੧੨੪੦
ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ ॥ ਨਾਇ ਸੁਣੀਐ ਨਾਉ ਊਪਜੈ ਨਾਮੇ ਵਡਿਆਈ ॥ ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ ॥ ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ ॥ ੬ ॥ ਸਲੋਕ ਮਹਲਾ ੧ ॥ ਜੂਠਿ ਨ ਰਾਗੀਂ. ਜੂਠਿ ਨ ਵੇਦੀਂ. ॥ ਜੂਠਿ ਨ ਚੰਦ ਸੂਰਜ ਕੀ ਭੇਦੀ ॥ ਜੂਠਿ ਨ ਅੰਨੀ ਜੂਠਿ ਨ ਨਾਈ ॥ ਜੂਠਿ ਨ ਮੀਹੁ ਵਰ੍ਹਿਐ ਸਭ ਥਾਈ ॥ ਜੂਠਿ ਨ ਧਰਤੀ ਜੂਠਿ ਨ ਪਾਣੀ ॥ ਜੂਠਿ ਨ ਪਉਣੈ ਮਾਹਿ ਸਮਾਣੀ ॥ ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥ ਮੁਹਿ ਫੇਰਿਐ ਮੁਹੁ ਜੂਠਾ ਹੋਇ ॥ ੧ ॥ ਮਹਲਾ ੧ ॥ ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥ ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥ ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ ॥ ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥ ਪਾਣੀ ਚਿਤੁ ਨ ਧੋਪਈ ਮੁਖਿ ਪੀਤੈ ਤਿਖ ਜਾਇ ॥ ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥ ੨ ॥ ਪਉੜੀ ॥ ਨਾਇ ਸੁਣਿਐ ਸਭ ਸਿਧਿ ਹੈ ਰਿਧਿ ਪਿਛੈ ਆਵੈ ॥ ਨਾਇ ਸੁਣਿਐ ਨਉ ਨਿਧਿ ਮਿਲੈ ਮਨ ਚਿੰਦਿਆ ਪਾਵੈ ॥ ਨਾਇ ਸੁਣਿਐ ਸੰਤੋਖੁ ਹੋਇ ਕਵਲਾ ਚਰਨ ਧਿਆਵੈ ॥ ਨਾਇ ਸੁਣਿਐ ਸਹਜੁ ਊਪਜੈ ਸਹਜੇ ਸੁਖੁ ਪਾਵੈ ॥ ਗੁਰਮਤੀ ਨਾਉ ਪਾਈਐ ਨਾਨਕ ਗੁਣ ਗਾਵੈ ॥ ੭ ॥ ਸਲੋਕ ਮਹਲਾ ੧ ॥ ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ ॥ ਦੁਖੁ ਦੁਖੁ ਅਗੈ ਆਖੀਐ ਪੜਿੑ ਪੜਿੑ ਕਰਹਿ ਪੁਕਾਰ ॥ ਦੁਖ ਕੀਆ ਪੰਡਾ ਖੁਲੀੑਆ ਸੁਖੁ ਨ ਨਿਕਲਿਓ ਕੋਇ ॥ ਦੁਖ ਵਿਚਿ ਜੀਉ ਜਲਾਇਆ ਦੁਖੀਆ ਚਲਿਆ ਰੋਇ ॥ ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ ॥ ਦੁਖ ਕੀਆ ਅਗੀ ਮਾਰੀਅਹਿ ਭੀ ਦੁਖੁ ਦਾਰੂ ਹੋਇ ॥ ੧ ॥ ਮਹਲਾ ੧ ॥ ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ ॥ ਭਸੋ ਭਸੁ ਕਮਾਵਣੀ ਭੀ ਭਸੁ ਭਰੀਐ ਦੇਹ ॥ ਜਾ ਜੀਉ ਵਿਚਹੁ ਕਢੀਐ ਭਸੂ ਭਰਿਆ ਜਾਇ ॥ ਅਗੈ ਲੇਖੈ ਮੰਗਿਐ ਹੋਰ ਦਸੂਣੀ ਪਾਇ ॥ ੨ ॥ ਪਉੜੀ ॥ ਨਾਇ ਸੁਣਿਐ ਸੁਚਿ ਸੰਜਮੋ ਜਮੁ ਨੇੜਿ ਨ ਆਵੈ ॥ ਨਾਇ ਸੁਣਿਐ ਘਟਿ ਚਾਨਣਾ ਆਨੇੑਰੁ ਗਵਾਵੈ ॥ ਨਾਇ ਸੁਣਿਐ ਆਪੁ ਬੁਝੀਐ ਲਾਹਾ ਨਾਉ ਪਾਵੈ ॥ ਨਾਇ ਸੁਣਿਐ ਪਾਪ ਕਟੀਅਹਿ ਨਿਰਮਲ ਸਚੁ ਪਾਵੈ ॥ ਨਾਨਕ ਨਾਇ ਸੁਣਿਐ ਮੁਖ ਉਜਲੇ ਨਾਉ ਗੁਰਮੁਖਿ ਧਿਆਵੈ ॥ ੮ ॥ ਸਲੋਕ ਮਹਲਾ ੧ ॥ ਘਰਿ ਨਾਰਾਇਣੁ ਸਭਾ ਨਾਲਿ ॥ ਪੂਜ ਕਰੇ ਰਖੈ ਨਾਵਾਲਿ ॥ ਕੁੰਗੂ ਚੰਨਣੁ ਫੁਲ ਚੜਾਏ ॥ ਪੈਰੀ ਪੈ ਪੈ ਬਹੁਤੁ ਮਨਾਏ ॥ ਮਾਣੂਆ ਮੰਗਿ ਮੰਗਿ ਪੈਨੇੑ ਖਾਇ ॥ ਅੰਧੀ ਕੰਮੀ ਅੰਧ ਸਜਾਇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥