੧੨੪੨
ਅਗੈ ਸਚਾ ਸਚਿ ਨਾਇ ਨਿਰਭਉ ਭੈ ਵਿਣੁ ਸਾਰੁ ॥ ਹੋਰ ਕਚੀ ਮਤੀ ਕਚੁ ਪਿਚੁ ਅੰਧਿਆ ਅੰਧੁ ਬੀਚਾਰੁ ॥ ਨਾਨਕ ਕਰਮੀ ਬੰਦਗੀ ਨਦਰਿ ਲੰਘਾਏ ਪਾਰਿ ॥ ੨ ॥ ਪਉੜੀ ॥ ਨਾਇ ਮੰਨਿਐ ਦੁਰਮਤਿ ਗਈ ਮਤਿ ਪਰਗਟੀ ਆਇਆ ॥ ਨਾਉ ਮੰਨਿਐ ਹਉਮੈ ਗਈ ਸਭਿ ਰੋਗ ਗਵਾਇਆ ॥ ਨਾਇ ਮੰਨਿਐ ਨਾਮੁ ਊਪਜੈ ਸਹਜੇ ਸੁਖੁ ਪਾਇਆ ॥ ਨਾਇ ਮੰਨਿਐ ਸਾਂਤਿ ਊਪਜੈ ਹਰਿ ਮੰਨਿ ਵਸਾਇਆ ॥ ਨਾਨਕ ਨਾਮੁ ਰਤੰਨੁ ਹੈ ਗੁਰਮੁਖਿ ਹਰਿ ਧਿਆਇਆ ॥ ੧੧ ॥ ਸਲੋਕ ਮਃ ੧ ॥ ਹੋਰੁ ਸਰੀਕੁ ਹੋਵੈ ਕੋਈ ਤੇਰਾ ਤਿਸੁ ਅਗੈ ਤੁਧੁ ਆਖਾਂ ॥ ਤੁਧੁ ਅਗੈ ਤੁਧੈ ਸਾਲਾਹੀ ਮੈ ਅੰਧੇ ਨਾਉ ਸੁਜਾਖਾ ॥ ਜੇਤਾ ਆਖਣੁ ਸਾਹੀ ਸਬਦੀ ਭਾਖਿਆ ਭਾਇ ਸੁਭਾਈ ॥ ਨਾਨਕ ਬਹੁਤਾ ਏਹੋ ਆਖਣੁ ਸਭ ਤੇਰੀ ਵਡਿਆਈ ॥ ੧ ॥ ਮਃ ੧ ॥ ਜਾਂ ਨ ਸਿਆ ਕਿਆ ਚਾਕਰੀ ਜਾਂ ਜੰਮੇ ਕਿਆ ਕਾਰ ॥ ਸਭਿ ਕਾਰਣ ਕਰਤਾ ਕਰੇ ਦੇਖੈ ਵਾਰੋ ਵਾਰ ॥ ਜੇ ਚੁਪੈ ਜੇ ਮੰਗਿਐ ਦਾਤਿ ਕਰੇ ਦਾਤਾਰੁ ॥ ਇਕੁ ਦਾਤਾ ਸਭਿ ਮੰਗਤੇ ਫਿਰਿ ਦੇਖਹਿ ਆਕਾਰੁ ॥ ਨਾਨਕ ਏਵੈ ਜਾਣੀਐ ਜੀਵੈ ਦੇਵਣਹਾਰੁ ॥ ੨ ॥ ਪਉੜੀ ॥ ਨਾਇ ਮੰਨਿਐ ਸੁਰਤਿ ਊਪਜੈ ਨਾਮੇ ਮਤਿ ਹੋਈ ॥ ਨਾਇ ਮੰਨਿਐ ਗੁਣ ਉਚਰੈ ਨਾਮੇ ਸੁਖਿ ਸੋਈ ॥ ਨਾਇ ਮੰਨਿਐ ਭ੍ਰਮੁ ਕਟੀਐ ਫਿਰਿ ਦੁਖੁ ਨ ਹੋਈ ॥ ਨਾਇ ਮੰਨਿਐ ਸਾਲਾਹੀਐ ਪਾਪਾਂ ਮਤਿ ਧੋਈ ॥ ਨਾਨਕ ਪੂਰੇ ਗੁਰ ਤੇ ਨਾਉ ਮੰਨੀਐ ਜਿਨ ਦੇਵੈ ਸੋਈ ॥ ੧੨ ॥ ਸਲੋਕ ਮਃ ੧ ॥ ਸਾਸਤ੍ਰ ਬੇਦ ਪੁਰਾਣ ਪੜੰੑਤਾ ॥ ਪੂਕਾਰੰਤਾ ਅਜਾਣੰਤਾ ॥ ਜਾਂ ਬੂਝੈ ਤਾਂ ਸੂਝੈ ਸੋਈ ॥ ਨਾਨਕੁ ਆਖੈ ਕੂਕ ਨ ਹੋਈ ॥ ੧ ॥ ਮਃ ੧ ॥ ਜਾਂ ਬੂਝੈ ਤਾਂ ਸੂਝੈ ਸੋਈ ॥ ਨਾਨਕੁ ਆਖੈ ਕੂਕ ਨ ਹੋਈ ॥ ੧ ॥ ਮਃ ੧ ॥ ਜਾਂ ਹਉ ਤੇਰਾ ਤਾਂ ਸਭੁ ਕਿਛੁ ਮੇਰਾ ਹਉ ਨਾਹੀ ਤੂ ਹੋਵਹਿ ॥ ਆਪੇ ਸਕਤਾ ਆਪੇ ਸੁਰਤਾ ਸਕਤੀ ਜਗਤੁ ਪਰੋਵਹਿ ॥ ਆਪੇ ਭੇਜੇ ਆਪੇ ਸਦੇ ਰਚਨਾ ਰਚਿ ਰਚਿ ਵੇਖੈ ॥ ਨਾਨਕ ਸਚਾ ਸਚੀ ਨਾਂਈ ਸਚੁ ਪਵੈ ਧੁਰਿ ਲੇਖੈ ॥ ੨ ॥ ਪਉੜੀ ॥ ਨਾਮੁ ਨਿਰੰਜਨ ਅਲਖੁ ਹੈ ਕਿਉ ਲਖਿਆ ਜਾਈ ॥ ਨਾਮੁ ਨਿਰੰਜਨ ਨਾਲਿ ਹੈ ਕਿਉ ਪਾਈਐ ਭਾਈ ॥ ਨਾਮੁ ਨਿਰੰਜਨ ਵਰਤਦਾ ਰਵਿਆ ਸਭ ਠਾਂਈ ॥ ਗੁਰ ਪੂਰੇ ਤੇ ਪਾਈਐ ਹਿਰਦੈ ਦੇਇ ਦਿਖਾਈ ॥ ਨਾਨਕ ਨਦਰੀ ਕਰਮੁ ਹੋਇ ਗੁਰ ਮਿਲੀਐ ਭਾਈ ॥ ੧੩ ॥ ਸਲੋਕ ਮਃ ੧ ॥ ਕਲਿ ਹੋਈ ਕੁਤੇ ਮੁਹੀ ਖਾਜੁ ਹੋਆ ਮੁਰਦਾਰੁ ॥ ਕੂੜੁ ਬੋਲਿ ਬੋਲਿ ਭਉਕਣਾ ਚੂਕਾ ਧਰਮੁ ਬੀਚਾਰੁ ॥ ਜਿਨ ਜੀਵੰਦਿਆ ਪਤਿ ਨਹੀ ਮੁਇਆ ਮੰਦੀ ਸੋਇ ॥ ਲਿਖਿਆ ਹੋਵੈ ਨਾਨਕਾ ਕਰਤਾ ਕਰੇ ਸੁ ਹੋਇ ॥ ੧ ॥ ਮਃ ੧ ॥ ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ ॥ ਸੀਲੁ ਸੰਜਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥