ ਛੀਜੈ ਸਬਦੁ ਪਛਾਣੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥