੧੨੪੩
ਸੁਚ ਭੰਨੀ ਖਾਣਾ ਖਾਜੁ ਅਹਾਜੁ ॥ ਸਰਮੁ ਗਇਆ ਘਰਿ ਆਪਣੈ ਪਤਿ ਉਠਿ ਚਲੀ ਨਾਲਿ ॥ ਨਾਨਕ ਸਚਾ ਏਕੁ ਹੈ ਅਉਰੁ ਨ ਸਚਾ ਭਾਲਿ ॥ ੨ ॥ ਪਉੜੀ ॥ ਬਾਹਰਿ ਭਸਮ ਲੇਪਨ ਕਰੇ ਅੰਤਰਿ ਗੁਬਾਰੀ ॥ ਖਿੰਥਾ ਝੋਲੀ ਬਹੁ ਭੇਖ ਕਰੇ ਦੁਰਮਤਿ ਅਹੰਕਾਰੀ ॥ ਸਾਹਿਬ ਸਬਦੁ ਨ ਊਚਰੈ ਮਾਇਆ ਮੋਹ ਪਸਾਰੀ ॥ ਅੰਤਰਿ ਲਾਲਚੁ ਭਰਮੁ ਹੈ ਭਰਮੈ ਗਾਵਾਰੀ ॥ ਨਾਨਕ ਨਾਮੁ ਨ ਚੇਤਈ ਜੂਐ ਬਾਜੀ ਹਾਰੀ ॥ ੧੪ ॥ ਸਲੋਕ ਮਃ ੧ ॥ ਲਖ ਸਿਉ ਪ੍ਰੀਤਿ ਹੋਵੈ ਲਖ ਜੀਵਣੁ ਕਿਆ ਖੁਸੀਆ ਕਿਆ ਚਾਉ ॥ ਵਿਛੁੜਿਆ ਵਿਸੁ ਹੋਇ ਵਿਛੋੜਾ ਏਕ ਘੜੀ ਮਹਿ ਜਾਇ ॥ ਜੇ ਸਉ ਵਰ੍ਹਿਆ ਮਿਠਾ ਖਾਜੈ ਭੀ ਫਿਰਿ ਕਉੜਾ ਖਾਇ ॥ ਮਿਠਾ ਖਾਧਾ ਚਿਤਿ ਨ ਆਵੈ ਕਉੜਤਣੁ ਧਾਇ ਜਾਇ ॥ ਮਿਠਾ ਕਉੜਾ ਦੇਵੈ ਰੋਗ ॥ ਨਾਨਕ ਅੰਤਿ ਵਿਗੁਤੇ ਭੋਗ ॥ ਝਖਿ ਝਖਿ ਝਖਣਾ ਝਗੜਾ ਝਾਖ ॥ ਝਖਿ ਝਖਿ ਜਾਹਿ ਝਖਹਿ ਤਿਨੑ ਪਾਸਿ ॥ ੧ ॥ ਮਃ ੧ ॥ ਕਾਪੜੁ ਕਾਠੁ ਰੰਗਾਇਆ ਰਾਂਗਿ ॥ ਘਰ ਗਚ ਕੀਤੇ ਬਾਗੇ ਬਾਗ ॥ ਸਾਦ ਸਹਜ ਕਰਿ ਮਨੁ ਖੇਲਾਇਆ ॥ ਤੈ ਸਹ ਪਾਸਹੁ ਕਹਣੁ ਕਹਾਇਆ ॥ ਮਿਠਾ ਕਰਿ ਕੈ ਕਉੜਾ ਖਾਇਆ ॥ ਤਿਨਿ ਕਉੜੈ ਤਨਿ ਰੋਗੁ ਜਮਾਇਆ ॥ ਜੇ ਫਿਰਿ ਮਿਠਾ ਪੇੜੈ ਪਾਇ ॥ ਤਉ ਕਉੜਤਣੁ ਚੂਕਸਿ ਮਾਇ ॥ ਨਾਨਕ ਗੁਰਮੁਖਿ ਪਾਵੈ ਸੋਇ ॥ ਜਿਸ ਨੋ ਪ੍ਰਾਪਤਿ ਲਿਖਿਆ ਹੋਇ ॥ ੨ ॥ ਪਉੜੀ ॥ ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ ॥ ਕੂੜੁ ਕਪਟੁ ਕਮਾਵਦੇ ਕੂੜੁ ਪਰਗਟੀ ਆਇਆ ॥ ਅੰਦਰਿ ਹੋਇ ਸੁ ਨਿਕਲੈ ਨਹ ਛਪੈ ਛਪਾਇਆ ॥ ਕੂੜੇ ਲਾਲਚਿ ਲਗਿਆ ਫਿਰਿ ਜੂਨੀ ਪਾਇਆ ॥ ਨਾਨਕ ਜੋ ਬੀਜੈ ਸੋ ਖਾਵਣਾ ਕਰਤੈ ਲਿਖਿ ਪਾਇਆ ॥ ੧੫ ॥ ਸਲੋਕ ਮਃ ੨ ॥ ਕਥਾ ਕਹਾਣੀ ਬੇਦੀਂ. ਆਣੀ ਪਾਪੁ ਪੁੰਨੁ ਬੀਚਾਰੁ ॥ ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ ॥ ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥ ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥ ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤੀਂ. ਕਰਮਿ ਧਿਆਈ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ ॥ ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥ ੧ ॥ ਮਃ ੧ ॥ ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥ ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥ ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥ ਸਚੁ ਬੀਜੈ ਸਚੁ ਉਗਵੈ ਦਰਗਹ ਪਾਈਏ ਥਾਉ ॥ ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥ ਨਾਨਕ ਰਾਸੀ ਬਾਹਰਾ ਲਦਿ ਨ ਚਲਿਆ ਕੋਇ ॥ ੨ ॥ ਪਉੜੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥