੧੨੪੧
ਭੁਖਿਆ ਦੇਇ ਨ ਮਰਦਿਆ ਰਖੈ ॥ ਅੰਧਾ ਝਗੜਾ ਅੰਧੀ ਸਥੈ ॥ ੧ ॥ ਮਹਲਾ ੧ ॥ ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ ॥ ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ ॥ ਸਭੇ ਬੁਧੀ ਸੁਧਿ ਸਭਿ ਸਭਿ ਤੀਰਥ ਸਭਿ ਥਾਨ ॥ ਸਭਿ ਪਾਤਿਸਾਹੀਆ ਅਮਰ ਸਭਿ ਸਭਿ ਖੁਸੀਆ ਸਭਿ ਖਾਨ ॥ ਸਭੇ ਮਾਣਸ ਦੇਵ ਸਭਿ ਸਭੋ ਜੋਗ ਧਿਆਨ ॥ ਸਭੇ ਪੁਰੀਆ ਖੰਡ ਸਭਿ ਸਭੇ ਜੀਅ ਜਹਾਨ ॥ ਹੁਕਮਿ ਚਲਾਏ ਆਪਣੈ ਕਰਮੀ ਵਹੈ ਕਲਾਮ ॥ ਨਾਨਕ ਸਚਾ ਸਚਿ ਨਾਇ ਸਚੁ ਸਭਾ ਦੀਬਾਨੁ ॥ ੨ ॥ ਪਉੜੀ ॥ ਨਾਇ ਮੰਨਿਐ ਸੁਖੁ ਊਪਜੈ ਨਾਮੇ ਗਤਿ ਹੋਈ ॥ ਨਾਇ ਮੰਨਿਐ ਪਤਿ ਪਾਈਐ ਹਿਰਦੈ ਹਰਿ ਸੋਈ ॥ ਨਾਇ ਮੰਨਿਐ ਭਵਜਲੁ ਲੰਘੀਐ ਫਿਰਿ ਬਿਘਨੁ ਨ ਹੋਈ ॥ ਨਾਇ ਮੰਨਿਐ ਪੰਥੁ ਪਰਗਟਾ ਨਾਮੇ ਸਭ ਲੋਈ ॥ ਨਾਨਕ ਸਤਿਗੁਰਿ ਮਿਲਿਐ ਨਾਉ ਮੰਨਿਐ ਜਿਨ ਦੇਵੈ ਸੋਈ ॥ ੯ ॥ ਸਲੋਕ ਮਃ ੧ ॥ ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ ॥ ਪਉਣੁ ਮਾਰਿ ਮਨਿ ਜਪੁ ਕਰੇ ਸਿਰੁ ਮੁੰਡੀ ਤਲੈ ਦੇਇ ॥ ਕਿਸੁ ਉਪਰਿ ਓਹੁ ਟਿਕ ਟਿਕੈ ਕਿਸ ਨੋ ਜੋਰੁ ਕਰੇਇ ॥ ਜਿਸ ਨੋ ਕਹੀਐ ਨਾਨਕਾ ਕਿਸ ਨੋ ਕਰਤਾ ਦੇਇ ॥ ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣੇਇ ॥ ੧ ॥ ਮਃ ੧ ॥ ਹੈ ਹੈ ਆਖਾਂ ਕੋਟਿ ਕੋਟਿ ਕੋਟੀ ਹੂ ਕੋਟਿ ਕੋਟਿ ॥ ਆਖੂੰ ਆਖਾਂ ਸਦਾ ਸਦਾ ਕਹਣਿ ਨ ਆਵੈ ਤੋਟਿ ॥ ਨਾ ਹਉ ਥਕਾਂ ਨ ਠਾਕੀਆ ਏਵਡ ਰਖਹਿ ਜੋਤਿ ॥ ਨਾਨਕ ਚਸਿਅਹੁ ਚੁਖ ਬਿੰਦ ਉਪਰਿ ਆਖਣੁ ਦੋਸੁ ॥ ੨ ॥ ਪਉੜੀ ॥ ਨਾਇ ਮੰਨਿਐ ਕੁਲੁ ਉਧਰੈ ਸਭੁ ਕੁਟੰਬੁ ਸਬਾਇਆ ॥ ਨਾਇ ਮੰਨਿਐ ਸੰਗਤਿ ਉਧਰੈ ਜਿਨ ਰਿਦੈ ਵਸਾਇਆ ॥ ਨਾਇ ਮੰਨਿਐ ਸੁਣਿ ਉਧਰੇ ਜਿਨ ਰਸਨ ਰਸਾਇਆ ॥ ਨਾਇ ਮੰਨਿਐ ਦੁਖ ਭੁਖ ਗਈ ਜਿਨ ਨਾਮਿ ਚਿਤੁ ਲਾਇਆ ॥ ਨਾਨਕ ਨਾਮੁ ਤਿਨੀ ਸਾਲਾਹਿਆ ਜਿਨ ਗਰੂ ਮਿਲਾਇਆ ॥ ੧੦ ॥ ਸਲੋਕ ਮਃ ੧ ॥ ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ ॥ ਸਭੇ ਰੁਤੀ ਮਾਹ ਸਭਿ ਧਰਤੀਂ. ਸਭਿ ਭਾਰ ॥ ਸਭੇ ਪਾਣੀ ਪਉਣ ਸਭਿ ਸਭਿ ਅਗਨੀ ਪਾਤਾਲ ॥ ਸਭੇ ਪੁਰੀਆ ਖੰਡ ਸਭਿ ਸਭਿ ਲੋਅ ਲੋਅ ਆਕਾਰ ॥ ਹੁਕਮੁ ਨ ਜਾਪੀ ਕੇਤੜਾ ਕਹਿ ਨ ਸਕੀਜੈ ਕਾਰ ॥ ਆਖਹਿ ਥਕਹਿ ਆਖਿ ਆਖਿ ਕਰਿ ਸਿਫਤੀਂ. ਵੀਚਾਰ ॥ ਤ੍ਰਿਣੁ ਨ ਪਾਇਓ ਬਪੁੜੀ ਨਾਨਕੁ ਕਹੈ ਗਵਾਰ ॥ ੧ ॥ ਮਃ ੧ ॥ ਅਖੀਂ. ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ ॥ ਪੁਛਾ ਗਿਆਨੀ ਪੰਡਿਤਾਂ ਪੁਛਾ ਬੇਦ ਬੀਚਾਰ ॥ ਪੁਛਾ ਦੇਵਾਂ ਮਾਣਸਾਂ ਜੋਧ ਕਰਹਿ ਅਵਤਾਰ ॥ ਸਿਧ ਸਮਾਧੀ ਸਭਿ ਸੁਣੀ ਜਾਇ ਦੇਖਾਂ ਦਰਬਾਰੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥